ਪੰਜਾਬ ‘ਚ ਇਕ ਹੋਰ ਸਿਆਸੀ ਪਾਰਟੀ ਦਾ ਆਗਾਜ਼, ਗੁਰਨਾਮ ਸਿੰਘ ਚੜੂਨੀ ਹੋਣਗੇ ਮੁੱਖ ਮੰਤਰੀ ਚੇਹਰਾ

ਏਜੰਸੀ

ਖ਼ਬਰਾਂ, ਪੰਜਾਬ

ਪਾਰਟੀ ਸੂਬੇ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ 'ਤੇ ਆਪਣੇ ਉਮੀਦਵਾਰ ਖੜ੍ਹੇ ਕਰੇਗੀ।

Gurnam Singh Chaduni

ਲੁਧਿਆਣਾ: ਪੰਜਾਬ ਵਿਧਾਨ ਸਭਾ ਚੋਣਾਂ (Punjab Assembly Elections) ਦੇ ਮੱਦੇਨਜ਼ਰ ਸਿਆਸੀ ਹਲਕਿਆਂ ਵਿਚ ਹਲਚਲ ਲਗਾਤਾਰ ਵਧ ਰਹੀ ਹੈ।  ਵੱਖ -ਵੱਖ ਵਪਾਰਕ ਅਤੇ ਉਦਯੋਗਿਕ ਸੰਗਠਨਾਂ ਦੇ ਅਹੁਦੇਦਾਰਾਂ ਅਤੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਵਿਚਾਲੇ ਗੱਲਬਾਤ ਹੋਈ, ਜਿਸ ਮਗਰੋਂ ਇੱਕ ਨਵੀਂ ਸਿਆਸੀ ਪਾਰਟੀ 'ਭਾਰਤੀ ਆਰਥਿਕ ਪਾਰਟੀ' (Bhartiya Arthik Party) ਦੇ ਗਠਨ ਦਾ ਐਲਾਨ ਕੀਤਾ ਗਿਆ। ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ (Gurnam Singh Chaduni CM Face) ਨੂੰ ਪੰਜਾਬ ਲਈ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਐਲਾਨਿਆ ਗਿਆ।

ਹੋਰ ਪੜ੍ਹੋ: ਖੁਸ਼ਖ਼ਬਰੀ! ਏਅਰ ਇੰਡੀਆ ਦੀ ਅੰਮ੍ਰਿਤਸਰ - ਲੰਡਨ ਹੀਥਰੋ ਸਿੱਧੀ ਉਡਾਣ 16 ਅਗੱਸਤ ਤੋਂ

Gurnam Singh Chaduni

ਵਪਾਰੀ ਤਰੁਣ ਜੈਨ ਬਾਵਾ ਨੂੰ ਇਸ ਦਾ ਰਾਸ਼ਟਰੀ ਪ੍ਰਧਾਨ ਵੀ ਐਲਾਨ ਦਿੱਤਾ ਗਿਆ। ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਨਵੀਂ ਪਾਰਟੀ (New Political Party) ਮਿਸ਼ਨ ਪੰਜਾਬ -2022 (Mission Punjab) ਦੀ ਸਫਲਤਾ ਲਈ ਕੰਮ ਕਰੇਗੀ। ਪਾਰਟੀ ਸੂਬੇ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ 'ਤੇ ਆਪਣੇ ਉਮੀਦਵਾਰ ਖੜ੍ਹੇ ਕਰੇਗੀ। ਉਨ੍ਹਾਂ ਕਿਹਾ ਕਿ ਕਾਂਗਰਸ, ਭਾਜਪਾ ਦੇ ਕਾਰਜਕਾਲ ਦੌਰਾਨ ਕਾਰੋਬਾਰੀਆਂ, ਉੱਦਮੀਆਂ ਅਤੇ ਕਿਸਾਨਾਂ ਨੂੰ ਅਣਗੌਲਿਆ ਗਿਆ ਹੈ। 

ਹੋਰ ਪੜ੍ਹੋ: ਦੇਸ਼ ਦਾ ਨਾਂ ਰੌਸ਼ਨ ਕਰ ਕੇ ਵਤਨ ਪਰਤੇ ਭਾਰਤੀ ਖਿਡਾਰੀ, ਹੋਇਆ ਸ਼ਾਨਦਾਰ ਸਵਾਗਤ

ਚੜੂਨੀ ਨੇ ਕਿਹਾ ਕਿ ਅੱਜ ਤੱਕ ਕਿਸੇ ਵੀ ਸਿਆਸੀ ਪਾਰਟੀ ਨੇ MSP ਦੇ ਮੁੱਦੇ 'ਤੇ ਕਿਸਾਨਾਂ ਨੂੰ ਸਿੱਧਾ ਭਰੋਸਾ ਨਹੀਂ ਦਿੱਤਾ, ਜਿਸਦੇ ਲਈ ਕਿਸਾਨ ਪਿਛਲੇ ਕਈ ਮਹੀਨਿਆਂ ਤੋਂ ਅੰਦੋਲਨ (Farmers Protest) ਕਰ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਚੋਣਾਂ ਵਿਚ ਪਾਰਟੀ ਦੀ ਸਥਿਤੀ ਮਜ਼ਬੂਤ ਹੋਵੇਗੀ ਅਤੇ ਇਨ੍ਹਾਂ ਮੁੱਦਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਨੇ ਨਿੱਜੀਕਰਨ ਦੀ ਨੀਤੀ ਦਾ ਵੀ ਵਿਰੋਧ ਕੀਤਾ।