ਭ੍ਰਿਸ਼ਟਾਚਾਰ ਮਾਮਲਾ: ਬਰਖ਼ਾਸਤ AIG ਰਾਜਜੀਤ ਸਿੰਘ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਨੇ ਦਿਤੀ ਰਾਹਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਗ੍ਰਿਫ਼ਤਾਰੀ ’ਤੇ ਰੋਕ; ਵਿਜੀਲੈਂਸ ਕਰ ਰਹੀ ਸੀ ਭਾਲ

Sacked AIG Rajjit Singh relief from High Court

 

ਚੰਡੀਗੜ੍ਹ: ਪੰਜਾਬ ਹਰਿਆਣਾ ਹਾਈ ਕੋਰਟ ਨੇ ਵਿਜੀਲੈਂਸ ਮਾਮਲੇ ਵਿਚ ਪੰਜਾਬ ਪੁਲਿਸ ਦੇ ਬਰਖ਼ਾਸਤ ਏ.ਆਈ.ਜੀ. ਰਾਜਜੀਤ ਸਿੰਘ ਨੂੰ ਵੱਡੀ ਰਾਹਤ ਦਿਤੀ ਹੈ। ਹਾਈ ਕੋਰਟ ਨੇ ਉਸ ਦੀ ਗ੍ਰਿਫਤਾਰੀ 'ਤੇ ਰੋਕ ਲਗਾਈ ਹੈ। ਇਸ ਤੋਂ ਚਾਰ ਦਿਨ ਪਹਿਲਾਂ ਹੀ ਰਾਜਜੀਤ ਸਿੰਘ ਨੂੰ ਸੁਪ੍ਰੀਮ ਕੋਰਟ ਤੋਂ ਰਾਹਤ ਮਿਲੀ ਸੀ। ਹੁਣ ਮਾਮਲੇ ਦੀ ਸੁਣਵਾਈ ਦੀ ਅਗਲੀ ਤਰੀਕ 16 ਅਕਤੂਬਰ ਤੈਅ ਕੀਤੀ ਗਈ ਹੈ। ਭ੍ਰਿਸ਼ਟਾਚਾਰ ਮਾਮਲੇ ਵਿਚ ਵਿਜੀਲੈਂਸ ਬਿਊਰੋ ਵਲੋਂ ਰਾਜਜੀਤ ਸਿੰਘ ਦੀ ਭਾਲ ਕੀਤੀ ਜਾ ਰਹੀ ਸੀ।

ਇਹ ਵੀ ਪੜ੍ਹੋ: ਕਾਫ਼ਿਲੇ 'ਤੇ ਵਿਸਫੋਟ ਦੇ ਇਸ ਵੀਡੀਓ ਦਾ ਇਜ਼ਰਾਇਲ ਹਮਾਸ ਵਿਚਕਾਰ ਚਲ ਰਹੇ ਯੁੱਧ ਨਾਲ ਕੋਈ ਸਬੰਧ ਨਹੀਂ ਹੈ

ਸੁਪ੍ਰੀਮ ਕੋਰਟ ਨੇ ਡਰੱਗ ਰੈਕੇਟ ਮਾਮਲੇ ਵਿਚ ਬਰਖ਼ਾਸਤ ਏ.ਆਈ.ਜੀ. ਰਾਜਜੀਤ ਹੁੰਦਲ ਨੂੰ ਅੰਤ੍ਰਿਮ ਜ਼ਮਾਨਤ ਦੇ ਦਿਤੀ ਸੀ। ਸੁਪ੍ਰੀਮ ਕੋਰਟ ਨੇ ਰਾਜਜੀਤ ਸਿੰਘ ਨੂੰ ਅੰਤਰਿਮ ਜ਼ਮਾਨਤ ਦਿੰਦੇ ਹੋਏ ਉਸ ਨੂੰ ਰੋਜ਼ਾਨਾ ਜਾਂਚ ਅਧਿਕਾਰੀ ਅੱਗੇ ਪੇਸ਼ ਹੋ ਕੇ ਅਪਣਾ ਪੱਖ ਪੇਸ਼ ਕਰਨ ਅਤੇ ਜਾਂਚ ਵਿਚ ਸਹਿਯੋਗ ਕਰਨ ਦੇ ਹੁਕਮ ਦਿਤੇ ਹਨ।

ਇਹ ਵੀ ਪੜ੍ਹੋ: ਸ਼ੁਭਮਨ ਗਿੱਲ ਨੂੰ ਚੇਨਈ ਦੇ ਹਸਪਤਾਲ ਤੋਂ ਮਿਲੀ ਛੁੱਟੀ

ਇਸ ਤੋਂ ਪਹਿਲਾਂ ਅਗਸਤ ਮਹੀਨੇ ਵਿਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬਰਖ਼ਾਸਤ ਏ.ਆਈ.ਜੀ. ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿਤੀ ਸੀ। ਦੱਸ ਦੇਈਏ ਕਿ ਮਾਰਚ ਵਿਚ ਹਾਈ ਕੋਰਟ ਵਲੋਂ ਖੋਲ੍ਹੇ ਗਏ ਡਰੱਗ ਕੇਸ ਦੀ ਜਾਂਚ ਰੀਪੋਰਟ ਤੋਂ ਬਾਅਦ ਸਰਕਾਰ ਨੇ ਸਾਬਕਾ ਐਸ.ਐਸ.ਪੀ. ਰਾਜਜੀਤ ਹੁੰਦਲ ਵਿਰੁਧ ਕੇਸ ਦਰਜ ਕਰਕੇ ਉਸ ਨੂੰ ਅਪ੍ਰੈਲ ਵਿਚ ਨੌਕਰੀ ਤੋਂ ਬਰਖਾਸਤ ਕਰ ਦਿਤਾ ਸੀ। ਬਰਖਾਸਤ ਕੀਤੇ ਜਾਣ ਤੋਂ ਬਾਅਦ ਤੋਂ ਉਹ ਫਰਾਰ ਹੈ।