ਕਿਸਾਨਾਂ ਦੀ ਕਚਹਿਰੀ: ਸੁਖਦੇਵ ਢੀਂਡਸਾ ਦਾ ਬਿਆਨ, ‘ਕਿਸਾਨਾਂ ਲਈ ਪਾਰਟੀ ਹਰ ਕੁਰਬਾਨੀ ਦੇਣ ਨੂੰ ਤਿਆਰ’

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸੁਖਦੇਵ ਢੀਂਡਸਾ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਜਿਸ ਤਰ੍ਹਾਂ ਹੁਕਮ ਲਾਉਣਗੀਆਂ ਉਹੀ ਪ੍ਰਵਾਨ ਕੀਤਾ ਜਾਵੇਗਾ।

Sukhdev Singh Dhindsa

ਚੰਡੀਗੜ੍ਹ (ਚਰਨਜੀਤ ਸਿੰਘ ਸੁਰਖਾਬ): ਸਿਆਸੀ ਦਲਾਂ ਵਲੋਂ ਸਮੇਂ ਤੋਂ ਪਹਿਲਾਂ ਹੀ ਚੋਣ ਮੁਹਿੰਮ ਵਿੱਢੇ ਜਾਣ ਕਾਰਨ ਕਿਸਾਨਾਂ ਨਾਲ ਪੈਦਾ ਹੋ ਰਹੇ ਟਕਰਾਅ ਦੇ ਸੰਦਰਭ ਵਿਚ ਅੱਜ ਚੰਡੀਗੜ੍ਹ ਵਿਖੇ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ (Farmer's organizations) ਅਤੇ ਪੰਜਾਬ ਦੀਆਂ ਪ੍ਰਮੁੱਖ ਸਿਆਸੀ ਪਾਰਟੀਆਂ (Punjab Political Parties) ਵਿਚਾਲੇ ਮੀਟਿੰਗ ਜਾਰੀ ਹੈ।

ਹੋਰ ਪੜ੍ਹੋ: ਪੰਜਾਬ ਦੇ ਸ਼ਾਹੀ ਇਮਾਮ ਮੌਲਾਨਾ ਹਬੀਬ ਉਰ ਰਹਿਮਾਨ ਦਾ ਦੇਹਾਂਤ, ਮੁੱਖ ਮੰਤਰੀ ਵੱਲੋਂ ਦੁੱਖ ਦਾ ਪ੍ਰਗਟਾਵਾ

ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਲੋਂ ਸੁਖਦੇਵ ਸਿੰਘ ਢੀਂਡਸਾ (Sukhdev Singh Dhindsa) ਨੇ ਕਿਹਾ ਕਿ ਉਹਨਾਂ ਦੀ ਪਾਰਟੀ ਕਿਸਾਨਾਂ ਦੀ ਲੜਾਈ ਲਈ ਹਰ ਕੁਰਬਾਨੀ ਦੇਣ ਲਈ ਤਿਆਰ ਹੈ। ਸੁਖਦੇਵ ਢੀਂਡਸਾ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਜਿਸ ਤਰ੍ਹਾਂ ਹੁਕਮ ਲਾਉਣਗੀਆਂ ਉਹੀ ਪ੍ਰਵਾਨ ਕੀਤਾ ਜਾਵੇਗਾ।

ਹੋਰ ਪੜ੍ਹੋ: NSO ਸਰਵੇਖਣ ਵਿਚ ਖੁਲਾਸਾ, ਇਕ ਸਾਲ ਵਿਚ ਬੇਰੁਜ਼ਗਾਰੀ ਦਰ 2.5% ਵਧ ਕੇ 10.3% ਹੋਈ

ਉਹਨਾਂ ਕਿਹਾ ਕਿ ਜੇਕਰ ਪੰਜਾਬ ਦੀਆਂ ਸਿਆਸੀ ਪਾਰਟੀਆਂ ਹੀ ਕਿਸਾਨ ਅੰਦੋਲਨ (Farmers Protest) ਨੂੰ ਸਮਰਥਨ ਨਹੀਂ ਦੇਣਗੀਆਂ ਤਾਂ ਦੇਸ਼ਾਂ-ਵਿਦੇਸ਼ਾਂ ਵਿਚੋਂ ਕਿਸਾਨਾਂ ਨੂੰ ਮਿਲ ਰਹੇ ਸਮਰਥਨ ਨੂੰ ਢਾਹ ਲੱਗੇਗੀ। ਇਸ ਲਈ ਸਾਨੂੰ ਕਿਸਾਨਾਂ ਦਾ ਸਾਥ ਦੇਣਾ ਚਾਹੀਦਾ ਹੈ।

ਹੋਰ ਪੜ੍ਹੋ: ਬਾਦਲਾਂ ਦੇ ਮੈਂਬਰਾਂ ਨੇ ਮੇਰੇ ’ਤੇ ਹਮਲਾ ਕਰ ਕੇ ਮੈਨੂੰ ਡਰਾਉਣ ਦੀ ਕੋਝੀ ਕੋਸ਼ਿਸ਼ ਕੀਤੀ: ਚੋਣ ਡਾਇਰੈਕਟਰ

ਸੱਤਾ ਦੇ ਲਾਲਚੀ ਕਿਸਾਨੀ ਅੰਦੋਲਨ ਨੂੰ ਢਾਹ ਲਗਾਉਣ ਦੀ ਕੋਸ਼ਿਸ਼ ਕਰ ਰਹੇ- ਪਰਮਿੰਦਰ ਢੀਂਡਸਾ

ਇਸ ਤੋਂ ਇਲਾਵਾ ਪਰਮਿੰਦਰ ਸਿੰਘ ਢੀਂਡਸਾ (Parminder Singh Dhindsa) ਨੇ ਕਿਹਾ ਕਿ ਸੱਤਾ ਦੇ ਲਾਲਚੀ ਲੋਕ ਕਿਸਾਨੀ ਅੰਦੋਲਨ ਨੂੰ ਢਾਹ ਲਗਾਉਣ ਦੀ ਕੋਸ਼ਿਸ਼ ਕਰ ਰਹੇ। ਉਹਨਾਂ ਕਿਹਾ ਕਿ ਸਾਨੂੰ ਕਿਸਾਨਾਂ ਦਾ ਸਾਥ ਦੇਣਾ ਚਾਹੀਦਾ ਹੈ। ਦੱਸ ਦਈਏ ਕਿ ਲੰਮੇ ਸਮੇਂ ਤੋਂ ਚਲ ਰਹੇ ਕਿਸਾਨ ਅੰਦੋਲਨ ਦੌਰਾਨ ਪੰਜਾਬ ਦੇ ਵੱਖ ਵੱਖ ਪ੍ਰਮੁੱਖ ਸਿਆਸੀ ਦਲਾਂ ਦੇ ਵੱਡੇ ਆਗੂ ਪਹਿਲੀ ਵਾਰੀ ਗੱਲਬਾਤ ਲਈ ਅੱਜ ਕਿਸਾਨ ਆਗੂਆਂ ਦੇ ਸਿੱਧੇ ਰੂਬਰੂ ਹੋ ਰਹੇ ਹਨ|