12 ਕਿਲੋਗ੍ਰਾਮ ਹੈਰੋਇਨ ਸਮੇਤ 3 ਮੁਲਜ਼ਮ ਕਾਬੂ; ਹੈਰੋਇਨ ਦੀ ਖੇਪ ਸਪਲਾਈ ਕਰਨ ਜਾ ਰਹੇ ਸਨ ਮੁਲਜ਼ਮ
ਖੁਫੀਆ ਜਾਣਕਾਰੀ ਦੇ ਆਧਾਰ 'ਤੇ ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਕਾਰਵਾਈ
Amritsar Police has recovered 12 Kg Heroin and arrested 3 accused.
ਅੰਮ੍ਰਿਤਸਰ: ਪੰਜਾਬ ਪੁਲਿਸ ਨੇ ਨਸ਼ਿਆਂ ਵਿਰੁਧ ਕਾਰਵਾਈ ਕਰਦਿਆਂ 12 ਕਿਲੋਗ੍ਰਾਮ ਹੈਰੋਇਨ ਸਮੇਤ 3 ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਇਸ ਦੀ ਜਾਣਕਾਰੀ ਪੰਜਾਬ ਦੇ ਡੀ.ਜੀ.ਪੀ ਗੌਰਵ ਯਾਦਵ ਵਲੋਂ ਸਾਂਝੀ ਕੀਤੀ ਗਈ। ਉਨ੍ਹਾਂ ਦਸਿਆ ਕਿ ਖੁਫੀਆ ਜਾਣਕਾਰੀ 'ਤੇ ਆਧਾਰਤ ਕਾਰਵਾਈ ਕਰਦੇ ਹੋਏ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 12 ਕਿਲੋਗ੍ਰਾਮ ਹੈਰੋਇਨ ਸਮੇਤ 3 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਹੈਰੋਇਨ ਦੀ ਕੀਮਤ 84 ਕਰੋੜ ਰੁਪਏ ਦੱਸੀ ਜਾ ਰਹੀ ਹੈ।
ਉਨ੍ਹਾਂ ਦਸਿਆ ਕਿ ਮੁਲਜ਼ਮ ਖੇਪ ਦੀ ਡਿਲੀਵਰੀ ਕਰਨ ਜਾ ਰਹੇ ਸਨ ਅਤੇ ਇਹ ਪਾਕਿਸਤਾਨ ਸਥਿਤ ਸਮੱਗਲਰਾਂ ਦੇ ਸੰਪਰਕ ਵਿਚ ਸਨ। ਇਸ ਦੇ ਚਲਦਿਆਂ ਪੁਲਿਸ ਥਾਣਾ ਲੋਪੋਕੇ ਵਿਖੇ ਐਨ.ਡੀ.ਪੀ.ਐਸ ਐਕਟ ਤਹਿਤ ਐਫ.ਆਈ.ਆਰ ਦਰਜ ਕੀਤੀ ਗਈ ਹੈ ਅਤੇ ਅਗਲੇ ਅਤੇ ਪਿਛਲੇ ਸਬੰਧਾਂ ਦੀ ਅਗਲੇਰੀ ਜਾਂਚ ਜਾਰੀ ਹੈ।