ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਅਹੁਦੇਦਾਰ ਐਲਾਨੇ
ਕਮੇਟੀ ਵਿਚ ਸ਼ਾਮਲ ਪੰਜੇ ਮੈਂਬਰਾਂ ਨੂੰ ਅਹਿਮ ਅਹੁਦੇ ਦਿਤੇ ਗਏ ਹਨ
ਚੰਡੀਗੜ੍ਹ: ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਅਹੁਦੇਦਾਰਾਂ ਦਾ ਅੱਜ ਐਲਾਨ ਕਰ ਦਿਤਾ ਹੈ। ਇਨ੍ਹਾਂ ਵਿਚ ਸਵਰਗੀ ਮਾਸਟਰ ਤਾਰਾ ਸਿੰਘ, ਟੌਹੜਾ, ਤਲਵੰਡੀ, ਢੀਂਡਸਾ ਅਤੇ ਸੰਤ ਕਰਤਾਰ ਸਿੰਘ ਭਿੰਡਰਾਂਵਾਲੇ ਦੇ ਪ੍ਰਵਾਰਾਂ ਨੂੰ ਨੁਮਾਇੰਦਗੀ ਦਿਤੀ ਗਈ ਹੈ। ਜਾਰੀ ਸੂਚੀ ਵਿਚ ਬਹੁਤੇ ਨੌਜਵਾਨ ਆਗੂਆਂ ਨੂੰ ਜਿਥੇ ਅੱਗੇ ਲਿਆਂਦਾ ਗਿਆ ਹੈ ਉਥੇ ਕਈ ਪੁਰਾਣੇ ਆਗੂਆਂ ਨੂੰ ਵੀ ਥਾਂ ਦਿਤੀ ਗਈ ਹੈ। ਅਕਾਲ ਤਖ਼ਤ ਵਲੋਂ ਅਕਾਲੀ ਦਲ ਦੇ ਪੁਨਰ ਸੁਰਜੀਤ ਕਰਨ ਲਈ ਗਠਤ ਕੀਤੀ ਗਈ ਕਮੇਟੀ ਵਿਚ ਸ਼ਾਮਲ ਪੰਜੇ ਮੈਂਬਰਾਂ ਨੂੰ ਅਹਿਮ ਅਹੁਦੇ ਦਿਤੇ ਗਏ ਹਨ। ਗੁਰਪ੍ਰਤਾਪ ਸਿੰਘ ਵਡਾਲਾ, ਮਨਪ੍ਰੀਤ ਸਿੰਘ ਇਯਾਲੀ, ਇਕਬਾਲ ਸਿੰਘ ਝੂੰਦਾਂ, ਸੁੱਚਾ ਸਿੰਘ ਛੋਟੇਪੁਰ, ਆਦੇਸ਼ ਪ੍ਰਤਾਪ ਸਿੰਘ ਕੈਰੋਂ, ਚਰਨਜੀਤ ਬਰਾੜ, ਕਿਰਨਜੋਤ ਕੌਰ, ਪਰਮਿੰਦਰ ਢੀਂਡਸਾ ਨੂੰ ਵੀ ਅਹਿਮ ਅਹੁਦੇ ਮਿਲੇ ਹਨ। ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਪ੍ਰੋ. ਮਨਜੀਤ ਸਿੰਘ ਤੇ 1920 ਦੇ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਰਵੀਇੰਦਰ ਸਿੰਘ ਨੂੰ ਸਰਪ੍ਰਸਤਾਂ ਵਿਚ ਲਿਆ ਗਿਆ ਹੈ। ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਨੂੰ ਪਾਰਟੀ ਦੇ ਸਕੱਤਰ ਜਨਰਲ ਵਜੋਂ ਸੇਵਾ ਦਾ ਮੌਕਾ ਦਿਤਾ ਗਿਆ ਹੈ ਜਦੋਂ ਕਿ ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਖ਼ਜ਼ਾਨਚੀ ਨਿਯੁਕਤ ਕੀਤੇ ਗਏ ਹਨ।
ਵਪਾਰ ਵਿੰਗ ਨੂੰ ਮਜ਼ਬੂਤ ਕਰਦੇ ਹੋਏ ਬਾਬੂ ਪ੍ਰਕਾਸ਼ ਚੰਦ ਗਰਗ ਨੂੰ ਪ੍ਰਧਾਨ ਅਤੇ ਕਪੂਰ ਚੰਦ ਬਾਂਸਲ ਨੂੰ ਸਕੱਤਰ ਨਿਯੁਕਤ ਕੀਤਾ ਗਿਆ। ਬਾਬਾ ਸਰਬਜੋਤ ਸਿੰਘ ਬੇਦੀ, ਬਾਬਾ ਸੇਵਾ ਸਿੰਘ ਰਾਮਪੁਰ ਖੇੜਾ ਪਾਰਟੀ ਦੇ ਸਰਪ੍ਰਸਤ ਨਿਯੁਕਤ ਕੀਤੇ ਗਏ ਹਨ। ਸੀਨੀਅਰ ਮੀਤ ਪ੍ਰਧਾਨ ਵਜੋਂ ਭਾਈ ਗੋਬਿੰਦ ਸਿੰਘ ਲੌਗੋਵਾਲ ਸਾਬਕਾ ਪ੍ਰਧਾਨ ਐਸਜੀਪੀਸੀ, ਸਾਬਕਾ ਮੰਤਰੀ ਜਥੇਦਾਰ ਸੁੱਚਾ ਸਿੰਘ ਛੋਟੇਪੁਰ, ਸਾਬਕਾ ਮੰਤਰੀ ਸਰਦਾਰ ਆਦੇਸ਼ ਪ੍ਰਤਾਪ ਸਿੰਘ ਕੈਰੋਂ, ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਸਾਬਕਾ ਵਿਧਾਇਕ ਗਗਨਦੀਪ ਸਿੰਘ ਬਰਨਾਲਾ, ਸਾਬਕਾ ਵਿਧਾਇਕ ਅਤੇ ਵਿਜਨ ਡਾਕੂਮੈਂਟ ਕਮੇਟੀ ਦੇ ਚੇਅਰਮੈਨ ਜਥੇਦਾਰ ਇਕਬਾਲ ਸਿੰਘ ਝੂੰਦਾਂ, ਸਾਬਕਾ ਵਿਧਾਇਕ ਅਤੇ ਐਸਜੀਪੀਸੀ ਮੈਂਬਰ ਜਥੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਅਤੇ ਐਸਜੀਪੀਸੀ ਮੈਂਬਰ ਭਾਈ ਮਨਜੀਤ ਸਿੰਘ ਦੀ ਨਿਯੁਕਤੀ ਕੀਤੀ ਗਈ ਹੈ। ਮੀਤ ਪ੍ਰਧਾਨ ਵਜੋਂ ਜਥੇਦਾਰ ਸੰਤਾ ਸਿੰਘ ਉਮੈਦਪੁਰੀ, ਸਾਬਕਾ ਮੰਤਰੀ ਸਰਵਨ ਸਿੰਘ ਫਿਲੌਰ, ਸਰਬਜੀਤ ਸਿੰਘ ਡੂੰਮਵਾਲੀ, ਜਥੇਦਾਰ ਮਹਿੰਦਰ ਸਿੰਘ ਹੁਸੈਨਪੁਰ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਸਾਬਕਾ ਮੈਂਬਰ ਪਾਰਲੀਮੈਂਟ ਬੀਬੀ ਪਰਮਜੀਤ ਕੌਰ ਗੁਲਸ਼ਨ ਅਤੇ ਮਹਿੰਦਰਪਾਲ ਸਿੰਘ ਬਨਾਕਾ ਦੀ ਨਿਯੁਕਤੀ ਕੀਤੀ ਗਈ ਹੈ। ਜਨਰਲ ਸਕੱਤਰ ਵਜੋਂ ਬਰਜਿੰਦਰ ਸਿੰਘ ਬਰਾੜ, ਹਰਿੰਦਰਪਾਲ ਸਿੰਘ ਚੰਦੂਮਾਜਰਾ, ਬੀਬੀ ਕਿਰਨਜੋਤ ਕੌਰ, ਚਰਨਜੀਤ ਸਿੰਘ ਬਰਾੜ, ਜਸਵੀਰ ਸਿੰਘ ਘੁੰਮਣ, ਗੁਰਜੀਤ ਸਿੰਘ ਤਲਵੰਡੀ, ਯੁਵਰਾਜ ਸਿੰਘ ਅਤੇ ਭਰਪੂਰ ਸਿੰਘ ਧਾਂਦਰਾ, ਜਥੇਬੰਦਕ ਸਕੱਤਰ ਵਜੋਂ ਗਿਆਨੀ ਮਹਿੰਦਰ ਸਿੰਘ ਹਿਮਾਚਲ ਪ੍ਰਦੇਸ਼, ਐਸਜੀਪੀਸੀ ਮੈਂਬਰ ਸਤਵਿੰਦਰ ਸਿੰਘ ਟੌਹੜਾ, ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਔਲਖ, ਦਵਿੰਦਰ ਸਿੰਘ ਸੇਖੋਂ, ਕਰਨ ਸਿੰਘ ਡੀਟੀਓ ਅਤੇ ਅਜੇਪਾਲ ਸਿੰਘ ਮੀਰਾਂਕੋਟਾ ਦੀ ਨਿਯੁਕਤੀ ਕੀਤੀ ਗਈ ਹੈ।