ਲੇਜ਼ਰ ਸ਼ੋਅ ਰਾਹੀਂ ਸੰਗਤ ਨੂੰ ਗੁਰੂ ਨਾਨਕ ਦੇ ਜੀਵਨ ਤੇ ਫਲਸਫੇ ਤੋਂ ਜਾਣੂ ਕਰਵਾਇਆ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਕੀਤਾ ਗਿਆ ਡਿਜ਼ੀਟਲ ਮਿਊਜੀਅਮ ਦਾ ਉਦਘਾਟਨ

Show emphasizes philosophy of Sahib Guru Nanak Dev Ji based on Universal Brotherhood

ਡੇਰਾ ਬਾਬਾ ਨਾਨਕ : ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਤ ਡੇਰਾ ਬਾਬਾ ਨਾਨਕ ਉਤਸਵ ਮੌਕੇ ਡੇਰਾ ਬਾਬਾ ਨਾਨਕ ਵਿਖੇ ਚਲਾਏ ਜਾ ਰਹੇ ਡਿਜ਼ੀਟਲ ਮਿਊਜੀਅਮ  ਅਤੇ ਲਾਇਟ ਐਂਡ ਸਾਊਂਡ ਸ਼ੋਅ ਦੇ ਦੂਜੇ ਦਿਨ ਰੌਸ਼ਨੀ ਤੇ ਆਵਾਜ਼ ਸੋਅ ਨੇ ਸੰਗਤਾਂ ਨੂੰ ਅਧਿਆਤਮ ਦੇ ਰੰਗ ਵਿਚ ਰੰਗ ਦਿੱਤਾ। ਇਥੋਂ ਦੀ ਦਾਣਾ ਮੰਡੀ ਵਿਖੇ ਸ਼ਾਮ 6.15 ਅਤੇ 7.15 ਤੇ ਸ਼ੁਰੂ ਹੋਏ ਸ਼ੋਅ 'ਚ ਸੰਗਤ ਦੇ ਭਾਰੀ ਇਕੱਠ ਨੇ ਅਤਿ ਆਧੁਨਿਕ ਤਕਨੀਕਾਂ ਤੇ ਲੇਜ਼ਰ ਸ਼ੋਅ ਰਾਹੀਂ ਗੁਰੂ ਸਾਹਿਬ ਦੇ ਜੀਵਨ, ਫਲਸਫੇ ,ਵਿਸ਼ਵ ਸ਼ਾਂਤੀ, ਸਰਬੱਤ ਦੇ ਭਲੇ ਦੇ ਸੁਨੇਹੇ ਨੂੰ ਰੂਪਮਾਨ ਹੁੰਦਿਆਂ ਦੇਖਿਆ। ਡਿਜ਼ੀਟਲ ਮਿਊਜੀਅਮ ਦਾ ਉਦਘਾਟਨ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਕੀਤਾ ਗਿਆ।

ਸ਼ੋਅ ਲਈ ਸਥਾਨਕ ਲੋਕਾਂ ਅਤੇ ਬਾਹਰ ਤੋਂ ਆਈ ਸੰਗਤ ਵਿਚ ਵੱਡਾ ਉਤਸ਼ਾਹ ਦੇਖਿਆ ਗਿਆ। ਸ਼ੋਅ ਦਾ ਅਨੰਦ ਮਾਣ ਰਹੇ ਲੋਕਾਂ ਨੇ ਕਿਹਾ ਕਿ ਇਹ ਯਾਦਗਾਰ ਰੌਸ਼ਨੀ ਅਤੇ ਅਵਾਜ਼ 'ਤੇ ਅਧਾਰਿਤ ਸ਼ੋਅ ਕ੍ਰਿਏਟਿਵ ਸਾਊਂਡ ਟਰੈਕ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ 'ਤੇ ਅਧਾਰਿਤ  ਸੰਦੇਸ਼ ਨੂੰ ਸ਼ਾਨਦਾਰ ਢੰਗ ਨਾਲ ਵਿਜੂਅਲ ਪ੍ਰੋਜੈਕਸ਼ਨ ਅਤੇ ਐਡਵਾਂਸ ਲੇਜਰ ਰਾਹੀਂ ਪ੍ਰਦਰਸ਼ਿਤ ਕੀਤਾ ਗਿਆ। ਇਸੇ ਦੌਰਾਨ  ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਲਾਈਟ ਐਡ ਸਾਊਂਡ ਸ਼ੋਅ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਵਿਸ਼ਵ ਵਿਆਪੀ ਸੰਦੇਸ਼ ਅਤੇ ਉਨ੍ਹਾਂ ਦੇ ਜੀਵਨ ਫਲਸਫ਼ੇ 'ਤੇ ਅਧਾਰਿਤ ਹੈ।

ਸ਼ੋਅ ਦੌਰਾਨ ਅਹਿੰਸਾ, ਸ਼ਾਂਤੀ, ਭਾਈਚਾਰਕ ਸਾਂਝ, ਮਹਿਲਾ ਸਸ਼ਕਤੀਕਰਨ ਅਤੇ ਕੁਦਰਤੀ ਸਰੋਤਾਂ ਦੀ ਸੁਰੱਖਿਆ ਨੂੰ ਰੂਪਮਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸ਼ੋਅ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਸਮਾਜਿਕ ਬਰਾਬਰਤਾ ਲਈ ਕੀਤੇ ਗਏ ਯਤਨਾਂ ਨੂੰ ਦਰਸ਼ਕਾਂ ਵਿੱਚ ਸਹੀ ਅਰਥਾਂ ਵਿੱਚ ਪ੍ਰਚਾਰਿਆ ਜਾ ਰਿਹਾ ਹੈ। ਇਹ ਵਿਲੱਖਣ ਧੁਨੀਆਂ ਵਾਲਾ ਲਾਇਟ ਐਂਡ ਸਾਊਂਡ ਪ੍ਰੋਗਰਾਮ 11 ਨਵੰਬਰ ਨੂੰ ਵੀ ਸ਼ਾਮ 6.15 ਤੇ ਦੂਜਾ ਸ਼ੋਅ 7.45 'ਤੇ ਸ਼ੁਰੂ ਹੋਵੇਗਾ।