ਸੂਬੇ ਵਿਚ 281182.5 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਵਿਚ 9 ਅਕਤੂਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 281182.5 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ...

Paddy procurement in the state 281182.5 metric tonnes

ਚੰਡੀਗੜ੍ਹ (ਸਸਸ) : ਪੰਜਾਬ ਵਿਚ 9 ਅਕਤੂਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 281182.5 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿਚ ਸਥਿਤ ਵੱਖ-ਵੱਖ ਖ਼ਰੀਦ ਕੇਂਦਰਾਂ ਚੋਂ ਖ਼ਰੀਦੇ ਕੁੱਲ 281182.5 ਮੀਟ੍ਰਿਕ ਟਨ ਝੋਨੇ ਵਿਚੋਂ 264343.5 ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 16839 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ।

ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਨਗ੍ਰੇਨ ਵੱਲੋਂ 75987 ਟਨ, ਮਾਰਕਫੈੱਡ ਵੱਲੋਂ 69162.5 ਟਨ ਅਤੇ ਪਨਸੱਪ ਵੱਲੋਂ 56912 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਅਤੇ ਪੰਜਾਬ ਐਗਰੋ ਫੂਡਗਰੇਨਜ਼ ਕਾਰਪੋਰੇਸ਼ਨ ਵੱਲੋਂ ਕ੍ਰਮਵਾਰ 28014 ਟਨ ਅਤੇ 32495 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਗਿਆ ਹੈ। ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 1782 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ।

Related Stories