Punjab News: ਪੰਜਾਬ ਪੁਲਿਸ ਤੇ ਕੇਂਦਰੀ ਏਜੰਸੀਆਂ ਦਾ ਸਾਂਝਾ ਆਪ੍ਰੇਸ਼ਨ, ਕੌਮਾਂਤਰੀ ਡਰੱਗ ਤਸਕਰ ਸਿਮਰਨਜੋਤ ਸੰਧੂ ਗ੍ਰਿਫ਼ਤਾਰ

ਏਜੰਸੀ

ਖ਼ਬਰਾਂ, ਪੰਜਾਬ

Punjab News: ਜਰਮਨੀ (2020) ਵਿੱਚ 487 ਕਿਲੋਗ੍ਰਾਮ ਕੋਕੀਨ ਤਸਕਰੀ ਮਾਮਲੇ ਦਾ ਮੁੱਖ ਸਰਗਨਾ ਸੀ ਮੁਲਜ਼ਮ

Joint operation of Punjab police and central agencies, international drug smuggler Simranjot Sandhu arrested

 

Punjab News: ਪੰਜਾਬ ਪੁਲਿਸ ਨੇ ਵਿਦੇਸ਼ ਤੋਂ ਭਾਰਤ ਵਿੱਚ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਸਰਗਨਾ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਫੜਿਆ ਗਿਆ ਸਮੱਗਲਰ ਭਾਰਤ ਹੀ ਨਹੀਂ ਵਿਦੇਸ਼ਾਂ ਵਿੱਚ ਵੀ ਲੋੜੀਂਦਾ ਸੀ। ਪੰਜਾਬ ਪੁਲਿਸ ਨੇ ਅੱਜ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਇੱਕ ਸਾਂਝਾ ਅਭਿਆਨ ਚਲਾ ਕੇ ਤਸਕਰ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਜਲਦ ਹੀ ਡੀਜੀਪੀ ਪੰਜਾਬ ਦੋਸ਼ੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕਰਨਗੇ।

ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਨੇ ਇੱਕ ਕੇਂਦਰੀ ਏਜੰਸੀ ਨਾਲ ਸਾਂਝੇ ਆਪਰੇਸ਼ਨ ਵਿੱਚ ਸਿਮਰਨਜੋਤ ਸੰਧੂ ਨੂੰ ਗ੍ਰਿਫ਼ਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਉਹ ਇੰਡੀਅਨ ਓਵਰਸੀਜ਼ ਸਿਟੀਜ਼ਨ ਆਫ਼ ਇੰਡੀਆ (ਓਸੀਆਈ) ਦੀ ਮਦਦ ਨਾਲ ਜਰਮਨੀ ਤੋਂ ਭਾਰਤ ਆਇਆ ਸੀ। ਪਰ ਸੁਰੱਖਿਆ ਏਜੰਸੀਆਂ ਨੇ ਉਸ ਨੂੰ ਫੜ ਕੇ ਪੰਜਾਬ ਪੁਲਿਸ ਦੇ ਹਵਾਲੇ ਕਰ ਦਿੱਤਾ। ਉਸ ਕੋਲ ਜਰਮਨ ਪਾਸਪੋਰਟ ਵੀ ਹੈ।

ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਉਹ ਜਰਮਨੀ ਵਿੱਚ 487 ਕਿਲੋ ਕੋਕੀਨ ਤਸਕਰੀ ਮਾਮਲੇ (2020) ਦਾ ਕਿੰਗਪਿਨ ਹੈ। ਉਹ ਇੱਕ ਅੰਤਰਰਾਸ਼ਟਰੀ ਡਰੱਗ ਕਾਰਟੇਲ ਦਾ ਮੁੱਖ ਨੇਤਾ ਹੈ ਅਤੇ ਜਰਮਨੀ ਵਿੱਚ ਡਰੱਗ ਅਪਰਾਧਾਂ ਲਈ ਲੋੜੀਂਦਾ ਹੈ।

ਸਿਮਰਨਜੋਤ ਸੰਧੂ ਦੀ ਗੱਲ ਕਰੀਏ ਤਾਂ ਉਸ ਦਾ ਨੈੱਟਵਰਕ ਜਰਮਨੀ ਤੋਂ ਇਲਾਵਾ ਕਈ ਦੇਸ਼ਾਂ ਵਿੱਚ ਫੈਲਿਆ ਹੋਇਆ ਹੈ। ਉਹ ਭਾਰਤ ਵਿੱਚ ਨਸ਼ਾ ਤਸਕਰੀ ਵਿੱਚ ਵੀ ਸ਼ਾਮਲ ਹੈ। ਇਸ ਤੋਂ ਇਲਾਵਾ ਯੂਰਪ ਦੇ ਹੋਰ ਦੇਸ਼ਾਂ ਵਿੱਚ ਵੀ ਇਹ ਨਸ਼ਾ ਤਸਕਰੀ ਵਿੱਚ ਵੱਡੀ ਭੂਮਿਕਾ ਨਿਭਾਉਂਦਾ ਹੈ। ਫਿਲਹਾਲ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਜਲਦੀ ਹੀ ਡੀਜੀਪੀ ਪੰਜਾਬ ਗੌਰਵ ਯਾਦਵ ਸਿਮਰਨਜੀਤ ਸੰਧੂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕਰਨਗੇ।