ਬਾਡੀ ਬਿਲਡਰ ਵਰਿੰਦਰ ਸਿੰਘ ਘੁੰਮਣ ਦਾ ਹੋਇਆ ਸਸਕਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਦਿਲ ਦਾ ਦੌਰਾ ਪੈਣ ਤੋਂ ਬਾਅਦ ਵੀਰਵਾਰ ਨੂੰ ਹੋਈ ਸੀ ਮੌਤ

Bodybuilder Virinder Singh Ghuman cremated

ਜਲੰਧਰ: ਪੰਜਾਬ ਦੇ ਮਸ਼ਹੂਰ ਬਾਡੀ ਬਿਲਡਰ ਅਤੇ ਅਦਾਕਾਰ ਵਰਿੰਦਰ ਸਿੰਘ ਘੁੰਮਣ ਦਾ ਅੰਤਿਮ ਸੰਸਕਾਰ ਅੱਜ ਜਲੰਧਰ ਵਿੱਚ ਕੀਤਾ ਗਿਆ। ਅੰਮ੍ਰਿਤਸਰ ਦੇ ਫੋਰਟਿਸ ਹਸਪਤਾਲ ਵਿੱਚ ਇੱਕ ਆਪ੍ਰੇਸ਼ਨ ਦੌਰਾਨ ਦਿਲ ਦਾ ਦੌਰਾ ਪੈਣ ਤੋਂ ਬਾਅਦ ਵੀਰਵਾਰ ਨੂੰ ਉਨ੍ਹਾਂ ਦੀ ਮੌਤ ਹੋ ਗਈ ਸੀ। ਹਸਪਤਾਲ ਦੇ ਇੱਕ ਸੀਨੀਅਰ ਡਾਕਟਰ ਵੱਲੋਂ ਇਸ ਦੀ ਪੁਸ਼ਟੀ ਕੀਤੀ ਗਈ ਹੈ। ਉਹ ਮੂਲ ਰੂਪ ਵਿੱਚ ਗੁਰਦਾਸਪੁਰ ਦੇ ਰਹਿਣ ਵਾਲੇ ਸਨ। ਦੱਸਿਆ ਜਾ ਰਿਹਾ ਹੈ ਕਿ ਆਪ੍ਰੇਸ਼ਨ ਦੌਰਾਨ ਡਾਕਟਰਾਂ ਦੀ ਉਨ੍ਹਾਂ ਦੇ ਦੋਸਤਾਂ ਨਾਲ ਬਹਿਸ ਵੀ ਹੋਈ।