ਰਖਿਆ ਸੇਵਾਵਾਂ ਭਲਾਈ ਬਾਰੇ ਮੰਤਰੀ ਸਰਾਰੀ ਨੇ ਡਾਇਰੈਕਟੋਰੇਟ ਦਾ ਕੀਤਾ ਦੌਰਾ

ਏਜੰਸੀ

ਖ਼ਬਰਾਂ, ਪੰਜਾਬ

ਰਖਿਆ ਸੇਵਾਵਾਂ ਭਲਾਈ ਬਾਰੇ ਮੰਤਰੀ ਸਰਾਰੀ ਨੇ ਡਾਇਰੈਕਟੋਰੇਟ ਦਾ ਕੀਤਾ ਦੌਰਾ

image

ਚੰਡੀਗੜ੍ਹ, 10 ਅਗੱਸਤ (ਭੁੱਲਰ): ਸਾਬਕਾ ਅਤੇ ਸਹੀਦ ਸੈਨਿਕਾਂ ਦੇ ਪ੍ਰਵਾਰਕ ਮੈਂਬਰਾਂ ਨੂੰ  ਨਿਰਵਿਘਨ ਸੇਵਾਵਾਂ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਸ.ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੀਆਂ ਸਾਰੀਆਂ ਖਾਲੀ ਅਸਾਮੀਆਂ ਜਲਦ ਭਰੀਆਂ ਜਾਣਗੀਆਂ | ਇਹ ਗੱਲ ਅੱਜ ਇਥੇ ਰਖਿਆ ਸੇਵਾਵਾਂ ਭਲਾਈ ਮੰਤਰੀ ਫੌਜਾ ਸਿੰਘ ਸਰਾਰੀ ਨੇ ਕਹੀ | ਰਖਿਆ ਸੇਵਾਵਾਂ ਭਲਾਈ ਦੇ ਡਾਇਰੈਕਟੋਰੇਟ ਦੀ ਪਹਿਲੀ ਫੇਰੀ ਦੌਰਾਨ ਮੰਤਰੀ ਨੂੰ  ਦੱਸਿਆ ਗਿਆ ਕਿ ਸਹੀਦ ਸੈਨਿਕਾਂ ਦੇ ਪ੍ਰਵਾਰਾਂ ਲਈ ਐਕਸ-ਗ੍ਰੇਸੀਆ ਗ੍ਰਾਂਟ ਦੀ ਰਾਸੀ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕਰ ਦਿੱਤੀ ਗਈ ਹੈ | ਇਸ ਤੋਂ ਇਲਾਵਾ ਸ਼ਹੀਦ ਦੇ ਇਕ ਪ੍ਰਵਾਰਕ ਮੈਂਬਰ ਨੂੰ  ਸਰਕਾਰੀ ਨੌਕਰੀ ਵੀ ਦਿੱਤੀ ਜਾ ਰਹੀ ਹੈ | ਰੱਖਿਆ ਸੇਵਾਵਾਂ ਭਲਾਈ, ਪੰਜਾਬ ਦੇ ਡਾਇਰੈਕਟਰ ਬਿ੍ਗੇਡੀਅਰ ਸਤਿੰਦਰ ਸਿੰਘ (ਸੇਵਾਮੁਕਤ) ਨੇ ਮੰਤਰੀ ਨੂੰ  ਵਿਭਾਗ ਦੀਆਂ ਚੱਲ ਰਹੀਆਂ ਸਕੀਮਾਂ ਅਤੇ ਪ੍ਰਾਪਤੀਆਂ ਬਾਰੇ ਜਾਣਕਾਰੀ ਦਿਤੀ |
ਸਟਾਫ਼ ਦੀਆਂ ਸਮੱਸਿਆਵਾਂ ਨੂੰ  ਹਮਦਰਦੀ ਨਾਲ ਸੁਣਦਿਆਂ ਉਨ੍ਹਾਂ ਨੇ ਵਿਭਾਗ ਦੀ ਬਿਹਤਰੀ ਲਈ ਸਰਕਾਰੀ ਪੱਖ ਤੋਂ ਹਰ ਸੰਭਵ ਮਦਦ ਦਾ ਭਰੋਸਾ ਵੀ ਦਿੱਤਾ | ਉਨ੍ਹਾਂ ਕਿਹਾ ਕਿ ਅਧਿਕਾਰੀਆਂ/ਕਰਮਚਾਰੀਆਂ ਦੀ ਘਾਟ ਨੂੰ  ਪੂਰਾ ਕਰਨ ਲਈ ਵਿਭਾਗ ਵਿੱਚ ਸਾਰੀਆਂ ਖਾਲੀ ਅਸਾਮੀਆਂ ਨੂੰ  ਭਰਿਆ ਜਾਵੇਗਾ |
ਉਨ੍ਹਾਂ ਅਧਿਕਾਰੀਆਂ ਨੂੰ  ਇਹ ਵੀ ਹਦਾਇਤ ਕੀਤੀ ਕਿ ਸਾਬਕਾ ਸੈਨਿਕਾਂ ਦੇ ਸਾਰੇ ਮਸਲੇ ਪਹਿਲ ਦੇ ਆਧਾਰ 'ਤੇ ਹੱਲ ਕੀਤੇ ਜਾਣ ਅਤੇ ਸਕੀਮਾਂ ਨੂੰ  ਬਿਨਾਂ ਕਿਸੇ ਪੱਖਪਾਤ ਦੇ ਪਾਰਦਰਸੀ ਢੰਗ ਨਾਲ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ |