ਪਾਕਿ ਸਿੱਖਾਂ ਨੂੰ ਵੀ ਡੇਰਾ ਬਾਬਾ ਨਾਨਕ ਦੇ ਦਰਸ਼ਨਾਂ ਦੀ ਦਿਤੀ ਜਾਵੇ ਇਜਾਜ਼ਤ : ਜਥੇਦਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਰਤਾਰਪੁਰ ਸਾਹਿਬ ਲਾਂਘੇ ਲਈ ਇਮਰਾਨ ਅਤੇ ਮੋਦੀ ਸਰਕਾਰ ਦੋਹਾਂ ਦਾ ਹੀ ਧਨਵਾਦ ਕਰਦੇ ਹੋਏ ਜਥੇਦਾਰ ਅਕਾਲ ਤਖ਼ਤ ਨੇ ਕਿਹਾ ਕਿ 72 ਸਾਲ ਬਾਅਦ ਸਿੱਖਾਂ ਦੀ ਅਰਦਾਸ ਸੁਣੀ ਗਈ ਹੈ।

Giani Harpreet Singh

ਕਰਤਾਰਪੁਰ ਸਾਹਿਬ : ਜਥੇਦਾਰ ਅਕਾਲ ਤਖ਼ਤ ਗਿਆਨੀ ਹਰਪ੍ਰੀਤ ਸਿੰਘ ਨੇ  ਪਾਕਿਸਤਾਨੀ ਸਿੱਖਾਂ ਦੀ ਇਹ ਮੰਗ ਉਠਾਈ ਕਿ ਜਿਸ ਤਰ੍ਹਾਂ ਭਾਰਤ ਦੇ ਸਿੱਖਾਂ ਲਈ ਕਰਤਾਰਪੁਰ ਸਾਹਿਬ ਲਈ ਲਾਂਘਾ ਖੋਲ੍ਹਿਆ ਹੈ ਉਸੇ ਤਰ੍ਹਾਂ ਹੀ ਪਾਕਿਸਤਾਨ ਦੇ ਸਿੱਖਾਂ ਲਈ ਡੇਰਾ ਬਾਬਾ ਨਾਨਕ ਦੇ ਦਰਸ਼ਨਾਂ ਲਈ  ਵੀ ਲਾਂਘਾ ਖੋਲ੍ਹਿਆ ਜਾਵੇ। ਕਰਤਾਰਪੁਰ ਸਾਹਿਬ ਲਾਂਘੇ ਲਈ ਇਮਰਾਨ ਅਤੇ ਮੋਦੀ ਸਰਕਾਰ ਦੋਹਾਂ ਦਾ ਹੀ ਧਨਵਾਦ ਕਰਦੇ ਹੋਏ ਜਥੇਦਾਰ ਅਕਾਲ ਤਖ਼ਤ ਨੇ ਕਿਹਾ ਕਿ 72 ਸਾਲ ਬਾਅਦ ਸਿੱਖਾਂ ਦੀ ਅਰਦਾਸ ਸੁਣੀ ਗਈ ਹੈ।

 

ਦੱਸ ਦਈਏ ਕਿ ਕੱਲ੍ਹ ਸਿੱਖ ਸੰਗਤਾਂ ਵੱਲੋਂ ਕਾਫੀ ਸਮੇਂ ਤੋਂ ਕੀਤੀ ਜਾ ਰਹੀ ਉਡੀਕ ਪੂਰੀ ਹੋ ਗਈ ਹੈ। ਕਰਤਾਰਪੁਰ ਸਾਹਿਬ ਦਾ ਲਾਂਘਾ ਸੰਗਤਾਂ ਲਈ ਭਾਰਤ -ਪਾਕਿਸਤਾਨ ਵੱਲੋਂ ਖੋਲ੍ਹਿਆ ਗਿਆ ਹੈ। ਜਦੋਂ ਭਾਰਤ ਤੋਂ ਸ਼ਰਧਾਲੂਆਂ ਦਾ ਪਹਿਲਾ ਜੱਥਾ ਰਵਾਨਾ ਹੋਇਆ ਤਾਂ 72 ਸਾਲਾਂ ਤੋਂ ਕੀਤੀ ਜਾ ਰਹੀ ਸਿੱਖਾਂ ਦੀ ਅਰਦਾਸ ਪੂਰੀ ਹੋ ਗਈ। ਇਸ ਦੌਰਾਨ ਇਤਿਹਾਸਕ ਕਰਤਾਰਪੁਰ ਸਾਹਿਬ ਲਾਂਘੇ ਦਾ ਉਦਘਾਟਨ ਭਾਰਤ ਵਾਲੇ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੀਤਾ ਗਿਆ ਹੈ।