ਮਕਾਨ ਉਸਾਰੀ, ਸ਼ਹਿਰੀ ਵਿਕਾਸ ਮੰਤਰੀ ਨੇ ਕਾਲੋਨਾਈਜ਼ਰਾਂ ਅਤੇ ਸੀਨੀਅਰ ਅਧਿਕਾਰੀਆਂ ਨਾਲ ਕੀਤੀ ਮੀਟਿੰਗ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਅਧਿਕਾਰੀ ਕਿਸੇ ਵੀ ਅਣਅਧਿਕਾਰਤ ਕਲੋਨੀ ਦੇ ਵਿਸਥਾਰ ਨੂੰ ਰੋਕਣ ਲਈ ਆਪਣੇ ਅਧਿਕਾਰ ਖੇਤਰਾਂ ਵਿੱਚ ਨਿਯਮਤ ਤੌਰ 'ਤੇ ਨਜ਼ਰ ...

Tript Rajinder Singh Bajwa

ਚੰਡੀਗੜ੍ਹ (ਸਸਸ) :- ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਅਧਿਕਾਰੀ ਕਿਸੇ ਵੀ ਅਣਅਧਿਕਾਰਤ ਕਲੋਨੀ ਦੇ ਵਿਸਥਾਰ ਨੂੰ ਰੋਕਣ ਲਈ ਆਪਣੇ ਅਧਿਕਾਰ ਖੇਤਰਾਂ ਵਿੱਚ ਨਿਯਮਤ ਤੌਰ 'ਤੇ ਨਜ਼ਰ ਰੱਖਣਗੇ। ਇਸ ਦਾ ਪ੍ਰਗਟਾਵਾ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਇੱਥੇ ਸਮੂਹ ਕਾਲੋਨਾਈਜ਼ਰਾਂ ਅਤੇ ਅਧਿਕਾਰੀਆਂ ਦੀ ਸਮੀਖਿਆ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਸੀਨੀਅਰ ਅਧਿਕਾਰੀਆਂ ਨੂੰ ਆਪਣੇ ਫੀਲਡ ਸਟਾਫ਼ ਦੀ ਜ਼ਮੀਨੀ ਸਥਿਤੀ 'ਤੇ ਨਿਯਮਤ ਤੌਰ 'ਤੇ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ ਤਾਂ ਜੋ ਸੂਬੇ ਵਿੱਚ ਗੈਰ ਕਾਨੂੰਨੀ ਕਲੋਨੀਆਂ ਦੀ ਇਸ ਸਮੱਸਿਆ ਨੂੰ ਪੂਰੀ ਤਰ੍ਹਾਂ ਖ਼ਤਮ ਕੀਤਾ ਜਾ ਸਕੇ।

ਬਾਜਵਾ ਨੇ ਕਿਹਾ ਕਿ ਕਾਰਵਾਈ ਸਿਰਫ਼ ਅਧਿਕਾਰੀਆਂ ਖਿਲਾਫ਼ ਹੀ ਨਹੀਂ ਕੀਤੀ ਜਾਵੇਗੀ ਸਗੋਂ ਉਨ੍ਹਾਂ ਕਾਲੋਨਾਈਜ਼ਰਾਂ ਵਿਰੁੱਧ ਵੀ ਸਖ਼ਤ ਕਦਮ ਉਠਾਏ ਜਾਣਗੇ ਜੋ ਅਣਅਧਿਕਾਰਤ ਕਲੋਨੀ ਦੀ ਸਥਾਪਨਾ ਲਈ ਯਤਨ ਕਰਨਗੇ। ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸੂਝ ਬੂਝ ਭਰੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿੱਚ ਯੋਜਨਾਬੱਧ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਨਵੀਂ ਨੀਤੀ ਅਧੀਨ ਅਣਅਧਿਕਾਰਤ ਕਾਲੋਨਾਈਜ਼ਰਾਂ ਨੂੰ 'ਵਨ ਟਾਈਮ ਸੈਟਲਮੈਂਟ ਆਫਰ' ਦੀ ਸਹੂਲਤ ਪ੍ਰਦਾਨ ਕੀਤੀ ਗਈ ਹੈ ਅਤੇ

ਉਨ੍ਹਾਂ ਨਾਲ ਹੀ ਇਹ ਵੀ ਸਪੱਸ਼ਟ ਕੀਤਾ ਕਿ ਭਵਿੱਖ ਵਿੱਚ ਕਿਸੇ ਨੂੰ ਅਜਿਹੀ ਰਾਹਤ ਦੀ ਆਸ ਨਹੀਂ ਰੱਖਣੀ ਚਾਹੀਦੀ। ਮੀਟਿੰਗ ਦੌਰਾਨ ਮੰਤਰੀ ਨੇ ਰੀਅਲ ਅਸਟੇਟ ਡਿਵੈਲਪਰਜ਼ ਨੂੰ ਸੂਬੇ ਵਿੱਚ ਯੋਜਨਾਬੱਧ ਅਤੇ ਮਿਆਰੀ ਵਿਕਾਸ ਲਈ ਲਿਖਤੀ ਪੇਸ਼ਕਾਰੀ ਦੇਣ ਲਈ ਕਿਹਾ।  ਬਾਜਵਾ ਨੇ ਮੀਟਿੰਗ ਦੌਰਾਨ ਸੂਬੇ ਭਰ ਦੇ ਕਾਲੋਨਾਈਜ਼ਰਾਂ ਦੀਆਂ ਮੰਗਾਂ ਜਿਵੇਂ ਇਮਾਰਤੀ ਨਿਯਮਾਂ ਵਿੱਚ ਸੋਧ, ਲਾਇਸੰਸਿੰਗ ਫੀਸ ਦੀ ਤਰਕਸੰਗਤਤਾ, ਡਿਫਾਲਟਰਾਂ ਲਈ ਪਾਬੰਦੀ, ਮਾਮਲਿਆਂ ਦੇ ਤੁਰੰਤ ਨਿਬੇੜੇ ਅਤੇ ਪ੍ਰਵਾਨਗੀਆਂ ਆਦਿ ਨਾਲ ਸਬੰਧਤ ਮੰਗਾਂ ਨੂੰ ਗੌਰ ਨਾਲ ਸੁਣਿਆ ਗਿਆ।

ਉਨ੍ਹਾਂ ਕਿਹਾ ਕਿ ਇਹ ਸੁਝਾਅ ਮੁੱਖ ਮੰਤਰੀ ਨਾਲ ਮੀਟਿੰਗ ਵਿੱਚ ਵਿਚਾਰ ਲਈ ਰੱਖੇ ਜਾਣਗੇ। ਉਨ੍ਹਾਂ ਸੂਬੇ ਦੇ ਲੋਕਾਂ ਦੀ ਭਲਾਈ ਹਿੱਤ ਸਾਰੇ ਜਾਇਜ਼ ਸੁਝਾਵਾਂ ਨੂੰ ਲਾਗੂ ਕਰਨ ਦਾ ਭਰੋਸਾ ਦਿਵਾਇਆ। ਬਾਜਵਾ ਨੇ ਕਾਲੋਨਾਈਜ਼ਰਾਂ ਨੂੰ ਪੂਰਾ ਭੁਗਤਾਨ ਕਰ ਚੁੱਕੇ ਅਲਾਈਆਂ ਨੂੰ ਪਲਾਟਾਂ ਅਤੇ ਫਲੈਟਾਂ ਦੇ ਕਬਜ਼ੇ ਦੇਣ ਲਈ ਵੀ ਕਿਹਾ। ਅਜਿਹਾ ਨਾ ਕਰਨ ਦੀ ਸੂਰਤ ਵਿੱਚ ਉਨ੍ਹਾਂ ਕਾਲੋਨਾਈਜ਼ਰਾਂ ਨੂੰ ਸਖ਼ਤ ਕਾਰਵਾਈ ਦੀ ਚਿਤਾਵਨੀ ਵੀ ਦਿੱਤੀ ਅਤੇ ਕਿਹਾ ਕਿ ਪੰਜਾਬ ਸਰਕਾਰ ਕਾਲੋਨਾਈਜ਼ਰਾਂ ਹੱਥੋਂ ਆਮ ਲੋਕਾਂ ਦੀ ਕਿਸੇ ਵੀ ਕਿਸਮ ਦੀ ਬੇਲੋੜੀ ਪਰੇਸ਼ਾਨੀ ਨੂੰ ਸਹਿਣ ਨਹੀਂ ਕਰੇਗੀ।

ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਗੁਰਨੀਤ ਤੇਜ ਮੁੱਖ ਪ੍ਰਸ਼ਾਸਕ ਪੁੱਡਾ/ਗਮਾਡਾ, ਅਕਾਸ਼ ਗੋਇਲ, ਵਧੀਕ ਮੁੱਖ ਪ੍ਰਸ਼ਾਸਕ (ਐਫ ਐਂਡ ਏ), ਰਾਜੇਸ਼ ਧੀਮਾਨ ਵਧੀਕ ਮੁੱਖ ਪ੍ਰਸ਼ਾਸਕ, ਗਮਾਡਾ, ਗੁਰਪੀ੍ਰਤ ਸਿੰਘ ਮੁੱਖ ਟਾਊਨ ਪਲਾਨਰ ਪੰਜਾਬ ਅਤੇ ਕਨਫੈਡਰੇਸ਼ਨ ਆਫ਼ ਰੀਅਲ ਅਸਟੇਟ ਡਿਵੈਲਪਰਜ਼ ਐਸੋਸੀਏਸ਼ਨ ਆਫ਼ ਇੰਡੀਆ ਦੇ ਮੈਂਬਰ ਸ਼ਾਮਲ ਸਨ। 

Related Stories