ਨਸ਼ਾ ਰੋਕੂ ਕਮੇਟੀ ਦੇ ਮੈਂਬਰ 'ਤੇ ਤੇਜ਼ਧਾਰ ਹਥਿਆਰ ਨਾਲ ਕੀਤਾ ਹਮਲਾ, ਇਲਾਜ ਦੌਰਾਨ ਹੋਈ ਮੌਤ
ਮੌਕੇ ਉੱਤੇ ਹਲਕਾ ਵਿਧਾਇਕ ਬਲਕਾਰ ਸਿੱਧੂ ਵੀ ਪਹੁੰਚੇ
Jasvir Singh
ਬਠਿੰਡਾ - ਸਥਾਨਕ ਸ਼ਹਿਰ ਦੇ ਹਲਕਾ ਰਾਮਪੁਰਾ ਫੂਲ ਵਿਚ ਨਸ਼ਾ ਰੋਕੂ ਕਮੇਟੀ ਦੇ ਮੈਂਬਰ 'ਤੇ ਦੋ ਮੋਟਰਸਾਈਕਲ ਸਵਾਰਾਂ ਨੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ ਹੈ ਜਿਸ ਦੌਰਾਨ ਕਮੇਟੀ ਦਾ ਮੈਂਬਰ ਗੰਭੀਰ ਜ਼ਖ਼ਮੀ ਹੋ ਗਿਆ। ਜ਼ਖ਼ਮੀ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਹਈ। ਜਾਣਕਾਰੀ ਅਨੁਸਾਰ ਮ੍ਰਿਤਰ ਦੀ ਪਛਾਣ ਜਸਵੀਰ ਸਿੰਘ ਵਜੋਂ ਹੋਈ ਹੈ।
ਦਰਅਸਲ ਇਹ ਮਾਮਲਾ ਲੱਖਾਂ ਸਿਧਾਣਾ ਦੇ ਪਿੰਡ ਸਿਧਾਨਾ ਦਾ ਹੈ ਜਿੱਥੇ ਦੋ ਮੋਟਰਸਾਈਕਲ ਸਵਾਰਾਂ ਨੇ ਨਸ਼ਾ ਰੋਕੂ ਕਮੇਟੀ ਦੇ ਮੈਂਬਰ ਜਸਵੀਰ ਸਿੰਘ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕੀਤਾ। ਹਸਪਤਾਲ ਵਿਚ ਇਲਾਜ ਦੌਰਾਨ ਜਸਵੀਰ ਸਿੰਘ ਦੀ ਮੌਤ ਹੋ ਗਈ। ਮੌਕੇ ਉੱਤੇ ਹਲਕਾ ਵਿਧਾਇਕ ਬਲਕਾਰ ਸਿੱਧੂ ਵੀ ਪਹੁੰਚੇ।
ਵਿਧਾਇਕ ਬਲਕਾਰ ਸਿੱਧੂ ਨੇ ਪੁਲਿਸ ਪ੍ਰਸ਼ਾਸਨ ਨੂੰ ਸਖ਼ਤ ਸ਼ਬਦਾਂ ਵਿਚ ਤਾਕੀਦ ਕਰਨ ਲਈ ਕਿਹਾ ਅਤੇ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰਨ ਦੀ ਗੱਲ ਕਹੀ ਹੈ।