ਮੰਤਰੀ ਬਲਬੀਰ ਸਿੱਧੂ ਦਾ ਨਹੀਂ ਉਤਰ ਰਿਹਾ ਬੁਖ਼ਾਰ, ਪੁੱਜੇ ਹਸਪਤਾਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਬੀਤੇ ਦਿਨੀਂ ਸੋਮਵਾਰ ਨੂੰ ਰਾਹੁਲ ਗਾਂਧੀ ਵੱਲੋਂ ਕੱਢੀ ਗਈ ਟਰੈਕਟਰ ਰੈਲੀ 'ਚ ਸ਼ਾਮਲ ਹੋਏ ਸਨ।

Punjab health Minister Balbir Singh Sidhu

ਚੰਡੀਗੜ੍ਹ- ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਕੋਰੋਨਾ ਟੈਸਟ ਰਿਪੋਰਟ ਪਾਜ਼ੀਟਿਵ ਆਈ ਹੈ।  ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਸਿਹਤ ਮੰਤਰੀ ਦੀ ਸਿਹਤ ਵਿਚ ਕੋਈ ਸੁਧਾਰ ਨਹੀਂ ਹੋ ਰਿਹਾ ਹੈ। ਜਿਸ ਕਾਰਨ ਅੱਜ ਮੁਹਾਲੀ ਦੇ ਫੋਰਟਿਸ ਹਸਪਤਾਲ 'ਚ  ਸਿਹਤ ਮੰਤਰੀ ਟੈਸਟ ਕਰਵਾਉਣ ਪੁੱਜੇ। ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਸਿਹਤ ਮੰਤਰੀ ਨੂੰ ਹਲਕਾ ਬੁਖਾਰ ਤੇ ਗਲਾ ਖਰਾਬ ਸੀ। ਉਨ੍ਹਾਂ ਨੇ ਮੰਗਲਵਾਰ ਸਵੇਰੇ ਮੋਹਾਲੀ ਦੇ ਫ਼ੇਜ਼-6 ਸਥਿੱਤ ਸਰਕਾਰੀ ਹਸਪਤਾਲ 'ਚ ਕੋਰੋਨਾ ਟੈਸਟ ਕਰਵਾਇਆ ਸੀ, ਜਿਸ ਦੀ ਰਿਪੋਰਟ ਬਾਅਦ ਦੁਪਹਿਰ ਪਾਜ਼ੀਟਿਵ ਆਈ ਹੈ। 

ਇਸ ਮਗਰੋਂ ਸਿਹਤ ਮੰਤਰੀ ਨੇ ਖੁਦ ਨੂੰ ਕੁਆਰੰਟੀਨ ਕਰ ਲਿਆ ਹੈ। ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਬੀਤੇ ਦਿਨੀਂ ਸੋਮਵਾਰ ਨੂੰ ਰਾਹੁਲ ਗਾਂਧੀ ਵੱਲੋਂ ਕੱਢੀ ਗਈ ਟਰੈਕਟਰ ਰੈਲੀ 'ਚ ਸ਼ਾਮਲ ਹੋਏ ਸਨ।  ਇਸ ਰੈਲੀ 'ਚ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਸਮੇਤ ਹੋਰ ਕਾਂਗਰਸੀ ਆਗੂ ਤੇ ਵਿਧਾਇਕ ਹਾਜ਼ਰ ਸਨ।