ਸੁਖਬੀਰ ਬਾਦਲ ਨੇ ਕਿਹਾ -ਮੰਡੀਆਂ 'ਚ ਕਿਸਾਨਾਂ ਨੂੰ ਨਹੀਂ ਮਿਲ ਰਿਹਾ ਐਮ. ਐਸ. ਪੀ.

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਨਰਮੇ ਦਾ ਘੱਟੋ-ਘੱਟ ਸਮਰਥਨ ਮੁੱਲ 5500 ਰੁਪਏ ਹੈ, ਜਦੋਂਕਿ ਕਿਸਾਨਾਂ ਕੋਲੋਂ 4800 ਰੁਪਏ ਦੇ ਹਿਸਾਬ ਨਾਲ ਨਰਮੇ ਦੀ ਖ਼ਰੀਦ ਕੀਤੀ ਜਾ ਰਹੀ ਹੈ।

Sukhbir Badal

ਫ਼ਾਜ਼ਿਲਕਾ- ਫ਼ਾਜ਼ਿਲਕਾ 'ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਫ਼ਿਰੋਜ਼ਪੁਰ ਲੋਕ ਸਭਾ ਮੈਂਬਰ ਸੁਖਬੀਰ ਸਿੰਘ ਬਾਦਲ ਨੇ ਜ਼ਿਲ੍ਹੇ ਦੀ ਮੰਡੀ ਦੌਰਾ ਕੀਤਾ। ਇਸ ਦੌਰੇ 'ਚ ਉਨ੍ਹਾਂ ਨੇ ਕਿਸਾਨਾਂ ਦੀਆਂ ਮੁਸ਼ਕਲਾਂ ਸੁਣੀਆਂ। ਪਰ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਐਮ. ਐਸ. ਪੀ. 'ਤੇ ਕਿਸਾਨਾਂ ਦੀਆਂ ਫ਼ਸਲਾਂ ਚੁੱਕਣ ਦੇ ਦਾਅਵੇ ਕਰ ਰਹੀ ਹੈ ਪਰ ਮੰਡੀਆਂ 'ਚ ਕਿਸਾਨਾਂ ਨੂੰ ਐਮ. ਐਸ. ਪੀ. ਨਹੀਂ ਮਿਲ ਰਿਹਾ। 

ਦੱਸ ਦੇਈਏ ਕਿ ਨਰਮੇ ਦਾ ਘੱਟੋ-ਘੱਟ ਸਮਰਥਨ ਮੁੱਲ 5500 ਰੁਪਏ ਹੈ, ਜਦੋਂਕਿ ਕਿਸਾਨਾਂ ਕੋਲੋਂ 4800 ਰੁਪਏ ਦੇ ਹਿਸਾਬ ਨਾਲ ਨਰਮੇ ਦੀ ਖ਼ਰੀਦ ਕੀਤੀ ਜਾ ਰਹੀ ਹੈ। ਇਸ ਨਾਲ ਕਿਸਾਨ ਦਾ 800 ਰੁਪਏ ਪ੍ਰਤੀ ਕੁਇੰਟਲ ਦਾ ਘਟਾ ਹੈ।  ਇਸ ਦੇ ਨਾਲ ਕਿਸਾਨਾਂ ਨੂੰ ਭਾਰੀ ਨੁਕਸਾਨ ਹੋ ਰਿਹਾ ਹੈ।  

ਉਨ੍ਹਾਂ ਦਾ ਕਹਿਣਾ ਹੈ ਕਿ ਝੋਨੇ ਅਤੇ ਨਰਮੇ ਦੀ ਸਰਕਾਰੀ ਖ਼ਰੀਦ ਨਾ ਹੋਣ ਕਾਰਨ ਕਿਸਾਨ ਮੰਡੀਆਂ 'ਚ ਰੁਲ ਰਹੀਆਂ ਹਨ। ਬਾਦਲ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨੂੰ ਉਹ ਦੱਸਣਾ ਚਾਹੁੰਦੇ ਹਨ ਕਿ ਦੇਸ਼ ਦੀਆਂ ਮੰਡੀਆਂ 'ਚ ਕਿਸਾਨਾਂ ਨਾਲ ਧੋਖਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦੀ ਕੈਪਟਨ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਪਹਿਲ ਦੇ ਆਧਾਰ 'ਤੇ ਕਿਸਾਨਾਂ ਦੀ ਫ਼ਸਲ ਨੂੰ ਖ਼ਰੀਦਿਆ ਜਾਵੇ।