ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਸਿੱਖ ਜਥੇਬੰਦੀਆਂ ਨੂੰ ਇਕਜੁੱਟ ਹੋਣ ਦੀ ਕੀਤੀ ਅਪੀਲ

Haryana Sikh Gurdwara Management Committee President Jagdish Singh Jhinda paid obeisance at Sri Darbar Sahib

Haryana Sikh Gurdwara Management Committee News : ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਸਮੂਹ ਸਿੱਖ ਜਥੇਬੰਦੀਆਂ ਨੂੰ ਇਕਜੁੱਟ ਹੋਣ ਦੀ ਅਪੀਲ ਵੀ ਕੀਤੀ। ਉਨ੍ਹਾਂ ਪੰਜੇ ਤਖ਼ਤਾਂ ਦੇ ਜਥੇਦਾਰ ਸਾਹਿਬਾਨਾਂ ਨੂੰ ਵੀ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਅੱਗੇ ਆਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਜੇਕਰ ਸ਼੍ਰੋਮਣੀ ਅਕਾਲੀ ਦਲ ਕਮਜ਼ੋਰ ਹੁੰਦਾ ਹੈ ਤਾਂ ਦੁਨੀਆ ਭਰ ’ਚ ਵਸਦਾ ਸਿੱਖ ਭਾਈਚਾਰਾ ਵੀ ਕਮਜ਼ੋਰ ਹੋ ਜਾਵੇਗਾ।


ਜਗਦੀਸ਼ ਸਿੰਘ ਝੀਂਡਾ ਨੇ ਅੱਗੇ ਕਿਹਾ ਕਿ ਕੋਈ ਵੀ ਰਾਜਨੀਤਿਕ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਹੁੰਦਾ ਨਹੀਂ ਦੇਖਣਾ ਚਾਹੁੰਦੀ। ਇਸ ਲਈ ਪੰਥ ਨੂੰ ਰਾਜਨੀਤਿਕ ਦਲਾਂ ਦਾ ਸ਼ਿਕਾਰ ਨਹੀਂ ਬਣਨਾ ਚਾਹੀਦਾ ਅਤੇ ਆਪਣਾ ਆਦਰਸ਼ਕ ਰੁਖ ਨਹੀਂ ਛੱਡਣਾ ਚਾਹੀਦਾ। 

 


ਜਗਦੀਸ਼ ਸਿੰਘ ਝੀਂਡਾ ਨੇ ਕਿਹਾ ਕਿ ਉਹ ਕਿਸੇ ਵੀ ਇਕ ਧਿਰ ਦੇ ਸਮਰਥਕ ਨਹੀਂ। ਪਰ ਉਹ ਸਿਰਫ ਸ਼੍ਰੋਮਣੀ ਅਕਾਲੀ ਦਲ ਦੀ ਵਕਾਲਤ ਕਰਦੇ ਹਨ, ਜੋ 1920 ਵਿਚ ਬਣਿਆ ਸੀ ਅਤੇ ਇਹੀ ਅਕਾਲੀ ਦਲ ਸਿੱਖ ਪੰਥ ਨੂੰ ਬੁਲੰਦੀਆਂ ’ਤੇ ਲੈ ਕੇ ਗਿਆ ਸੀ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਵੀ ਆਪਣੀ-ਆਪਣੀ ਹੈਂਕੜਬਾਜ਼ੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਅੱਗੇ ਆਉਣ। ਉਨ੍ਹਾਂ ਕਿਹਾ ਕਿ ਜਦੋਂ ਸਾਰਾ ਸਿੱਖ ਪੰਥ ਇਕ ਹੋ ਜਾਵੇਗਾ ਤਾਂ ਸਿੱਖ ਪੰਥ ਦੁਨੀਆ ਭਰ ’ਚ ਮਜ਼ਬੂਤ ਹੋ ਜਾਵੇਗਾ। ਜਗਦੀਸ਼ ਸਿੰਘ ਝੀਂਡਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਕਰੀਬੀ ਰਿਸ਼ਤੇਦਾਰ ਦੀ ਅੰਤਿਮ ਅਰਦਾਸ ਵਿਚ ਹਿੱਸਾ ਲੈਣ ਲਈ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪਹੁੰਚੇ ਸਨ।