GNDU ਦੇ ਅਕੈਡਮਿਕ ਅਫੇਅਰ ਦੇ ਡੀਨ ਸਰਬਜੋਤ ਸਿੰਘ ਬਹਿਲ ਦਾ ਹੋਇਆ ਤਬਾਦਲਾ 

ਏਜੰਸੀ

ਖ਼ਬਰਾਂ, ਪੰਜਾਬ

ਬਿਕਰਮਜੀਤ ਸਿੰਘ ਬਾਜਵਾ ਨੂੰ ਦਿੱਤੀ ਗਈ ਜਿੰਮੇਵਾਰੀ

Sarabjot singh bhel

ਚੰਡੀਗੜ੍ਹ - ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਆਰਕੀਟੈਕਚਰ ਵਿਭਾਗ ਦੇ ਪ੍ਰੋਫ਼ੈਸਰ ਡਾ: ਸਰਬਜੋਤ ਸਿੰਘ ਬਹਿਲ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਬਹਿਲ ਨੂੰ ਕਾਂਗਰਸ ਆਗੂ ਰਾਹੁਲ ਗਾਂਧੀ ਦੇ ਅੰਮ੍ਰਿਤਸਰ ਦੌਰੇ ਦੌਰਾਨ ਉਹਨਾਂ ਦੇ ਨਾਲ ਦੇਖਿਆ ਗਿਆ ਸੀ ਜਿਸ ਤੋਂ ਬਾਅਦ ਉਹਨਾਂ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡੀਨ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਸਰਬਜੋਤ ਸਿੰਘ ਬਹਿਲ ਦੀ ਥਾਂ 'ਤੇ ਬਿਕਰਮਜੀਤ ਸਿੰਘ ਬਾਜਵਾ ਨੂੰ ਹੁਣ ਡੀਨ ਅਕਾਦਮਿਕ ਮਾਮਲੇ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਹਾਲਾਂਕਿ ਇਸ ਬਾਰੇ ਕੋਈ ਵੀ ਬੋਲਣ ਨੂੰ ਤਿਆਰ ਨਹੀਂ ਹੈ ਕਿ ਉਨ੍ਹਾਂ ਨੇ ਇਹ ਅਹੁਦਾ ਖ਼ੁਦ ਛੱਡਿਆ ਹੈ ਜਾਂ ਕੋਈ ਹੋਰ ਕਾਰਨ ਹੈ ਪਰ ਓਧਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵੀਸੀ ਨੇ ਕਿਹਾ ਕਿ ਇਹ ਤਬਾਦਲਾ ਬਹਿਲ ਦੇ ਕਹਿਣ 'ਤੇ ਹੀ ਕੀਤਾ ਗਿਆ ਹੈ।