ਕੈਪਟਨ ਸਰਕਾਰ ਪੰਜਾਬ 'ਚ ਸ਼ਾਂਤੀ ਤੇ ਭਾਈਚਾਰਕ ਸਾਂਝ ਕਾਇਮ ਰੱਖਣ ਦੇ ਯਤਨ ਕਰੇ : ਰਾਘਵ ਚੱਢਾ

ਏਜੰਸੀ

ਖ਼ਬਰਾਂ, ਪੰਜਾਬ

ਕੈਪਟਨ ਸਰਕਾਰ ਪੰਜਾਬ 'ਚ ਸ਼ਾਂਤੀ ਤੇ ਭਾਈਚਾਰਕ ਸਾਂਝ ਕਾਇਮ ਰੱਖਣ ਦੇ ਯਤਨ ਕਰੇ : ਰਾਘਵ ਚੱਢਾ

image

ਚੰਡੀਗੜ੍ਹ, 9 ਅਗੱਸਤ (ਸੱਤੀ) : ਆਮ ਆਦਮੀ ਪਾਰਟੀ (ਆਪ) ਦੇ ਦਿੱਲੀ ਤੋਂ ਵਿਧਾਇਕ ਅਤੇ ਪੰਜਾਬ ਮਾਮਲਿਆਂ ਦੇ ਸਹਿ ਪ੍ਰਭਾਰੀ ਰਾਘਵ ਚੱਢਾ ਨੇ ਕੈਪਟਨ ਸਰਕਾਰ ਨੂੰ  ਸੂਬੇ ਵਿੱਚ ਕਾਨੂੰਨ ਵਿਵਸਥਾ ਖਰਾਬ ਹੋਣ 'ਤੇ ਚਿੰਤਾਂ ਜਾਹਰ ਕਰਦਿਆਂ ਕਿਹਾ ਕਿ ਕੈਪਟਨ ਸਰਕਾਰ ਨੂੰ  ਪੰਜਾਬ ਵਿੱਚ ਸਾਂਤੀ ਅਤੇ ਭਾਈਚਾਰਕ ਸਾਂਝ ਕਾਇਮ ਰੱਖਣ ਦੇ ਯਤਨ ਕਰਨੇ ਚਾਹੀਦੇ ਹਨ | ਸੋਮਵਾਰ ਨੂੰ  ਮੀਡੀਆ ਕਰਮੀਆਂ ਨਾਲ ਗੱਲਬਾਤ ਕਰਦਿਆਂ ਰਾਘਵ ਚੱਢਾ ਨੇ ਕਿਹਾ ਪਾਕਿਸਤਾਨ ਦੀ ਸਰਹੱਦ ਦੇ ਨਾਲ ਲੱਗਦੇ ਅੰਮਿ੍ਤਸਰ ਦੇ ਖੇਤਰਾਂ ਵਿਚ ਹਥਿਆਰ ਅਤੇ ਹੋਰ ਧਮਾਕੇਦਾਰ ਸਮੱਗਰੀ ਮਿਲਣਾ ਅਤਿ ਚਿੰਤਾ ਦਾ ਵਿਸ਼ਾ ਹੈ | ਉਨ੍ਹਾਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਪਾਕਿਸਤਾਨ ਵੱਲੋਂ ਅਜਿਹੀਆਂ ਕਾਰਵਾਈਆਂ ਨੂੰ  ਅੰਜਾਮ ਦੇਣ ਦੀ ਕੋਸਿ?ਸ ਕੀਤੀ ਜਾ ਰਹੀ ਹੈ ਜਿਸ ਉੱਤੇ ਗੰਭੀਰ ਵਿਚਾਰ ਚਰਚਾ ਕੀਤੀ ਜਾਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਪਿਛਲੇ ਕੁੱਝ ਦਿਨਾਂ ਤੋਂ ਪੰਜਾਬ ਵਿੱਚ ਕਤਲ ਦੀਆਂ ਘਟਨਾਵਾਂ ਵੱਧ ਗਈਆਂ ਹਨ ਅਤੇ ਦੇਸ ਵਿਰੋਧੀ ਤਾਕਤਾਂ ਦੀਆਂ ਗਤੀਵਿਧੀਆਂ ਵਿੱਚ ਵੀ ਤੇਜੀ ਹੋਈ ਹੈ | ਚੱਢਾ ਨੇ ਕਿਹਾ ਕਿ ਜਿਥੇ ਮੋਹਾਲੀ ਵਿੱਚ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਜਿਸ ਨਾਲ ਕਿ ਆਮ ਲੋਕਾਂ ਵਿਚ ਭਾਰੀ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ | ਰਾਘਵ ਚੱਢਾ ਨੇ ਕਿਹਾ ਕਿ ਪੰਜਾਬ ਦੇ ਲੋਕ ਸਾਂਤੀ ਅਤੇ ਭਾਈਚਾਰਕ ਸਾਂਝ ਨਾਲ ਰਹਿਣਾ ਜਾਣਦੇ ਹਨ ਅਤੇ ਉਹ ਪੰਜਾਬ ਦਾ ਮਹੌਲ ਖਰਾਬ ਕਰਨ ਵਾਲੀਆਂ ਤਾਕਤਾਂ ਨੂੰ  ਮੂੰਹ ਤੋੜ ਜਵਾਬ ਦੇਣਗੇ | ਆਮ ਆਦਮੀ ਪਾਰਟੀ ਪੰਜਾਬ ਵਿੱਚ ਵਾਪਰ ਰਹੀਆਂ ਘਟਨਾਵਾਂ ਤੋਂ ਬਹੁਤ ਚਿੰਤਤ ਹੈ ਅਤੇ ਕੈਪਟਨ ਸਰਕਾਰ ਨੂੰ  ਸੂਬੇ 'ਚ ਸਾਂਤੀ ਬਹਾਲ ਰੱਖਣ ਵਿੱਚ ਹਰ ਤਰ੍ਹਾਂ ਦਾ ਸਹਿਯੋਗ ਦੇਣ ਲਈ ਦਿ੍ੜ ਸੰਕਪਲ ਹੈ | ਉਨ੍ਹਾਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਸਮਾਜ ਵਿਰੋਧੀ ਘਟਨਾਵਾਂ ਵਾਪਰੀਆਂ ਹਨ ਪ੍ਰੰਤੂ ਅਜੇ ਵੀ ਪੰਜਾਬ ਸਰਕਾਰ ਨੇ ਇਸ ਸਬੰਧੀ ਕੋਈ ਠੋਸ ਨੀਤੀ ਤਿਆਰ ਨਹੀਂ ਕੀਤੀ ਹੈ | ਉਨ੍ਹਾਂ ਮੰਗ ਕੀਤੀ ਕਿ ਕੈਪਟਨ ਅਮਰਿੰਦਰ ਸਿੰਘ ਤੁਰੰਤ ਇਸ ਮਸਲੇ ਉੱਤੇ ਅਧਿਕਾਰੀਆਂ ਨਾਲ ਗੱਲ ਕਰਨ ਅਤੇ ਸਾਰੀਆਂ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਨ | ਰਾਘਵ ਚੱਢਾ ਨੇ ਕੈਪਟਨ ਸਰਕਾਰ ਅਤੇ ਪੰਜਾਬ ਪੁਲਸ ਨੂੰ  ਚੇਤਵਾਨੀ ਦਿੰਦਿਆਂ ਕਿਹਾ ਕਿ ਪੰਜਾਬ ਵਿੱਚ ਖਰਾਬ ਹੋ ਰਹੀ ਕਾਨੂੰਨ ਵਿਵਸਥਾ ਨੂੰ  ਤੁਰੰਤ ਰੋਕਿਆ ਜਾਵੇ ਅਤੇ ਭਾਈਚਾਰਕ ਸਾਂਝ ਨੂੰ  ਕਾਇਮ ਰੱਖਿਆ ਜਾਵੇ | ਉੁਨ੍ਹਾਂ ਕਿਹਾ ਕਿ ਪੰਜਾਬ ਪਿਛਲੇ ਸਮੇਂ ਵਿੱਚ ਅਤਿ ਮਾੜੇ ਦੌਰ ਵਿੱਚੋਂ ਗੁਜ਼ਰ ਰਿਹਾ ਹੈ ਜਿਸ ਕਾਰਨ ਸੂਬੇ ਦੀ ਸਮਾਜਿਕ ਆਰਥਿਕ ਅਤੇ ਸੱਭਿਆਚਾਰਕ ਤੌਰ ਤੇ ਨੁਕਸਾਨ ਹੋਇਆ ਹੈ ਅਤੇ ਹੁਣ ਭਵਿੱਖ ਵਿੱਚ ਪੰਜਾਬ ਅਜਿਹਾ ਕੁਝ ਵੀ ਹੋਰ ਨਹੀਂ ਚਾਹੁੰਦਾ | ਉਨ੍ਹਾਂ ਮੰਗ ਕੀਤੀ ਕਿ ਮੁੱਖ ਮੰਤਰੀ ਇਸ ਮਾਮਲੇ ਨੂੰ  ਗੰਭੀਰਤਾ ਨਾਲ ਲੈਣ ਅਤੇ ਤੁਰੰਤ ਆਪਣੀਆਂ ਏਜੰਸੀਆਂ ਨੇ ਇਨ੍ਹਾਂ ਚੀਜ਼ਾਂ ਤੇ ਨਜਰ ਰੱਖਣ ਲਈ ਨਿਰਦੇਸ਼ ਜਾਰੀ ਕਰਨ |