ਧੀ ਦੇ ਕਤਲ 'ਚ ਇਨਸਾਫ ਨਾ ਮਿਲਣ 'ਤੇ ਬਜ਼ੁਰਗ ਜੋੜੇ ਨੇ ਕੀਤੀ ਖ਼ੁਦਕੁਸ਼ੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸੁਸਾਈਡ ਨੋਟ ਵਿੱਚ ਉਨ੍ਹਾਂ ਨੇ ਲਿਖਿਆ ਹੈ ਕਿ ਧੀ ਦੇ ਕਤਲ ਤੋਂ ਬਾਅਦ ਇਨਸਾਫ ਨਾ ਮਿਲਣ ਕਾਰਨ ਖੁਦਕੁਸ਼ੀ ਕਰ ਰਹੇ ਹਨ।

Amritsar commit suicide

ਅੰਮ੍ਰਿਤਸਰ: ਅੰਮ੍ਰਿਤਸਰ ਦੇ ਸੁੰਦਰ ਨਗਰ ਵਿੱਚ ਇੱਕ ਬਜ਼ੁਰਗ ਜੋੜੇ ਵਲੋਂ ਜ਼ਹਿਰ ਖਾ ਕੇ ਖੁਦਕੁਸ਼ੀ ਦੀ ਖ਼ਬਰ ਸਾਹਮਣੇ ਆਈ ਹੈ।  ਇਸ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਮੌਕੇ ਤੇ ਪਹੁੰਚ ਕੇ ਪੁਲਿਸ ਨੇ ਲਾਸ਼ਾਂ ਨੂੰ ਕਬਜੇ 'ਚ ਲੈ ਲਿਆ ਤੇ ਜਾਂਚ ਸ਼ੁਰੂ ਕਰ ਦਿੱਤੀ ਹੈ।  ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਲਾਸ਼ਾਂ ਕੋਲੋਂ ਸੁਸਾਈਡ ਨੋਟ ਮਿਲਿਆ ਹੈ। ਇਸ ਘਟਨਾ ਤੋਂ ਬਾਅਦ ਸੁੰਦਰ ਨਗਰ ਇਲਾਕੇ 'ਚ ਸਨਸਨੀ ਫੈਲ ਗਈ।

ਸੁਸਾਈਡ ਨੋਟ  
ਸੁਸਾਈਡ ਨੋਟ ਵਿੱਚ ਉਨ੍ਹਾਂ ਨੇ ਲਿਖਿਆ ਹੈ ਕਿ ਧੀ ਦੇ ਕਤਲ ਤੋਂ ਬਾਅਦ ਇਨਸਾਫ ਨਾ ਮਿਲਣ ਕਾਰਨ ਖੁਦਕੁਸ਼ੀ ਕਰ ਰਹੇ ਹਨ। ਮਾਮਲੇ ਦੀ ਜਾਂਚ ਕਰ ਰਹੇ ਏਐਸਆਈ ਰਾਜੇਸ਼ ਕੁਮਾਰ ਮੁਤਾਬਕ ਉਨ੍ਹਾਂ ਕੋਲੋ ਸੁਸਾਈਡ ਨੋਟ ਮਿਲਿਆ ਹੈ ਜਿਸ ਦੇ ਆਧਾਰ 'ਤੇ ਜਾਂਚ ਕੀਤੀ ਜਾ ਰਹੀ ਹੈ।

ਜਾਂਚ 'ਚ ਸਾਹਮਣੇ ਆਇਆ ਹੈ ਕਿ ਜੋੜੇ ਨੇ ਜ਼ਹਿਰੀਲੀ ਚੀਜ਼ ਖਾਦੀ ਹੈ।  ਜੋੜੇ ਦੇ ਬੇਟੇ ਸੰਦੀਪ ਨਾ ਕਿਹਾ ਕਿ ਉਸ ਦੀ ਭੈਣ ਦਾ ਵਿਆਹ 2015 'ਚ ਹੋਇਆ ਸੀ ਪਰ ਉਸਦੇ ਸਹੁਰਿਆਂ ਵਲੋਂ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ਦੇ ਇਨਸਾਫ ਲਈ ਇਹ ਦੋਵੇ ਜੋੜੇ ਪੁਲਿਸ ਅਧਿਕਾਰੀਆਂ ਕੋਲ ਚੱਕਰ ਕੱਟ ਰਹੇ ਸਨ। ਇਨਸਾਫ ਨਾ ਮਿਲਣ ਕਾਰਨ ਧੀ ਦੇ ਮਾਪਿਆਂ ਨੇ  ਜ਼ਹਿਰ ਖਾ ਕੇ ਖੁਦਕੁਸ਼ੀ ਕਰ ਲਈ।