ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਦੇ ਪ੍ਰਿੰਸੀਪਲ ਸਕੱਤਰ ਰਹੇ ਗਗਨਦੀਪ ਬਰਾੜ ਵਿਰੁਧ ਵਿਜੀਲੈਂਸ ਜਾਂਚ ਸ਼ੁਰੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਕੀਤਾ ਤਲਬ

Vigilance Probe against Gagandeep Brar

 

ਚੰਡੀਗੜ੍ਹ: ਸਾਬਕਾ ਮੰਤਰੀਆਂ, ਆਗੂਆਂ ਅਤੇ ਅਧਿਕਾਰੀਆਂ ਵਿਰੁਧ ਕਾਰਵਾਈ ਕਰ ਰਹੇ ਪੰਜਾਬ ਵਿਜੀਲੈਂਸ ਵਿਭਾਗ ਨੇ ਸੋਮਵਾਰ ਨੂੰ ਆਈ.ਏ.ਐਸ. ਗਗਨਦੀਪ ਸਿੰਘ ਬਰਾੜ ਨੂੰ ਤਲਬ ਕੀਤਾ ਹੈ, ਜੋ ਅਕਾਲੀ-ਭਾਜਪਾ ਸਰਕਾਰ ਦੌਰਾਨ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸਨ।

ਇਹ ਵੀ ਪੜ੍ਹੋੋ: ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ 'ਚ ਨਹੀਂ ਛਿੜਕਿਆ ਜਾਵੇਗਾ ਪਰਫਿਊਮ  

ਵਿਜੀਲੈਂਸ ਬਰਾੜ ਵਿਰੁਧ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਜਾਂਚ ਕਰ ਰਹੀ ਹੈ। ਇਸ ਸਮੇਂ ਸਕੱਤਰ ਫਰੀਡਮ ਫਾਈਟਰ ਦੇ ਅਹੁਦੇ 'ਤੇ ਤਾਇਨਾਤ ਹਨ। ਬਰਾੜ ਨੂੰ ਵਿਜੀਲੈਂਸ ਨੇ ਸੋਮਵਾਰ ਨੂੰ ਪੁਛਗਿਛ ਲਈ ਬੁਲਾਇਆ ਸੀ ਪਰ ਉਹ ਸਿਹਤ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਹਾਜ਼ਰ ਨਹੀਂ ਹੋਏ। ਇਕ ਅਧਿਕਾਰੀ ਨੇ ਬਰਾੜ ਵਿਰੁਧ ਜਾਂਚ ਦੀ ਪੁਸ਼ਟੀ ਕੀਤੀ ਹੈ। ਹੁਣ ਗਗਨਦੀਪ ਬਰਾੜ ਨੂੰ 19 ਅਕਤੂਬਰ ਨੂੰ ਬੁਲਾਇਆ ਗਿਆ ਹੈ।

ਇਹ ਵੀ ਪੜ੍ਹੋੋ: ਕੈਨੇਡਾ ’ਚ ਦਿਲ ਦਾ ਦੌਰਾ ਪੈਣ ਕਾਰਨ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ 

2004 ਬੈਚ ਦੇ ਆਈ.ਏ.ਐਸ. ਗਗਨਦੀਪ ਸਿੰਘ ਬਰਾੜ ਬਾਦਲ ਪ੍ਰਵਾਰ ਦੇ ਬਹੁਤ ਕਰੀਬੀ ਰਹੇ ਹਨ। ਇਸ ਕਾਰਨ ਉਨ੍ਹਾਂ ਨੂੰ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਵਿਸ਼ੇਸ਼ ਪ੍ਰਮੁੱਖ ਸਕੱਤਰ (ਐਸ.ਪੀ.ਐਸ.) ਨਿਯੁਕਤ ਕੀਤਾ ਗਿਆ ਸੀ। ਇਸ ਤੋਂ ਇਲਾਵਾ ਉਹ ਕਈ ਅਹਿਮ ਅਹੁਦਿਆਂ 'ਤੇ ਸੇਵਾਵਾਂ ਨਿਭਾ ਚੁੱਕੇ ਹਨ।