ਗਰਭਵਤੀ ਔਰਤ ਦੀ ਸ਼ੱਕੀ ਹਲਾਤਾਂ 'ਚ ਹੋਈ ਮੌਤ, 10 ਮਹੀਨੇ ਪਹਿਲਾਂ ਹੋਇਆ ਸੀ ਵਿਆਹ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੇਕੇ ਪਰਿਵਾਰ ਨੇ ਸਹੁਰੇ ਪਰਿਵਾਰ 'ਤੇ ਗਲਾ ਘੁੱਟ ਕੇ ਮਾਰਨ ਦੇ ਲਾਏ ਇਸਜ਼ਾਮ

(Pregnant woman dies in suspicious circumstances)

 

ਸੁਲਤਾਨਪੁਰ ਲੋਧੀ (ਚੰਦਰ ਮਾਰੀਆ) : ਸੁਲਤਾਨਪੁਰ ਲੋਧੀ ’ਚ ਬੀਤੀ ਸ਼ਾਮ ਇਕ ਨਵ-ਵਿਆਹੁਤਾ ਦੀ ਸ਼ੱਕੀ ਹਾਲਾਤ ’ਚ ਮੌਤ (Pregnant woman dies in suspicious circumstances) ਹੋਣ ਦਾ ਸਮਾਚਾਰ ਮਿਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਨਵ-ਵਿਆਹੁਤਾ ਮੁਸਕਾਨ ਦਾ ਵਿਆਹ 10 ਮਹੀਨੇ ਪਹਿਲਾਂ ਸੰਨੀ ਨਾਂ ਦੇ ਨੌਜਵਾਨ ਵਾਸੀ ਰੂਰਲ ਚੰਡੀਗੜ੍ਹ ਬਸਤੀ ਨਾਲ ਹੋਇਆ ਸੀ ਅਤੇ ਮੁਸਕਾਨ ਹੁਣ ਗਰਭਵਤੀ (Pregnant woman dies in suspicious circumstances) ਵੀ ਸੀ। ਮ੍ਰਿਤਕ ਮੁਸਕਾਨ ਦੇ ਪਰਿਵਾਰਕ ਮੈਂਬਰਾਂ ਨੇ ਸਹੁਰਾ ਪਰਿਵਾਰ ਵੱਲੋਂ ਹੱਤਿਆ ਕਰਨ ਦੇ ਕਥਿਤ ਦੋਸ਼ ਲਾਏ ਹਨ।

 

ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਪਿਤਾ ਕੁਲਵਿੰਦਰ ਸਿੰਘ ਅਤੇ ਹੋਰ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅਸੀਂ ਜੱਗੂ ਸ਼ਾਹ ਡੇਰਾ ਕਪੂਰਥਲਾ ਦੇ ਵਾਸੀ ਹਾਂ। ਸਾਡੀ ਲੜਕੀ ਦਾ ਵਿਆਹ 10 ਮਹੀਨੇ ਪਹਿਲਾਂ ਸੰਨੀ ਵਾਸੀ ਰੂਰਲ ਬਸਤੀ ਚੰਡੀਗੜ੍ਹ ਨਾਲ ਹੋਇਆ ਸੀ ਅਤੇ ਉਸ ਸਮੇਂ ਵੀ ਸਹੁਰਾ ਪਰਿਵਾਰ ਨੂੰ ਅਸੀਂ ਆਪਣੀ ਹੈਸੀਅਤ ਤੋਂ ਵੱਧ ਦਾਜ ਦਿੱਤਾ ਸੀ ਪਰ ਉਹ ਹਮੇਸ਼ਾ ਹੀ ਸਾਡੀ ਲੜਕੀ ਨਾਲ ਕੁੱਟ-ਮਾਰ ਕਰਦੇ ਸਨ। ਪੇਕੇ ਪਰਿਵਾਰ ਨੇ ਸਹੁਰਾ ਪਰਿਵਾਰ ’ਤੇ ਕਥਿਤ ਤੌਰ ’ਤੇ ਦੋਸ਼ ਲਾਇਆ ਕਿ ਸਾਡੀ ਲੜਕੀ ਦਾ ਗਲਾ ਘੁੱਟ ਕੇ ਹੱਤਿਆ (Pregnant woman dies in suspicious circumstances) ਕੀਤੀ ਗਈ ਹੈ।

 

 ਹੋਰ ਵੀ ਪੜ੍ਹੋ: ਬਾਦਲਾਂ ਦੇ ਮੈਂਬਰਾਂ ਨੇ ਮੇਰੇ ’ਤੇ ਹਮਲਾ ਕਰ ਕੇ ਮੈਨੂੰ ਡਰਾਉਣ ਦੀ ਕੋਝੀ ਕੋਸ਼ਿਸ਼ ਕੀਤੀ: ਚੋਣ ਡਾਇਰੈਕਟਰ

ਉਨ੍ਹਾਂ ਕਿਹਾ ਕਿ ਸਾਡੀ ਲੜਕੀ ਦੇ ਗਲੇ 'ਤੇ ਸੱਟ ਦੇ ਨਿਸ਼ਾਨ ਵੀ ਹਨ। ਉਨ੍ਹਾਂ ਕਿਹਾ ਕਿ ਸਾਡੀ ਲੜਕੀ ਦੀ ਮੌਤ ਨਹੀਂ ਹੋਈ ਹੈ ਬਲਕਿ ਸਾਡੀ ਲੜਕੀ ਦੀ ਸੋਚੀ ਸਮਝੀ ਸਾਜ਼ਿਸ਼ ਦੇ ਤਹਿਤ ਹੱਤਿਆ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਮੁਸਕਾਨ ਦੀ ਸੱਸ ਹਮੇਸ਼ਾ ਘਰ ਵਿੱਚ ਲੜਾਈ ਝਗੜਾ ਕਰਦੀ ਰਹਿੰਦੀ ਸੀ ਅਤੇ ਸੰਨੀ ਦਾ ਦੂਜਾ ਵਿਆਹ ਕਰਨ ਦੀ ਧਮਕੀ ਵੀ ਦਿੰਦੀ ਰਹਿੰਦੀ ਸੀ।

 

 

ਉਸਦੇ ਸਹੁਰਾ ਪਰਿਵਾਰ ਹਮੇਸ਼ਾ ਉਸਨੂੰ ਮਾਨਸਿਕ ਤੌਰ ਤੇ ਪ੍ਰੇਸ਼ਾਨ ਕਰਦੇ ਸਨ। ਉਨ੍ਹਾਂ ਕਿਹਾ ਕਿ ਹੁਣ ਸਾਡੀ ਲੜਕੀ ਗਰਭਵਤੀ (Pregnant woman dies in suspicious circumstances) ਸੀ। ਪਰ ਫਿਰ ਵੀ ਉਹ ਉਸ ਨਾਲ ਮਾਰ ਕੁਟਾਈ ਕਰਦੇ ਸਨ।  ਇਸ ਤੋਂ ਇਲਾਵਾ ਪਰਿਵਾਰ ਵੱਲੋਂ ਇਨਸਾਫ਼ ਲਈ ਲਾਰਡ ਕ੍ਰਿਸ਼ਨਾ ਰੋਡ 'ਤੇ ਧਰਨਾ ਵੀ ਲਾਇਆ ਗਿਆ ਅਤੇ ਪੁਲਿਸ ਪ੍ਰਸ਼ਾਸਨ ਤੋਂ ਲੜਕੀ ਦੇ ਸਹੁਰੇ ਪਰਿਵਾਰ ਦੇ ਖਿਲਾਫ ਮਾਮਲਾ ਦਰਜ ਕਰਕੇ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਗਈ। ਮੌਕੇ 'ਤੇ ਪਹੁੰਚੇ ਐਸਐਚਓ ਹਰਜੀਤ ਸਿੰਘ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਦੋਸ਼ੀਆਂ ਦੇ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਜਿਸ ਤੋਂ ਬਾਅਦ ਪੀੜਤ ਪਰਿਵਾਰ ਵੱਲੋਂ ਧਰਨਾ ਚੁੱਕ ਲਿਆ ਗਿਆ।

 

ਥਾਣਾ ਸਦਰ ਦੇ ਇੰਚਾਰਜ ਹਰਜੀਤ ਸਿੰਘ ਨੇ ਦੱਸਿਆ ਕਿ ਸਾਡੇ ਵੱਲੋਂ ਲਾਸ਼ (Pregnant woman dies in suspicious circumstances) ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੇ ਮੁਰਦਾਘਰ ਵਿੱਚ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਡਾਕਟਰਾਂ ਵੱਲੋਂ ਪੋਸਟਮਾਰਟਮ ਕਰਨ ਤੇ ਜੋ ਵੀ ਰਿਪੋਰਟ ਆਵੇਗੀ ਉਸਦੇ ਆਧਾਰ 'ਤੇ ਹੀ ਦੋਸ਼ੀਆਂ ਵਿਰੁੱਧ ਕਾਨੂੰਨੀ ਕਾਰਵਾਈ ਜਾਵੇਗੀ।

 

 ਹੋਰ ਵੀ ਪੜ੍ਹੋ: ਮਾਇਆਵਤੀ ਨੇ ਮੁਖ਼ਤਾਰ ਅੰਸਾਰੀ ਨੂੰ ਟਿਕਟ ਨਾ ਦੇਣ ਦਾ ਕੀਤਾ ਫੈਸਲਾ