Bathinda Double Murder News: ਪੰਜਾਬ ਵਿਚ ਵੱਡੀ ਵਾਰਦਾਤ, ਪਾਲਤੂ ਕੁੱਤੇ ਪਿੱਛੇ ਪਿਓ-ਪੁੱਤ ਦਾ ਕੀਤਾ ਕਤਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Bathinda Double Murder News: ਪੁਲਿਸ ਜਾਂਚ 'ਚ ਜੁਟੀ

Bathinda Double Murder News

Bathinda Double Murder News: ਬਠਿੰਡਾ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਇਥੇ ਪਿੰਡ ਜੀਵਨ ਸਿੰਘ ਵਾਲਾ 'ਚ ਦੇਰ ਰਾਤ ਪਿਓ-ਪੁੱਤ ਦਾ ਕਤਲ ਕਰ ਦਿਤਾ ਗਿਆ । ਮ੍ਰਿਤਕਾਂ ਦੀ ਪਛਾਣ ਅਮਰੀਕ ਸਿੰਘ ਅਤੇ ਉਸ ਦੇ ਪਿਤਾ ਮੰਦਰ ਸਿੰਘ ਵਜੋਂ ਹੋਈ ਹੈ।

ਇਹ ਵੀ ਪੜ੍ਹੋ: Heath News: ਅਸਥਮਾ ਦੇ ਰੋਗੀਆਂ ਲਈ ਫ਼ਾਇਦੇਮੰਦ ਹੈ ਸਿੰਘਾੜਾ

ਦੱਸ ਦੇਈਏ ਕਿ ਇਕ ਪਾਲਤੂ ਕੁੱਤੇ ਨੂੰ ਲੈ ਕੇ ਹੋਇਆ ਝਗੜਾ ਹੋਇਆ। ਝਗੜੇ ਕਾਰਨ ਹੀ ਮੁਲਜ਼ਮ ਨੇ ਸਾਥੀਆਂ ਨਾਲ ਮਿਲ ਕੇ ਇਸ ਵਾਰਦਾਤ ਨੂੰ ਅੰਜਾਮ ਦਿਤਾ। ਮ੍ਰਿਤਕ ਪਿਓ ਪੁੱਤ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਲਿਜਾਇਆ ਗਿਆ । 

ਇਹ ਵੀ ਪੜ੍ਹੋ: Chapati Pizza Recipe: ਬੱਚਿਆਂ ਨੂੰ ਘਰ ਵਿਚ ਬਣਾ ਕੇ ਖਵਾਉ ਰੋਟੀ ਪੀਜ਼ਾ

ਜਾਣਕਾਰੀ ਅਨੁਸਾਰ ਪਿੰਡ ਜੀਵਨ ਸਿੰਘ ਵਾਲਾ ਦੇ ਰਹਿਣ ਵਾਲੇ ਏਕਮ ਸਿੰਘ ਨੇ ਆਪਣੇ 10 ਅਣਪਛਾਤੇ ਸਾਥੀਆਂ ਨਾਲ ਮਿਲ ਕੇ ਦੋਵਾਂ ਪਿਉ-ਪੁੱਤ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ, ਜਿਸ ਦੀ ਸੂਚਨਾ ਮਿਲਣ 'ਤੇ ਥਾਣਾ ਤਲਵੰਡੀ ਸਹਿਬ ਦੀ ਪੁਲਿਸ ਨੇ ਪਹੁੰਚ ਕੇ ਮਾਮਲਾ ਦਰਜ ਕਰ ਲਿਆ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।