ਪੀ.ਆਰ.ਟੀ. ਸੀ., ਪੰਜਾਬ ਰੋਡਵੇਜ਼, ਪਨਬਸ ਕੰਟਰੈਕਟ ਵਰਕਰ ਯੂਨੀਅਨ ਨੇ ਬੱਸ ਸਟੈਂਡ ਬੰਦ ਕਰਨ ਦੀ ਕਾਰਵਾਈ ਕੀਤੀ ਮੁਲਤਵੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਤਨਖ਼ਾਹਾਂ ਰਿਲੀਜ਼ ਕਰਨ ਦੇ ਭਰੋਸੇ ਮਗਰੋਂ ਲਿਆ ਗਿਆ ਫ਼ੈਸਲਾ

PRTC, Punjab Roadways, PUNBUS Contract Workers Union postpones action to close bus stand

ਚੰਡੀਗੜ੍ਹ : ਪੀ.ਆਰ.ਟੀ.ਸੀ., ਪੰਜਾਬ ਰੋਡਵੇਜ਼, ਪਨਬਸ ਕੰਟਰੈਕਟ ਵਰਕਰ ਯੂਨੀਅਨ ਪੰਜਾਬ ਦੇ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੈਨੇਜਮੈਂਟ ਵਲੋਂ ਇਹ ਭਰੋਸਾ ਦਵਾਇਆ ਗਿਆ ਹੈ ਕਿ ਮੁਲਾਜ਼ਮਾਂ ਦੀਆਂ ਤਨਖਾਹਾਂ ਅੱਜ ਹੀ ਰਿਲੀਜ਼ ਕਰ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਡੀਪੂਆਂ ਨੂੰ ਤਨਖਾਹਾਂ ਜਾਰੀ ਕਰਨ ਦੇ ਆਦੇਸ਼ ਦੇ ਦਿੱਤੇ ਹਨ, ਜਿਸ ਕਰਕੇ ਕੰਟਰੈਕਟਰ ਵਰਕਰ ਯੂਨੀਅਨ ਵਲੋਂ ਬੱਸ ਸਟੈਂਡ ਬੰਦ ਦੀ ਕਾਰਵਾਈ ਨੂੰ ਮੁਲਤਵੀ ਕਰਕੇ ਗੇਟ ਰੈਲੀਆਂ ਕਰਕੇ ਰੋਸ ਪ੍ਰਦਰਸ਼ਨ ਕਰਨ ਦਾ ਫੈਸਲਾ ਲਿਆ ਗਿਆ।

ਜ਼ਿਕਰਯੋਗ ਅੱਜ ਬੁੱਧਵਾਰ ਨੂੰ ਪੀ.ਆਰ.ਟੀ.ਸੀ., ਪੰਜਾਬ ਰੋਡਵੇਜ਼,ਪਨਬਸ ਦੇ ਕੱਚੇ ਕਾਮਿਆਂ ਵੱਲੋਂ ਦੋ ਘੰਟੇ ਲਈ ਬੱਸ ਅੱਡਿਆਂ ਨੂੰ ਬੰਦ ਕਰਨ ਦਾ ਐਲਾਨ ਕੀਤਾ ਗਿਆ ਸੀ। ਪਰ ਤਨਖ਼ਾਹਾਂ ਰਿਲੀਜ਼ ਕਰਨ ਦੇ ਮਿਲੇ ਭਰੋਸੇ ਮਗਰੋਂ ਫ਼ੈਸਲੇ ਨੂੰ ਵਾਪਸ ਲੈ ਲਿਆ ਗਿਆ ਹੈ।