ਨਵਜੋਤ ਸਿੱਧੂ ਦੀ ਪਾਕਿਸਤਾਨ ‘ਚ ਹੋਈ ਬੱਲੇ-ਬੱਲੇ, ਇਮਰਾਨ ਨੇ ਲਾਂਘੇ ਦਾ ਕ੍ਰੇਡਿਟ ਸਿੱਧੂ ਨੂੰ ਦਿੱਤਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਰਤਾਰਪੁਰ ਲਾਂਘੇ ਦੇ ਸਮਾਗਮ ਦੌਰਾਨ ਭਾਵੇਂ ਕਿ ਬਹੁਤ ਸਾਰੇ ਸਿਆਸਤਦਾਨ ਮੋਜੂਦ ਸਨ...

Imran Khan with Navjot Sidhu

ਚੰਡੀਗੜ੍ਹ: ਕਰਤਾਰਪੁਰ ਲਾਂਘੇ ਦੇ ਸਮਾਗਮ ਦੌਰਾਨ ਭਾਵੇਂ ਕਿ ਬਹੁਤ ਸਾਰੇ ਸਿਆਸਤਦਾਨ ਮੋਜੂਦ ਸਨ, ਪਰ ਇਸ ਮੌਕੇ ‘ਤੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਪਾਕਿਸਾਤਾਨ ‘ਚ ਵੱਖਰੀ ਹੀ ਬੱਲੇ ਬੱਲੇ ਹੋਈ। ਦਰਅਸਲ ਭਾਰਤ ਸਰਕਾਰ ਵੱਲੋਂ ਭਾਵੇਂ ਕਿ ਨਵਜੋਤ ਸਿੱਧੂ ਨੂੰ ਕਰਤਾਰਪੁਰ ਸਾਹਿਬ ਦੇ ਲਾਂਘੇ ਦਾ ਕ੍ਰੈਡਿਟ ਨਹੀਂ ਦਿੱਤਾ ਗਿਆ ਪਰ ਪਾਕਿਸਤਾਨ ਦੇ ਪੀਐੱਮ ਇਮਰਾਨ ਖ਼ਾਨ ਵੱਲੋਂ ਨਵਜੋਤ ਸਿੱਧੂ ਨੂੰ ਲਾਂਘੇ ਦਾ ਕ੍ਰੈਡਿਟ ਜ਼ਰੂਰ ਦਿੱਤਾ ਗਿਆ ਹੈ।

ਇੰਨਾਂ ਹੀ ਨਹੀਂ ਪਾਕਿਸਤਾਨ ਤੋਂ ਕਰਤਾਰਪੁਰ ਲਾਂਘੇ ਦੇ ਉਦਘਾਟਨ ਸਮਾਗਮ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਨਹੀਂ ਬਲਕਿ ਨਵਜੋਤ ਸਿੱਧੂ ਨੂੰ ਖ਼ਾਸ ਮਹਿਮਾਨ ਦੇ ਤੌਰ ‘ਤੇ ਸਮਾਗਮ ਦੌਰਾਨ ਸੰਬੋਧਨ ਕਰਨ ਦਾ ਮੌਕਾ ਦਿੱਤਾ ਗਿਆ। ਦੱਸ ਦੇਈਏ ਕਿ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਣ ਤੋਂ ਬਾਅਦ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਹਿਲੇ ਜੱਥੇ ਦੀ ਅਗਵਾਈ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਕੀਤੀ ਗਈ ਸੀ, 

ਪਾਕਿਸਤਾਨ ‘ਚ ਕਰਤਾਰਪੁਰ ਕੋਰੀਡੋਰ ਦੇ ਉਦਘਾਟਨ ਸਮਾਗਮ ‘ਚ ਗਿਆਨੀ ਹਰਪ੍ਰੀਤ ਸਿੰਘ ਦੀ ਬਜਾਏ ਨਵਜੋਤ ਸਿੱਧੂ ਨੂੰ ਪਹਿਲ ਦੇ ਕੇ ਇਮਰਾਨ ਖ਼ਾਨ ਵੱਲੋਂ ਆਪਣੀ ਦੋਸਤੀ ਨੂੰ ਨਿਭਾਇਆ ਗਿਆ। ਦੇਈਏ ਕਿ 9 ਨਵੰਬਰ ਨੂੰ ਡੇਰਾ ਬਾਬਾ ਨਾਨਕ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਕਰਤਾਰਪੁਰ ਲਾਂਘੇ ਦਾ ਉਦਘਾਟਨ ਕੀਤਾ ਗਿਆ ਜਦਕਿ ਦੂਜੇ ਪਾਸੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵੱਲੋਂ ਲਾਂਘੇ ਦਾ ਉਦਘਾਟਨ ਕੀਤਾ ਗਿਆ ਹੈ।