ਮਨੀਸ਼ ਤਿਵਾੜੀ ਵੱਲੋਂ ਨੂਰਪੁਰ ਬੇਦੀ ਇਲਾਕੇ ਦੀਆਂ ਮੰਡੀਆਂ ਦਾ ਦੌਰਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਖੇਤੀ ਕਾਨੂੰਨਾਂ ਖਿਲਾਫ ਸੰਪੂਰਨ ਸਮਰਥਨ ਦੇਣ ਦਾ ਦਿੱਤਾ ਭਰੋਸਾ 

Manish Tewari mandi visit

ਅਨੰਦਪੁਰ ਸਾਹਿਬ: ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਵੱਲੋਂ ਅੱਜ ਅਪਣੇ ਮੰਡੀਆਂ ਦੇ ਦੌਰੇ ਨੂੰ ਅੱਗੇ ਵਧਾਉਂਦੇ ਹੋਏ ਇਲਾਕੇ ਦੀਆਂ ਵੱਖ-ਵੱਖ ਮੰਡੀਆਂ ਦਾ ਦੌਰਾ ਕੀਤਾ ਗਿਆ।

ਇਸ ਮੌਕੇ ਮਨੀਸ਼ ਤਿਵਾੜੀ ਨੇ ਨੂਰਪੁਰ ਬੇਦੀ, ਤਖਤਗੜ੍ਹ, ਬੈਂਸ, ਅਬਿਆਣਾ, ਡੂੰਮੇਵਾਲ ਅਤੇ ਸੁੱਖੇਮਾਜਰਾ ਦੀਆਂ ਮੰਡੀਆਂ 'ਚ ਜਾ ਕੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਮਨੀਸ਼ ਤਿਵਾੜੀ ਨੇ ਕਿਹਾ ਕਿ ਮੰਡੀਆਂ ਵਿਚ ਕਿਸਾਨਾਂ ਨੂੰ ਕਿਸੇ ਵੀ ਮੁਸ਼ਕਿਲ ਦਾ ਸਾਹਮਣਾ ਨਹੀਂ ਕਰਨਾ ਪਵੇਗਾ ਅਤੇ ਉਹਨਾਂ ਦੀ ਸਾਰੀ ਫਸਲ ਖਰੀਦੀ ਜਾਵੇਗੀ। 

ਇਸ ਮੌਕੇ ਉਹਨਾਂ ਨਾਲ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਅਤੇ ਪੰਜਾਬ ਕਾਂਗਰਸ ਦੇ ਸੂਬਾ ਸਕੱਤਰ ਅਸ਼ਵਨੀ ਸ਼ਰਮਾ ਵੀ ਮੌਜੂਦ ਸਨ। ਇਸ ਦੌਰਾਨ ਮਨੀਸ਼ ਤਿਵਾੜੀ ਨੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਨੂੰ ਕੇਂਦਰ ਵੱਲੋਂ ਜਾਰੀ 3 ਖੇਤੀ ਕਾਨੂੰਨਾਂ ਖਿਲਾਫ ਸੰਪੂਰਨ ਸਮਰਥਨ ਦੇਣ ਦਾ ਭਰੋਸਾ ਦਿੱਤਾ।