15 ਸਾਲ ਪਹਿਲਾਂ ਦੁਬਈ ਗਏ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬੀ ਪਰਵਾਸੀ

ਰੋਜ਼ੀ ਰੋਟੀ ਲਈ ਵਿਦੇਸ਼ ਗਿਆ ਸੀ ਮ੍ਰਿਤਕ ਨੌਜਵਾਨ

PHOTO

 

ਫਿਲੌਰ:  ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ( Punjabi youth)  ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ( Death of a Punjabi youth) ਵਿਚ ਜਾ ਪੈਂਦੇ ਹਨ।

ਇਹ ਵੀ ਪੜ੍ਹੋ: ਹਰਿਆਣਾ 'ਚ ਟਰੱਕ ਤੇ ਕਾਰ ਦੀ ਆਪਸ ਵਿਚ ਹੋਈ ਭਿਆਨਕ ਟੱਕਰ, 3 ਦੀ ਮੌਤ

ਅਜਿਹਾ ਹੀ ਮਾਮਲਾ ਦੁਬਈ ਤੋਂ ਸਾਹਮਣੇ ਆਇਆ, ਜਿਥੇ ਪੰਜਾਬੀ ਨੌਜਵਾਨ ਦੀ ਦਿਲ ਦੀ ਦੌਰਾ ਪੈਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਜਸਵੀਰ ਸਿੰਘ ਵਾਸੀ ਵੜਿੰਗ ਸੂਬਾ ਸਿੰਘ, ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ।

ਇਹ ਵੀ ਪੜ੍ਹੋ: ਗੋਆ ਦੇ ਡੀਆਈਜੀ ਨੇ ਕੀਤੀ ਬਦਸਲੂਕੀ, ਸ਼ਰਾਬ ਦੇ ਨਸ਼ੇ ਵਿਚ ਕੁੜੀ ਨੂੰ ਮਾਰਿਆ ਥੱਪੜ, ਵੀਡੀਓ ਹੋਈ ਵਾਇਰਲ

ਮ੍ਰਿਤਕ ਨੌਜਵਾਨ ਰੋਜ਼ੀ ਰੋਟੀ ਲਈ 15 ਸਾਲ ਪਹਿਲਾਂ ਹੀ ਦੁਬਈ ਗਿਆ ਸੀ।  ਮ੍ਰਿਤਕ ਨੌਜਵਾਨ ਅਪਣੇ ਪਿੱਛੇ ਛੋਟਾ ਬੱਚਾ ਅਤੇ ਬੇਸਹਾਰਾ ਪਤਨੀ ਨੂੰ ਛੱਡ ਗਿਆ ਹੈ। ਪੀੜਤ ਪਰਿਵਾਰ ਨੇ ਭਾਰਤ ਅਤੇ ਪੰਜਾਬ ਸਰਕਾਰ ਪਾਸੋਂ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਲਈ ਸਹਿਯੋਗ ਦੀ ਕੀਤੀ ਮੰਗ ਕੀਤੀ ਹੈ, ਤਾਂ ਜੋ ਉਹ ਅੰਤਿਮ ਰਸਮਾਂ ਕਰ ਸਕਣ।