ਮੁੱਖ ਮੰਤਰੀ ਚੰਨੀ ਨੇ ਵੱਡੇ ਸਪੁੱਤਰ ਦਾ ਵਿਆਹ ਅੱਜ, ਖ਼ੁਦ ਚਲਾਈ ਫੁੱਲਾਂ ਵਾਲੀ ਕਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਖੁਸ ਵਿਚ ਫੁੁੱਲੇ ਨਹੀਂ ਸਮਾ ਰਹੇ

Chief Minister Channy's eldest son's wedding today

 

ਮੁਹਾਲੀ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਪੁੱਤ ਦਾ ਅੱਜ ਵਿਆਹ ਹੈ। ਸਵੇਰ ਤੋਂ ਹੀ ਉਹਨਾਂ ਦੇ ਘਰ ਵਿੱਚ ਰੌਣਕ ਦੇਖੀ ਜਾ ਰਹੀ  ਹੈ। ਉਨ੍ਹਾਂ ਦਾ ਵਿਆਹ ਡੇਰਾਬੱਸੀ ਦੇ ਅਮਲਾ ਪਿੰਡ ਦੀ ਵਸਨੀਕ ਸਿਮਰਨਧੀਰ ਕੌਰ ਨਾਲ ਹੋ ਰਿਹਾ ਹੈ।

 

 

ਉਨ੍ਹਾਂ ਦਾ ਅਨੰਦ ਕਾਰਜ ਮੁਹਾਲੀ ਦੇ ਫੇਜ਼ -3 ਬੀ 1 ਸਥਿਤ ਗੁਰਦੁਆਰਾ ਸਾਚਾ ਧੰਨ ਸਾਹਿਬ ਵਿਖੇ ਹੋ ਰਿਹਾ ਹੈ। ਵਿਆਹ ਦੀਆਂ ਰਸਮਾਂ ਸਾਦੀਆਂ ਹੋਣਗੀਆਂ।

 

 

ਇਸ ਦੌਰਾਨ ਗੁਰਦੁਆਰਾ ਸਾਹਿਬ ਦੇ ਬਾਹਰੋਂ ਤਸਵੀਰਾਂ ਸਾਹਮਣੇ ਆਈਆਂ ਹਨ। ਵਿਆਹ ਲਈ ਗੁਰਦੁਆਰਾ ਸਾਹਿਬ ਨੂੰ ਆਕਰਸ਼ਕ ਫੁੱਲਾਂ ਨਾਲ ਸਜਾਇਆ ਗਿਆ ਹੈ। ਇਸ ਦੇ ਨਾਲ ਹੀ ਪੁਲਿਸ ਨੇ ਇਲਾਕੇ ਵਿੱਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਹਨ।  

 

ਪਰਿਵਾਰ ਤੋਂ ਇਲਾਵਾ ਗੁਰਦੁਆਰਾ ਸਾਹਿਬ ਵਿਚ ਮੁੱਖ ਮੰਤਰੀ ਦੇ ਕਰੀਬੀ ਦੋਸਤਾਂ ਅਤੇ ਪੰਜਾਬ ਕੈਬਨਿਟ ਦੇ ਮੰਤਰੀਆਂ ਦੇ ਸ਼ਾਮਲ ਹੋਣ ਦੀ ਚਰਚਾ ਹੈ। ਦਿਲਚਸਪੀ ਵਾਲੀ ਗੱਲ ਇਹ ਹੈ ਕਿ ਮੁੱਖ ਮੰਤਰੀ ਚੰਨੀ ਆਪਣੇ ਲਾੜੇ ਪੁੱਤਰ ਦੀ ਫੁੱਲਾਂ ਵਾਲੀ ਗੱਡੀ ਖੁਦ ਚਲਾ ਕੇ ਗੁਰਦੁਆਰਾ ਸਾਹਿਬ ਪਹੁੰਚੇ ਹਨ।