ਸਰਵਣ ਸਿੰਘ ਫਿਲੌਰ ਤੇ ਸਿਕੰਦਰ ਸਿੰਘ ਮਲੂਕਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਸੌਂਪਿਆ ਸਪਸ਼ਟੀਕਰਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸਿਕੰਦਰ ਸਿੰਘ ਮਲੂਕਾ ਨੇ ਜੋ ਹੁਕਮ ਆਵੇਗਾ ਉਸ ਨੂੰ ਸਵੀਕਾਰ ਕਰਾਂਗੇ।

Sarawan Singh Phillaur and Sikandar Singh Maluka submitted clarification on Sri Akal Takht Sahib.

ਅੰਮ੍ਰਿਤਸਰ : ਸਾਬਕਾ ਕੈਬਨਿਟ ਮੰਤਰੀ ਸਰਵਣ ਸਿੰਘ ਫਿਲੌਰ ਤੇ ਸਿਕੰਦਰ ਸਿੰਘ ਮਲੂਕਾ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚੇ।ਇਸ ਮੌਕੇ ਉਨ੍ਹਾਂ  ਨੇ ਆਪਣਾ ਸਪੱਸ਼ਟੀਕਰਨ ਸੌਂਪਿਆ। ਇਸ ਮੌਕੇ ਸਿਕੰਦਰ ਸਿੰਘ ਮਲੂਕਾ ਦਾ ਕਹਿਣਾ ਹੈ ਕਿ ਇਹ ਮਾਮਲਾ ਹੁਣ ਸ੍ਰੀ ਅਕਾਲ ਤਖਤ ਸਾਹਿਬ ਉੱਤੇ ਆ ਗਿਆ ਹੈ ਜੋ ਵੀ ਸਿੰਘ ਸਾਹਿਬਾਨ ਫ਼ੈਸਲਾ ਕਰਨਗੇ ਅਸੀਂ ਖਿੜੇ ਮੱਥੇ ਸਵੀਕਾਰ ਕਰਾਂਗੇ। ਉਨ੍ਹਾਂ ਨੇ ਕਿਹਾ ਹੈ ਕਿ ਅਰਦਾਸ ਕਰਦੇ ਹਾਂ ਕਿ ਕੌਮ ਚੜ੍ਹਦੀ ਕਲਾਂ ਵਿੱਚ ਰਹੇ। 

ਡਾਕਟਰ ਉਪਿੰਦਰਜੀਤ ਕੌਰ ਨੇ ਵੀ ਆਪਣਾ ਸਪਸ਼ਟੀਕਰਨ ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਵਿਖੇ ਭੇਜ ਦਿੱਤਾ ਹੈ ਅਤੇ ਉਹਨਾਂ ਨੇ ਆਪਣਾ ਮੈਡੀਕਲ ਦੀ ਭੇਜਿਆ ਹੈ ਤੇ ਇਹ ਦੱਸਿਆ ਕਿ ਉਹ ਚੱਲਣ ਫਿਰਨ 'ਚ ਅਸਮਰਥ ਹਨ ਇਸ ਲਈ ਉਹਨਾਂ ਦਾ ਭੇਜਿਆ ਹੋਇਆ ਸਪਸ਼ਟੀਕਰਨ ਪ੍ਰਵਾਨ ਕਰ ਲਿਆ ਜਾਵੇ।

ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ 30 ਅਗਸਤ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਸੁਖਬੀਰ ਸਿੰਘ ਬਾਦਲ ਨੂੰ ਜਿੱਥੇ ਤਨਖਾਹੀਆ ਕਰਾਰ ਦਿੱਤਾ ਗਿਆ ਸੀ ਉੱਥੇ ਹੀ 17 ਸਾਬਕਾ ਮੰਤਰੀਆਂ ਨੂੰ 15 ਦਿਨਾਂ ਦੇ ਅੰਦਰ ਪੇਸ਼ ਹੋ ਕੇ ਸਪਸ਼ਟੀਕਰਨ ਦੇਣ ਲਈ ਵੀ ਕਿਹਾ ਗਿਆ ਸੀ | ਇਸੇ ਆਦੇਸ਼ ਨੂੰ ਮੰਨਦਿਆਂ ਜਿੱਥੇ ਪਿਛਲੇ ਦਿਨੀਂ 10 ਸਾਬਕਾ ਮੰਤਰੀ ਪਹਿਲਾਂ ਹੀ ਆਪਣਾ ਸਪਸ਼ਟੀਕਰਨ ਦੇ ਚੁੱਕੇ ਹਨ।