Darbar Sahib Langar Hall: ਸ੍ਰੀ ਦਰਬਾਰ ਸਾਹਿਬ ਦੇ ਲੰਗਰ ਹਾਲ 'ਚ ਕੜਾਹੇ 'ਚ ਡਿੱਗਣ ਵਾਲੇ ਸੇਵਾਦਾਰ ਦੀ ਹੋਈ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Darbar Sahib Langar Hall: ਸੇਵਾਦਾਰ ਬਲਬੀਰ ਸਿੰਘ ਦਾ 70 ਫੀਸਦੀ ਸਰੀਰ ਗਿਆ ਸੀ ਝੁਲਸ

Darbar Sahib Langar Hall sewadar death news in punjabi

Darbar Sahib Langar Hall  sewadar death news in punjabi: ਸ੍ਰੀ ਦਰਬਾਰ ਸਾਹਿਬ ਦੇ ਲੰਗਰ ਹਾਲ 'ਚ ਕੜਾਹੇ 'ਚ ਡਿੱਗਣ ਵਾਲੇ ਸੇਵਾਦਾਰ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਸੇਵਾਦਾਰ ਬਲਬੀਰ ਸਿੰਘ ਪੈਰ ਤਿਲਕਣ ਕਾਰਨ ਕੜਾਹੇ ਵਿਚ ਡਿੱਗ ਗਿਆ ਸੀ। ਕੜਾਹੇ ਵਿਚ ਡਿੱਗਣ ਕਾਰਨ ਸੇਵਾਦਾਰ ਦਾ 70 ਫੀਸਦੀ ਸਰੀਰ ਝੁਲਸ ਗਿਆ ਸੀ।

ਇਹ ਵੀ ਪੜ੍ਹੋ: S.Joginder Singh: ਗੁਰਸਿੱਖਾਂ ਦਾ ਮਾਰਟਿਨ ਲੂਥਰ ਸੀ ਸ. ਜੋਗਿੰਦਰ ਸਿੰਘ: ਜਾਚਕ  

 ਦੱਸ ਦੇਈਏ ਕਿ ਬਲਬੀਰ ਸਿੰਘ ਪੁੱਤਰ ਖਜਾਨ ਸਿੰਘ ਪਿੰਡ ਲਹਿਲ ਤਹਿਸੀਲ ਧਾਰੀਵਾਲ ਜ਼ਿਲ੍ਹਾ ਗੁਰਦਾਸਪੁਰ ਦਾ ਰਹਿਣ ਵਾਲਾ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਇਆ ਸੀ ਅਤੇ ਉਸ ਤੋਂ ਬਾਅਦ ਉਹ ਸੇਵਾ ਕਰਨ ਲਈ ਸ੍ਰੀ ਗੁਰੂ ਰਾਮਦਾਸ ਜੀ ਲੰਗਰ ਹਾਲ ਵਿਖੇ ਚਲਾ ਗਿਆ।

ਇਹ ਵੀ ਪੜ੍ਹੋ: Punjab News: ਪੰਜਾਬ ਸਰਕਾਰ ਨੇ ਮਿਊਂਸਪਲ ਚੋਣਾਂ ਦੀ ਤਿਆਰੀ ਕੀਤੀ ਸ਼ੁਰੂ

ਉਸ ਵਲੋਂ ਜਦੋਂ ਸੇਵਾ ਕੀਤੀ ਜਾ ਰਹੀ ਸੀ ਤਾਂ ਪੈਰ ਤਿਲਕਣ ਕਰਕੇ ਉਹ ਕੜਾਹੇ ਵਿੱਚ ਡਿੱਗ ਪਿਆ। ਜਿਸ ਦੇ ਨਾਲ ਉਹ ਗੰਭੀਰ ਜ਼ਖ਼ਮੀ ਹੋ ਗਿਆ। ਉਸ ਤੋਂ ਬਾਅਦ ਉਸ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹਸਪਤਾਲ ਸ੍ਰੀ ਗੁਰੂ ਰਾਮਦਾਸ ਹਸਪਤਾਲ ਨੇੜੇ ਗੁਰਦੁਆਰਾ ਸ਼ਹੀਦਗੰਜ ਸਾਹਿਬ ਵਿਖੇ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ 70% ਜ਼ਖ਼ਮੀ ਦੱਸਿਆ ਪਰ ਅੱਜ ਸੇਵਾਦਾਰ ਨੇ ਜ਼ਖ਼ਮਾਂ ਦੀ ਤਾਬ ਨਾ ਚੱਲਦਿਆਂ ਸੇਵਾਦਾਰ ਨੇ ਦਮ ਤੋੜ ਦਿਤਾ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

​(For more Punjabi news apart from  Darbar Sahib Langar Hall  sewadar death news in punjabi  , stay tuned to Rozana Spokesman)