ਕਾਂਗਰਸ ਨੇ ਸਮਿਤ ਸਿੰਘ ਨੂੰ ਨਿਯੁਕਤ ਕੀਤਾ ਆਲ ਇੰਡੀਆ ਪ੍ਰੋਫ਼ੈਸ਼ਨਲਜ਼ ਕਾਂਗਰਸ ਦੀ ਪੰਜਾਬ ਇਕਾਈ ਦਾ ਪ੍ਰਧਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਇਸ ਜ਼ਿੰਮੇਵਾਰੀ ਲਈ ਪਾਰਟੀ ਦਾ ਧੰਨਵਾਦ ਕਰਦਿਆਂ ਸਮਿਤ ਸਿੰਘ ਨੇ ਸੋਸ਼ਲ ਮੀਡੀਆ ਉਤੇ ਪੋਸਟ ਸਾਂਝੀ ਕੀਤੀ ਹੈ।

Smit Singh



ਚੰਡੀਗੜ੍ਹ: ਆਲ ਇੰਡੀਆ ਕਾਂਗਰਸ ਕਮੇਟੀ ਨੇ ਨੌਜਵਾਨ ਆਗੂ ਸਮਿਤ ਸਿੰਘ ਨੂੰ ਆਲ ਇੰਡੀਆ ਪ੍ਰੋਫ਼ੈਸ਼ਨਲਜ਼ ਕਾਂਗਰਸ ਦੀ ਪੰਜਾਬ ਅਤੇ ਚੰਡੀਗੜ੍ਹ ਇਕਾਈ ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਇਸ ਦੇ ਨਾਲ ਹੀ ਵਿਜੈ ਸਿੰਘ ਨੂੰ ਸੂਬਾ ਸਕੱਤਰ ਲਗਾਇਆ ਗਿਆ ਹੈ।  ਇਸ ਜ਼ਿੰਮੇਵਾਰੀ ਲਈ ਪਾਰਟੀ ਦਾ ਧੰਨਵਾਦ ਕਰਦਿਆਂ ਸਮਿਤ ਸਿੰਘ ਨੇ ਸੋਸ਼ਲ ਮੀਡੀਆ ਉਤੇ ਪੋਸਟ ਸਾਂਝੀ ਕੀਤੀ ਹੈ।

ਉਨ੍ਹਾਂ ਲਿਖਿਆ, “ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਮੇਰੇ ਜਿਹੇ ਸਾਧਾਰਨ ਵਰਕਰ ਨੂੰ ਆਲ ਇੰਡੀਆ ਪ੍ਰੋਫ਼ੈਸ਼ਨਲਜ਼ ਕਾਂਗਰਸ ਦੀ ਪੰਜਾਬ ਇਕਾਈ ਦਾ ਪ੍ਰਧਾਨ ਨਿਯੁਕਤ ਕਰਨ ਲਈ ਕਾਂਗਰਸ ਹਾਈ ਕਮਾਂਡ ਦਾ ਦਿਲ ਦੀਆਂ ਗਹਿਰਾਈਆਂ ਤੋਂ ਸ਼ੁਕਰਾਨਾ।  ਇਸ ਜ਼ਿੰਮੇਵਾਰੀ ਨੂੰ ਤਨਦੇਹੀ ਅਤੇ ਸਫ਼ਲਤਾਪੂਰਬਕ ਨਿਭਾਉਣ ਦਾ ਬਲ ਬਖ਼ਸਣ ਲਈ ਪ੍ਰਮਾਤਮਾ ਅੱਗੇ ਅਰਦਾਸ ਹੈ”।