ਸਿੱਧੂ ਮੂਸੇਵਾਲਾ ਕਤਲ ਮਾਮਲਾ: 24 ਮੁਲਜ਼ਮਾਂ ਦੀ ਵੀਡੀਉ ਕਾਨਫ਼ਰੰਸ ਰਾਹੀਂ ਹੋਈ ਪੇਸ਼ੀ
ਮਰਹੂਮ ਗਾਇਕ ਦੇ ਪਿਤਾ ਬਲਕੌਰ ਸਿੰਘ ਵੀ ਪਹੁੰਚੇ ਮਾਨਸਾ ਅਦਾਲਤ
ਮਾਨਸਾ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੀ ਸੁਣਵਾਈ ਬੁਧਵਾਰ ਨੂੰ ਮਾਨਸਾ ਅਦਾਲਤ ਵਿਚ ਹੋਈ। ਇਸ ਵਿਚ 25 ਵਿਚੋਂ 24 ਮੁਲਜ਼ਮਾਂ ਨੂੰ ਵੀਡੀਉ ਕਾਨਫਰੰਸਿੰਗ ਰਾਹੀਂ ਅਦਾਲਤ ਵਿਚ ਪੇਸ਼ ਕੀਤਾ ਗਿਆ। ਇਸ ਵਿਚ ਗੈਂਗਸਟਰ ਲਾਰੈਂਸ ਦੀ ਸਿਹਤ ਠੀਕ ਨਾ ਹੋਣ ਕਾਰਨ ਪੇਸ਼ ਨਹੀਂ ਕੀਤਾ ਗਿਆ।
ਇਹ ਵੀ ਪੜ੍ਹੋ: ਏਸ਼ੀਅਨ ਚੈਂਪੀਅਨਜ਼ ਟਰਾਫੀ: ਭਾਰਤੀ ਹਾਕੀ ਟੀਮ ਨੇ ਪਾਕਿਸਤਾਨ ਨੂੰ 4-0 ਨਾਲ ਹਰਾਇਆ
ਹੁਣ ਅਦਾਲਤ ਨੇ ਇਨ੍ਹਾਂ ਸਾਰੇ ਮੁਲਜ਼ਮਾਂ ਨੂੰ 23 ਅਗਸਤ ਨੂੰ ਪੇਸ਼ ਕਰਨ ਦੇ ਹੁਕਮ ਦਿਤੇ ਹਨ। ਪਿਛਲੀ ਸੁਣਵਾਈ ਦੌਰਾਨ ਅਦਾਲਤ ਨੇ ਮਾਮਲੇ ਵਿਚ ਨਾਮਜ਼ਦ ਮੁਲਜ਼ਮਾਂ ਨੂੰ ਸਰੀਰਕ ਤੌਰ ’ਤੇ ਪੇਸ਼ ਕਰਨ ਦੇ ਹੁਕਮ ਦਿਤੇ ਸਨ ਪਰ ਪੰਜਾਬ ਬੰਦ ਕਾਰਨ ਉਨ੍ਹਾਂ ਨੂੰ ਵੀਡੀਉ ਕਾਨਫਰੰਸਿੰਗ ਰਾਹੀਂ ਅਦਾਲਤ ਵਿਚ ਪੇਸ਼ ਕੀਤਾ ਗਿਆ।
ਇਹ ਵੀ ਪੜ੍ਹੋ: ਰਾਹੁਲ ਗਾਂਧੀ ਦੀ ਲੋਕ ਸਭਾ ਵਿਚ ‘ਦਿਲ ਕੀ ਬਾਤ’ ਕਾਫ਼ੀ ਅਸਰਦਾਰ ਰਹੀ
ਸਾਨੂੰ ਅਦਾਲਤ ’ਤੇ ਪੂਰਾ ਭਰੋਸਾ: ਬਲਕੌਰ ਸਿੰਘ
ਇਸ ਦੇ ਨਾਲ ਹੀ ਸਿੱਧੂ ਮੂਸੇਵਾਲਾ ਦੇ ਪਿਤਾ ਬਲਕਾਰ ਸਿੰਘ ਵੀ ਮਾਨਸਾ ਅਦਾਲਤ ਵਿਚ ਪੇਸ਼ੀ ਲਈ ਆਏ ਸਨ ਪਰ ਉਹ ਐਸ.ਐਸ.ਪੀ. ਡਾ. ਨਾਨਕ ਸਿੰਘ ਨੂੰ ਮਿਲ ਕੇ ਵਾਪਸ ਪਰਤ ਗਏ। ਇਸ ਦੌਰਾਨ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਵੀ ਕੀਤੀ। ਉਨ੍ਹਾਂ ਦੇ ਨਾਲ ਉਨ੍ਹਾਂ ਦੇ ਵਕੀਲ ਪਿੰਦਰਪਾਲ ਸਿੰਘ ਮਿੱਤਲ ਵੀ ਸਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਲਕਾਰ ਸਿੰਘ ਨੇ ਕਿਹਾ ਕਿ ਅਦਾਲਤ ਨੇ ਸਾਰਿਆਂ ਨੂੰ ਸਰੀਰਕ ਤੌਰ 'ਤੇ ਪੇਸ਼ ਹੋਣ ਦੇ ਹੁਕਮ ਦਿਤੇ ਸਨ ਪਰ ਪੰਜਾਬ ਬੰਦ ਦੇ ਸੱਦੇ ਕਾਰਨ ਉਨ੍ਹਾਂ ਨੂੰ ਸਰੀਰਕ ਤੌਰ 'ਤੇ ਨਹੀਂ ਲਿਆਂਦਾ ਗਿਆ ਅਤੇ ਪੇਸ਼ੀ ਵੀਡੀਉ ਕਾਨਫਰੰਸਿੰਗ ਰਾਹੀਂ ਕੀਤੀ ਗਈ।
ਇਹ ਵੀ ਪੜ੍ਹੋ: ਅੱਜ ਦਾ ਹੁਕਮਨਾਮਾ (10 ਅਗਸਤ 2023)
ਉਨ੍ਹਾਂ ਕਿਹਾ ਕਿ ਸਾਨੂੰ ਅਦਾਲਤ 'ਤੇ ਪੂਰਾ ਭਰੋਸਾ ਹੈ ਕਿ ਸਾਨੂੰ ਇਨਸਾਫ਼ ਮਿਲੇਗਾ। ਉਨ੍ਹਾਂ ਨੇ ਇਸ ਕੇਸ ਵਿਚ ਸ਼ਾਮਲ ਕਰਨ ਲਈ ਕੁੱਝ ਲੋਕਾਂ ਦੇ ਨਾਂਅ ਵੀ ਬੋਲੇ ਹਨ ਅਤੇ ਉਮੀਦ ਹੈ ਕਿ ਉਨ੍ਹਾਂ ਨੂੰ ਵੀ ਜਾਂਚ ਵਿਚ ਸ਼ਾਮਲ ਕੀਤਾ ਜਾਵੇਗਾ। ਜਲਦ ਹੀ ਗੋਲਡੀ ਬਰਾੜ ਨੂੰ ਭਾਰਤ ਲਿਆ ਕੇ ਸਜ਼ਾ ਦਿਤੀ ਜਾਵੇਗੀ, ਤਾਂ ਜੋ ਸਾਡੇ ਪੁੱਤਰ ਨੂੰ ਇਨਸਾਫ਼ ਮਿਲ ਸਕੇ। ਅਸੀਂ ਅਪਣੇ ਪੁੱਤਰ ਦੇ ਇਨਸਾਫ ਲਈ ਆਖ਼ਰੀ ਸਾਹ ਤਕ ਲੜਦੇ ਰਹਾਂਗੇ।