ਮੋਗਾ 'ਚ ਦੋ ਸਕੇ ਭਰਾਵਾਂ ਤੇ ਚੱਲੀਆਂ ਗੋਲੀਆਂ

ਏਜੰਸੀ

ਖ਼ਬਰਾਂ, ਪੰਜਾਬ

ਗੋਲੀਬਾਰੀ ਦੌਰਾਨ ਇੱਕ ਨੌਜਵਾਨ ਦੀ ਮੌਤ

Firing in Moga

ਮੋਗਾ: ਪੁਰਾਣੀ ਰੰਜੀਸ਼ ਦੇ ਚਲਦਿਆਂ ਬੀਤੀ ਰਾਤ ਕਰੀਬ 11 ਵਜੇ ਮੋਗਾ ਬੇਦੀ ਨਗਰ ਵਿਚ ਦੋ ਸਕੇ ਭਰਾਵਾਂ 'ਤੇ ਕੁਝ ਵਿਅਕਤੀਆ ਨੇ ਗੋਲੀਆਂ ਚਲਾ ਦਿੱਤੀਆਂ ਜਿਸ ਦੌਰਾਨ ਚਮਕੌਰ ਸਿੰਘ ਜਿਸ ਦੀ ਉਮਰ 34 ਸਾਲ ਸੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦ ਕਿ ਉਸ ਦਾ ਭਰਾ ਕੇਵਲ ਸਿੰਘ ਜ਼ਖ਼ਮੀ ਹੋ ਗਿਆ। ਜ਼ਖਮੀ ਕੇਵਲ ਸਿੰਘ ਨੂੰ ਜਲਦ ਹੀ ਸਥਾਨਕ ਹਸਪਤਾਲ ਪਹੁੰਚਾਇਆ ਗਿਆ। ਮੌਕੇ 'ਤੇ ਪਹੁੰਚੀ ਪੁਲਿਸ ਨੇ ਘਟਨਾ ਦਾ ਜਾਇਜ਼ਾ ਲੈ ਕੇ ਮਾਮਲਾ ਦਰਜ ਕਰ ਲਿਆ।

ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਡੀ.ਐਸ.ਪੀ.ਪਰਮਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਘਟਨਾ ਸਬੰਧੀ ਰਾਤ ਤਕਰੀਬਨ 11 ਵਜੇ ਪਤਾ ਲੱਗਾ ਤਾਂ ਉਹ ਪੁਲਿਸ ਪਾਰਟੀ ਸਮੇਤ ਘਟਨਾ ਸਥਾਨ ਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਮ੍ਰਿਤਕ ਚਮਕੌਰ ਸਿੰਘ ਜੋ ਗਿੱਲ ਪੈਲੇਸ ਦੇ ਨੇੜੇ ਰਹਿੰਦਾ ਹੈ। ਉਸ ਦੇ ਅਤੇ ਉਸ ਦੇ ਭਰਾ ਕੇਵਲ ਸਿੰਘ 'ਤੇ ਕੁੱਝ ਵਿਅਕਤੀਆਂ ਨੇ ਬੇਦੀ ਨਗਰ 'ਚ ਗੋਲੀ ਚਲਾਈ। ਇਸ 'ਚ ਗੋਲੀ ਚਮਕੌਰ ਸਿੰਘ ਦੇ ਲੱਗਣ ਨਾਲ ਉਸ ਦੀ ਮੌਤ ਹੋ ਗਈ।

ਫਿਲਹਾਲ ਦੋਵਾਂ ਨੌਜਵਾਨ ਤੇ ਫਾਇਰਿੰਗ ਹੋਣ ਦੇ ਕਾਰਨਾਂ ਦਾ ਹਾਲੇ ਪਤਾ ਨਹੀਂ ਚੱਲ ਸਕਿਆ ਹੈ। ਇਹ ਘਟਨਾ ਕਿਉਂ ਵਾਪਰੀ ਇਸ ਬਾਰੇ ਹਾਲੇ ਕੁੱਝ ਵੀ ਪਤਾ ਨਹੀਂ ਚਲ ਸਕਿਆ। ਇਸ ਦੀ ਜਾਣਕਾਰੀ ਪੁਲਿਸ ਵੱਲੋਂ ਕਾਰਵਾਈ ਕਰਨ ਤੋਂ ਬਾਅਦ ਹੀ ਪਤਾ ਚੱਲੇਗਾ। ਮ੍ਰਿਤਕ ਦੇ ਵਾਰਸਾ ਦੇ ਬਿਆਨਾਂ ਤਹਿਤ ਪੁਲਿਸ ਨੇ ਮਾਮਲਾ ਦਰਜ਼ ਕਰ ਕੇ ਅਗੇਰਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦਸ ਦਈਏ ਕਿ ਹਰ ਰੋਜ਼ ਅਜਿਹੀਆਂ ਖ਼ਬਰਾਂ ਸੁਣਨ ਨੂੰ ਮਿਲਦੀਆਂ ਹੀ ਰਹਿੰਦੀਆਂ ਹਨ।

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਅਧੀਨ ਬਠਿੰਡਾ ਦੇ ਤਲਵੰਡੀ ਸਾਬੋ ਵਿਚ ਚੱਲਦੇ ਗੁਰੂ ਕਾਸ਼ੀ ਕਾਲਜ ਵਿਚ ਪ੍ਰਧਾਨਗੀ ਨੂੰ ਲੈ ਕੇ ਦੋ ਧਿਰਾਂ ਵਿਚ ਝੜਪ ਤੋਂ ਬਾਅਦ ਗੋਲੀ ਚੱਲਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ। ਪਤਾ ਲੱਗਾ ਹੈ ਕਿ ਪ੍ਰਧਾਨਗੀ ਦਾ ਪੋਸਟਰ ਲਾਉਣ ਤੋਂ ਦੋਵਾਂ ਧਿਰਾਂ ਵਿਚ ਵਿਵਾਦ ਭਖਿਆ। ਇਸ ਤੋਂ ਬਾਅਦ ਦੋਵੇਂ ਧਿਰਾਂ ਆਪਸ ਵਿਚ ਭਿੜ ਗਈਆਂ।

ਝਗੜੇ ਦੌਰਾਨ ਚੱਲੀ ਗੋਲੀ ਦਿਲਰਾਜ ਸਿੰਘ ਨਾਮ ਦੇ ਨੌਜਵਾਨ ਨੂੰ ਵੱਜੀ। ਨੌਜਵਾਨ ਨੂੰ ਜ਼ਖਮੀ ਹਾਲਤ ਵਿਚ ਪਹਿਲਾਂ ਸਿਵਲ ਹਸਪਤਾਲ ਤਲਵੰਡੀ ਸਾਬੋ ਲਿਆਂਦਾ ਗਿਆ, ਜਿੱਥੇ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਸ ਨੂੰ ਬਠਿੰਡਾ ਰੈਫ਼ਰ ਕਰ ਦਿੱਤਾ ਗਿਆ ਸੀ ਪਰ ਉਥੇ ਉਸ ਦੀ ਮੌਤ ਹੋ ਗਈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।