ਕਿਸਾਨਾਂ ਨੇ ਹਰਿਆਣਾ ਸਰਕਾਰ ਵਿਰੁਧ ਪ੍ਰਦਰਸ਼ਨ ਕਰ ਕੇ ਆਵਾਜਾਈ ਕੀਤੀ ਠੱਪ

ਏਜੰਸੀ

ਖ਼ਬਰਾਂ, ਪੰਜਾਬ

ਕਿਸਾਨਾਂ ਨੇ ਹਰਿਆਣਾ ਸਰਕਾਰ ਵਿਰੁਧ ਪ੍ਰਦਰਸ਼ਨ ਕਰ ਕੇ ਆਵਾਜਾਈ ਕੀਤੀ ਠੱਪ

image

ਰਾਏਕੋਟ, 9 ਅਕਤੂਬਰ (ਜਸਵੰਤ ਸਿੰਘ ਸਿੱਧੂ) : ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਬਲਾਕ ਰਾਏਕੋਟ ਵਲੋਂ 30 ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਹਰਿਆਣਾ 'ਚ ਖੇਤੀ ਕਾਨੂੰਨਾਂ ਵਿਰੁਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਉੱਪਰ ਖਟਰ ਸਰਕਾਰ ਵਲੋਂ ਲਾਠੀਚਾਰਜ, ਅੱਥਰੂ ਗੈਸ, ਪਾਣੀ ਦੀਆਂ ਬੋਛਾਰਾਂ ਸੁੱਟਣ ਅਤੇ ਕਿਸਾਨ ਆਗੂਆਂ ਨੂੰ ਗ੍ਰਿਫ਼ਤਾਰ ਕਰਨ ਦੇ ਰੋਸ ਵਜੋਂ ਬਰਨਾਲਾ ਚੌਕ ਰਾਏਕੋਟ ਵਿਖੇ ਦੋ ਘੰਟੇ ਲਈ ਪੂਰਨ ਤੌਰ 'ਤੇ ਆਵਾਜਾਈ ਠੱਪ ਕਰ ਕੇ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਇਸ ਰੋਸ ਪ੍ਰਦਰਸ਼ਨ 'ਚ ਕਿਸਾਨਾਂ ਨੇ ਵੱਡੀ ਗਿਣਤੀ 'ਚ ਸਮੂਲੀਅਤ ਕੀਤੀ। ਇਸ ਮੌਕੇ ਕਿਸਾਨ ਆਗੂ ਮਨਜੀਤ ਸਿੰਘ ਧਨੇਰ, ਬਲਾਕ ਪ੍ਰਧਾਨ ਮਹਿੰਦਰ ਸਿੰਘ ਕਮਾਲਪੁਰਾ, ਤਰਲੋਚਨ ਸਿੰਘ ਬਰ੍ਹਮੀ ਨੇ ਕਿਸਾਨਾਂ ਦੇ ਇੱਕਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਰਿਆਣਾ 'ਚ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਉੱਪਰ ਜੋ ਖੱਟਰ ਸਰਕਾਰ ਵਲੋਂ ਲਾਠੀਚਾਰਜ ਕਰ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਕੇ ਮੋਦੀ ਅਤੇ ਹਰਿਆਣਾ ਸਰਕਾਰ ਨੇ ਕਿਸਾਨ ਵਿਰੋਧੀ ਹੋਣ ਦਾ ਸਬੂਤ ਦਿਤਾ ਹੈ, ਜਿਸ ਨੂੰ ਕਿਸਾਨ ਬਰਦਾਸ਼ਤ ਨਹੀਂ ਕਰਨਗੇ।