21 ਮੈਂਬਰੀ ਸ਼੍ਰੋਮਣੀ ਅਕਾਲੀ ਯੂਨਿਟੀ ਕੋਆਰਡੀਨੇਸ਼ਨ ਕਮੇਟੀ ਦਾ ਗਠਨ, ਦੇਖੋ ਪੂਰੀ ਸੂਚੀ

ਏਜੰਸੀ

ਖ਼ਬਰਾਂ, ਪੰਜਾਬ

ਅਕਾਲੀ ਦਲ ਦੇ ਆਗੂ ਅਤੇ ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ ਨੇ ਇਸ ਕਮੇਟੀ ਦੇ ਮੈਂਬਰਾਂ ਦਾ ਐਲਾਨ ਕੀਤਾ ਹੈ।

Akali leader Jagmeet Brar announces 21-member Unity Coordination Committee

 

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ 21 ਮੈਂਬਰੀ ਯੂਨਿਟੀ ਕੋਆਰਡੀਨੇਸ਼ਨ ਕਮੇਟੀ ਦਾ ਗਠਨ ਕੀਤਾ ਗਿਆ ਹੈ। ਅਕਾਲੀ ਦਲ ਦੇ ਆਗੂ ਅਤੇ ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ ਨੇ ਇਸ ਕਮੇਟੀ ਦੇ ਮੈਂਬਰਾਂ ਦਾ ਐਲਾਨ ਕੀਤਾ ਹੈ।

ਇਸ ਕਮੇਟੀ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸੁਖਦੇਵ ਢੀਂਡਸਾ, ਸਿਮਰਨਜੀਤ ਸਿੰਘ ਮਾਨ, ਪਰਮਜੀਤ ਸਿੰਘ ਸਰਨਾ, ਮਨਪ੍ਰੀਤ ਸਿੰਘ ਇਆਲੀ, ਰਵੀਇੰਦਰ ਸਿੰਘ, ਕਿਰਨਜੀਤ ਕੌਰ, ਹਰਮੀਤ ਸਿੰਘ ਕਾਲਕਾ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਬਲਵਿੰਦਰ ਸਿੰਘ ਭੂੰਦਰ, ਚਰਨਜੀਤ ਸਿੰਘ ਅਟਵਾਲ, ਮਨਜੀਤ ਸਿੰਘ ਜੀਕੇ, ਗੁਰਪ੍ਰਤਾਪ ਵਡਾਲਾ, ਸੁਰਜੀਤ ਰੱਖੜਾ, ਰਣਜੀਤ ਸਿੰਘ ਤਲਵੰਡੀ, ਭਾਈ ਮਨਜੀਤ ਸਿੰਘ, ਸੁਖਦੇਵ ਸਿੰਘ ਭੌਰ, ਕਰਨੈਲ ਸਿੰਘ ਪੰਜੌਲੀ, ਸੰਤਾ ਸਿੰਘ  ਅਤੇ ਜਗਮੀਤ ਬਰਾੜ ਸ਼ਾਮਲ ਹਨ।