Mansa News : ਮਾਮੂਲੀ ਤਕਰਾਰ ਕਾਰਨ ਛੋਟੇ ਭਰਾ ਨੇ ਵੱਡੇ ਭਰਾ ਦਾ ਕੀਤਾ ਕਤਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Mansa News : ਗੁੱਸੇ ’ਚ ਆਏ ਛੋਟੇ ਭਰਾ ਨੇ ਸਿਰ ’ਤੇ ਕੀਤਾ ਵਾਰ, ਮੁਲਜ਼ਮ ਮੌਕੇ ਤੋਂ ਹੋਇਆ ਫ਼ਰਾਰ   

ਗੁਰਪ੍ਰੀਤ ਸਿੰਘ (33)

Mansa News : ਮਾਨਸਾ ਜ਼ਿਲ੍ਹੇ ਦੇ ਨੇੜਲੇ ਪਿੰਡ ਭੰਮੇ ਕਲਾਂ ਵਿਖੇ ਛੋਟੇ ਭਰਾ ਨੇ ਵੱਡੇ ਭਰਾ ਦਾ ਕਤਲ ਕਰ ਦਿੱਤਾ ਹੈ। ਪੁਲਿਸ ਥਾਣਾ ਝੁਨੀਰ ਦੇ ਮੁਖੀ ਬਲਦੇਵ ਸਿੰਘ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ (33) ਪੁੱਤਰ ਹੰਸਾਂ ਸਿੰਘ ਵਾਸੀ ਭੰਮੇ ਕਲਾਂ ਆਪਣੇ ਭਰਾ ਹਰਪ੍ਰੀਤ ਸਿੰਘ ਨਾਲ ਸ਼ਰਾਬ ਪੀਣ ਕਰਕੇ ਕਿਸੇ ਗੱਲੋਂ ਘਰੇਲੂ ਲੜਾਈ ਕਾਰਨ ਹਰਪ੍ਰੀਤ ਨੇ ਉਸ ਦੇ ਸਿਰ ’ਚ ਸੱਟ ਮਾਰ ਕੇ ਉਸ ਦਾ ਕਤਲ ਕਰ ਦਿੱਤਾ ਹੈ।

ਪੁਲਿਸ ਨੇ ਗੁਰਪ੍ਰੀਤ ਦੀ ਘਰਵਾਲੀ ਕਿਰਨਪਾਲ ਕੌਰ ਦੇ ਬਿਆਨਾਂ ਤੇ ਮਾਮਲਾ ਦਰਜ ਕਰ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਕਰਨ ਲਈ ਸਿਵਲ ਹਸਪਤਾਲ ਸਰਦੂਲਗੜ੍ਹ ਭੇਜ ਦਿੱਤਾ ਗਿਆ ਹੈ। ਮੁਲਜ਼ਮ ਕਤਲ ਤੋਂ ਬਾਅਦ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਿਸ ਉਸ ਦੀ ਭਾਲ ਕਰ ਰਹੀ ਹੈ। 

(For more news apart from Due to minor fight, younger brother killed the elder brother News in Punjabi, stay tuned to Rozana Spokesman)