ਬਰਨਾਲਾ ਰੈਲੀ 'ਚ ਗਰਜੇ ਕਿਸਾਨ ਆਗੂ ਜਗਜੀਤ ਡੱਲੇਵਾਲ, ਦਿੱਤੀ ਸਰਕਾਰ ਨੂੰ ਚੇਤਾਵਨੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

'ਮੁੱਖ ਮੰਤਰੀ ਜੋ ਮਰਜ਼ੀ ਬਣੇ ਪਰ ਉਸਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਕਰਨ'

Barnala rally

 

ਬਰਨਾਲਾ: ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਸ਼ਹਿਰ ਦੀ ਅਨਾਜ ਮੰਡੀ ਵਿੱਚ ਸੂਬਾ ਪੱਧਰੀ ਰੈਲੀ ਕੱਢੀ ਜਾ ਰਹੀ ਹੈ। ਦੱਸ ਦੇਈਏ ਕਿ ਇਹ ਰੈਲੀ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਨਾ ਕਰਨ ਦੇ ਵਿਰੋਧ ਵਿੱਚ ਕੀਤੀ ਜਾ ਰਹੀ ਹੈ। 

 

ਰੈਲੀ ਵਿਚ ਪਹੁੰਚੇ  ਸੰਯੁਕਤ ਕਿਸਾਨ ਮੋਰਚਾ ਦੇ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਦੀ ਰੈਲੀ ਦਾ ਪਹਿਲਾ ਮੁੱਖ ਕਾਰਨ ਇਹ ਹੈ ਕਿ  ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਦੇ ਇਸ਼ਾਰੇ ਤੇ ਕਹਿ ਦਿੱਤਾ ਕਿ ਝੋਨਾ 25 ਕੁਇੰਟਲ ਪ੍ਰਤੀ ਏਕੜ ਖਰੀਦਿਆ ਜਾਵੇਗਾ ਫਿਰ ਬਾਕੀ ਕਿਸਾਨ ਕਿੱਥੇ ਲੈ  ਕੇ ਜਾਵੇਗਾ।

 

ਦੂਜਾ ਕਿਸਾਨਾਂ ਦੀ ਨਰਮੇ ਦੀ ਫਸਲ ਖਰਾਬ ਹੋਈ ਹੈ। ਉਸਦਾ ਕੋਈ ਮੁਆਵਜ਼ਾ ਨਹੀਂ ਦਿੱਤਾ। ਉਹਨਾਂ ਕਿਹਾ ਕਿ ਸਰਕਾਰ ਨੇ ਸਾਡੇ ਨਾਲ ਵਾਅਦਾ ਕੀਤਾ ਸੀ ਕਿ ਕਿਸਾਨਾਂ ਦੇ ਕਰਜ਼ੇ ਮੁਆਫ ਹੋਣਗੇ ਤੇ ਪੰਜਾਬ ਅੰਦਰ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾਣਗੀਆਂ।

ਇਹ ਦੋਨੋਂ ਵਾਅਦੇ ਸਰਕਾਰ ਨੇ ਪੂਰੇ ਨਹੀਂ ਕੀਤੇ। ਜੇ ਅਸੀਂ ਆਪਣੀਆਂ ਮੰਗਾਂ ਲਈ ਬੀਜੇਪੀ ਨਾਲ ਲੜ ਸਕਦੇ ਹਾਂ ਤਾਂ ਪੰਜਾਬ ਕਾਂਗਰਸ ਨਾਲ ਵੀ ਲੜ ਸਕਦੇ ਹਾਂ  ਇਸ ਨਾਲ ਸਾਡੀ ਕੋਈ ਰਿਸ਼ਤੇਦਾਰੀ ਨਹੀਂ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਜੋ ਮਰਜ਼ੀ ਬਣੇ ਪਰ ਉਸਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਕਰਨ।