ਦਿੱਲੀ ਦੀ ਬੈਠਕ ਦੇ ਖੁਲ੍ਹੇ ਭੇਦ, ਸਰਕਾਰ ਕਿਸਾਨਾਂ ਕੋਲੋਂ ਮੰਗ ਰਹੀ ਹੈ ਸਮਾਂ
Published : Nov 10, 2020, 12:41 am IST
Updated : Nov 10, 2020, 12:41 am IST
SHARE ARTICLE
image
image

ਦਿੱਲੀ ਦੀ ਬੈਠਕ ਦੇ ਖੁਲ੍ਹੇ ਭੇਦ, ਸਰਕਾਰ ਕਿਸਾਨਾਂ ਕੋਲੋਂ ਮੰਗ ਰਹੀ ਹੈ ਸਮਾਂ

ਭਾਜਪਾ ਆਗੂ ਸੁਰਜੀਤ ਜਿਆਣੀ ਨੇ 'ਰੋਜ਼ਾਨਾ ਸਪੋਕਸਮੈਨ' ਨੂੰ ਦਸੀਆਂ ਬੈਠਕ ਦੀਆਂ ਗੱਲਾਂ

  to 
 

ਚੰਡੀਗੜ੍ਹ, 9 ਨਵੰਬਰ (ਚਰਨਜੀਤ ਸਿੰਘ ਸੁਰਖ਼ਾਬ, ਨੀਲ ਭਲਿੰਦਰ) : ਖੇਤੀ ਕਾਨੂੰਨਾਂ ਵਿਰੁਧ ਕਿਸਾਨਾਂ ਦਾ ਸੰਘਰਸ਼ ਪ੍ਰਚੰਡ ਰੂਪ ਧਾਰਨ ਕਰਦਾ ਜਾ ਰਿਹਾ ਹੈ, ਇਸ ਦੇ ਚਲਦਿਆਂ ਕੇਂਦਰ ਸਰਕਾਰ ਵੀ ਕਿਸਾਨਾਂ ਨਾਲ ਗੱਲਬਾਤ ਲਈ ਤਿਆਰ ਹੋ ਗਈ ਹੈ। ਇਸ ਸਬੰਧੀ ਰੋਜ਼ਾਨਾ ਸਪੋਕਸਮੈਨ ਨੇ ਭਾਜਪਾ ਦੀ ਕਿਸਾਨ ਤਾਲਮੇਲ ਕਮੇਟੀ ਦੇ ਚੇਅਰਮੈਨ ਅਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਸੁਰਜੀਤ ਕੁਮਾਰ ਜਿਆਣੀ ਨਾਲ ਖ਼ਾਸ ਗੱਲਬਾਤ ਕੀਤੀ।
ਭਾਜਪਾ ਆਗੂ ਸੁਰਜੀਤ ਜਿਆਣੀ ਨੇ ਬੀਤੇ ਦਿਨ ਕੇਂਦਰੀ ਖੇਤੀਬਾੜੀ ਮੰਤਰੀ, ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਰੇਲਵੇ ਮੰਤਰੀ ਪਿਊਸ਼ ਗੋਇਲ ਨਾਲ ਮੁਲਾਕਾਤ ਕੀਤੀ। ਉਨ੍ਹਾਂ ਦਸਿਆ ਕਿ ਕੇਂਦਰ ਸਰਕਾਰ ਕਿਸਾਨਾਂ ਨਾਲ ਗੱਲਬਾਤ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਕੇਂਦਰੀ ਮੰਤਰੀਆਂ ਨੂੰ ਪੰਜਾਬ ਦੇ ਕਿਸਾਨਾਂ ਦੀਆਂ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ। ਸੁਰਜੀਤ ਜਿਆਣੀ ਨੇ ਦਸਿਆ ਕਿ ਰੱਖਿਆ ਮੰਤਰੀ ਰਾਜਨਾਥ ਸਿੰਘ ਖੁਦ ਕਿਸਾਨ ਹਨ ਤੇ ਉਹ ਕਿਸਾਨੀ ਬਾਰੇ ਚੰਗੀ ਤਰ੍ਹਾਂ ਜਾਣਦੇ ਹਨ।
ਸੁਰਜੀਤ ਜਿਆਣੀ ਨੇ ਦਸਿਆ ਕਿ ਕਿਸਾਨਾਂ ਦਾ ਮੁੱਦਾ ਕੇਂਦਰ ਸਰਕਾਰ ਦੇ ਧਿਆਨ ਵਿਚ ਪਹਿਲਾਂ ਵੀ ਆਇਆ ਸੀ, ਪਰ ਕੋਰੋਨਾ ਮਹਾਂਮਾਰੀ ਅਤੇ ਬਿਹਾਰ ਚੋਣਾਂ ਕਾਰਨ ਉਨ੍ਹਾਂ ਨਾਲ ਗੱਲਬਾਤ ਨਹੀਂ ਹੋ ਸਕੀ। ਉਨ੍ਹਾਂ ਕਿਹਾ ਕਿ ਹੁਣ ਕੇਂਦਰ ਕਿਸਾਨਾਂ ਨਾਲ ਗੱਲਬਾਤ ਲਈ ਰਾਜ਼ੀ ਹੈ। ਜਿਆਣੀ ਨੇ ਕਿਹਾ ਕਿ ਸਾਰੀਆਂ 31 ਕਿਸਾਨ ਜਥੇਬੰਦੀਆਂ ਨਾਲ ਤਾਂ ਗੱਲਬਾਤ ਨਹੀਂ ਕਰਵਾਈ ਜਾ ਸਕਦੀ ਪਰ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨਾਲ ਰੱਖਿਆ ਮੰਤਰੀ ਨੇ ਕਰੀਬ 20 ਮਿੰਟ ਫ਼ੋਨ 'ਤੇ ਗੱਲ ਕੀਤੀ।
ਉਨ੍ਹਾਂ ਕਿਹਾ ਕਿ ਰਾਜਨਾਥ ਸਿੰਘ ਨੇ ਦੇਸ਼ ਦੇ ਰੱਖਿਆ ਮੰਤਰੀ ਵਜੋਂ ਨਹੀਂ ਬਲਕਿ ਕਿਸਾਨ ਵਜੋਂ ਬਲਬੀਰ ਸਿੰਘ ਨਾਲ ਗੱਲ ਕੀਤੀ ਤੇ ਉਨ੍ਹਾਂ ਨੂੰ ਬੈਠਕ ਲਈ ਸੱਦਾ ਦਿਤਾ, ਪਰ ਬਲਬੀਰ ਸਿੰਘ ਰਾਜੇਵਾਲ ਨੇ 4 ਦਿਨ ਦਾ ਸਮਾਂ ਮੰਗਿਆ। ਉਨ੍ਹਾਂ ਦਸਿਆ ਕਿ ਰਾਜਨਾਥ ਸਿੰਘ ਨੇ ਕਿਹਾ ਕਿ ਇਹ ਬੈਠਕ ਦਫ਼ਤਰ ਵਿਚ ਨਹੀਂ ਬਲਕਿ ਉਨ੍ਹਾਂ ਦੇ ਘਰ ਵਿਚ ਕੀਤੀ ਜਾਵੇਗੀ। ਰਾਜੇਵਾਲ ਵਲੋਂ ਕੇਂਦਰੀ ਰੱਖਿਆ ਮੰਤਰੀ ਨਾਲ ਗੱਲ ਨਾ ਹੋਣ ਦਾ ਦਾਅਵਾ ਕਰਨ ਦੇ ਸਵਾਲ 'ਤੇ ਸੁਰਜੀਤ ਜਿਆਣੀ ਨੇ ਕਿਹਾ ਕਿ ਉਹ ਬਹਿਸ ਵਿਚ ਨਹੀਂ ਪੈਣਾ ਚਾਹੁੰਦੇ।
ਸੁਰਜੀਤ ਜਿਆਣੀ ਨੇ ਕਿਹਾ ਕਿ ਉਹ ਪੰਜਾਬ ਦਾ ਭਲਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਰੇਲ ਗੱਡੀਆਂ ਬੰਦ ਹਨ, ਅੱਜ ਥਰਮਲ ਪਲਾਂਟ ਬੰਦ ਹੋਣ ਕੰਢੇ ਹੈ, ਪੰਜਾਬ 'ਚ ਕਦੀ ਵੀ ਬਲੈਕਆਊਟ ਹੋ ਸਕਦਾ ਹੈ। ਇਸ ਵਿਚ ਸਾਰਿਆਂ ਦਾ ਨੁਕਸਾਨ ਹੈ।
ਮਾਲਗੱਡੀਆਂ ਚਲਾਉਣ ਦੇ ਮਾਮਲੇ 'ਤੇ ਸੁਰਜੀਤ ਜਿਆਣੀ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਦਾ ਬਹੁਤ ਤਕੜਾ ਦਬਾਅ ਹੈ। ਉਨ੍ਹਾਂ ਕਿਹਾ ਕਿ ਜੇਕਰ ਮਾਲ ਗੱਡੀਆਂ ਨੂੰ ਕਿਸਾਨ ਹਰੀ ਝੰਡੀ ਦੇ ਦੇਣ ਤਾਂ ਇਸ ਵਿਚ ਸਾਰਿਆਂ ਦਾ ਫ਼ਾਇਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਵਲੋਂ ਕਿਹਾ ਜਾ ਰਿਹਾ ਹੈ ਕਿ ਇਹ ਗੱਡੀ ਅੰਬਾਨੀ ਦੀ ਹੈ ਤੇ ਇਹ ਗੱਡੀ ਅਡਾਣੀ ਦੀ ਹੈ, ਇਹ ਗੱਲ ਠੀਕ ਨਹੀਂ।
 ਸੁਰਜੀਤ ਜਿਆਣੀ ਨੇ ਕਿਹਾ ਕਿ ਮਾਲ ਗੱਡੀਆਂ ਚਲਾਉਣ ਵਾਲੇ ਕਹਿ ਰਹੇ ਨੇ ਕਿ ਉਨ੍ਹਾਂ ਨੂੰ ਖ਼ਤਰਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਚਾਹੇ ਬਾਕੀ ਸੰਘਰਸ਼ ਜਾਰੀ ਰੱਖਣ ਪਰ ਉਨ੍ਹਾਂ ਨੂੰ ਰੇਲ ਗੱਡੀਆਂ ਲਈ ਪਹਿਲ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਰੇਲ ਗੱਡੀਆਂ ਨੂੰ ਚਲਾਉਣ ਬਾਰੇ ਕੋਈ ਸਪੱਸ਼ਟ ਪਹਿਲ ਨਹੀਂ ਕੀਤੀ।
ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਨੂੰ ਰਾਜਨਾਥ ਸਿੰਘ ਨਾਲ ਗੱਲਬਾਤ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅਸੀਂ ਕਿਸਾਨਾਂ ਦੇ ਹਿੱਤਾਂ ਬਾਰੇ ਸੋਚ ਰਹੇ ਹਾਂ ਜੇਕਰ ਕੋਈ ਹੋਰ ਗੱਲ ਹੈ ਤਾਂ ਉਸ ਦਾ ਹੱਲ ਬੈਠ ਕੇ ਹੀ ਨਿਕਲੇਗਾ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਨਾਲ ਗੱਲਬਾਤ ਲਈ ਤਿਆਰ ਹੈ ਤੇ ਉਹ ਕਿਸਾਨਾਂ ਕੋਲੋਂ ਟਾਇਮ ਮੰਗ ਰਹੀ ਹੈ।
ਸੁਰਜੀਤ ਜਿਆਣੀ ਨੇ ਕਿਹਾ ਕਿ ਕਾਨੂੰਨ ਪੂਰੇ ਦੇਸ਼ ਲਈ ਹੈ। ਪੰਜਾਬ ਦੀ ਸਮੱਸਿਆ ਵਖਰੀ ਹੈ, ਹਰਿਆਣਾ ਦੀ ਸਮੱਸਿਆ ਵੱਖਰੀ ਹੈ ਤੇ ਹੋਰ ਸੂਬਿਆਂ ਦੀ ਵਖਰੀ। ਉਨ੍ਹਾਂ ਕਿਹਾ ਕਿ ਕਿਸਾਨ ਕਾਨੂੰਨ ਵਾਪਸ ਲੈਣ ਦੀ ਗੱਲ ਨਾ ਕਰਨ, ਕਿਸਾਨ ਇਹ ਦੱਸਣ ਕਿ ਕਾਨੂੰਨ ਵਿਚ ਕਿਸਾਨਾਂ ਦੇ ਹਿੱਤ ਬਾਰੇ ਕਿਹੜੀ ਚੀਜ਼ ਜੋੜੀ ਜਾਵੇ ਜਾਂ ਜੇਕਰ ਕੋਈ ਕਮੀ ਹੈ ਉਸ ਬਾਰੇ ਦਸਿਆ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਦੇ ਨਾਲ ਹੈ ਤੇ ਕਿਸਾਨਾਂ ਨੂੰ ਕੋਈ ਵੀ ਨਰਾਜ਼ ਨਹੀਂ ਕਰਨਾ ਚਾਹੁੰਦਾ।

SHARE ARTICLE

ਏਜੰਸੀ

Advertisement

ਪੈਕਟਾਂ ਵਾਲੇ ਖਾਣੇ ਨੂੰ ਕਿਉਂ ਤਰਜ਼ੀਹ?... ਬਿਮਾਰੀਆਂ ਨੂੰ ਖੁਦ ਸੱਦਾ ਦੇਣਾ ਕਿੰਨਾ ਸਹੀ?...

18 Jul 2025 9:08 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 18/07/2025

18 Jul 2025 9:06 PM

ਭੀਖ ਮੰਗਣ ਵਾਲੇ ਨਿਆਣਿਆਂ ਤੇ ਉਨ੍ਹਾਂ ਦੇ ਮਾਪਿਆਂ ਦਾ ਰੈਸਕਿਊ, ਪੂਰੇ ਪੰਜਾਬ 'ਚ ਭਿਖਾਰੀਆਂ ਦੇ ਕੀਤੇ ਜਾਣਗੇ DNA ਟੈਸਟ

17 Jul 2025 7:49 PM

ਕਿਸਾਨ ਲੈਣਗੇ ਸਿਆਸਤਦਾਨਾਂ ਦੀ ਕਲਾਸ, ਸੱਦ ਲਈ ਸਭ ਤੋਂ ਵੱਡੀ ਬੈਠਕ, ਜ਼ਮੀਨ ਦੀ ਸਰਕਾਰੀ ਖ਼ਰੀਦ ਖ਼ਿਲਾਫ਼ ਲਾਮੰਬਦੀ

17 Jul 2025 7:47 PM

'Punjab 'ਚ ਚਿੱਟਾ ਲਿਆਉਣ ਵਾਲੇ ਹੀ ਅਕਾਲੀ ਨੇ' ਅਕਾਲ ਤਖ਼ਤ ਸਾਹਿਬ 'ਤੇ Sukhbir ਨੇ ਕਿਉਂ ਕਬੂਲੀ ਸੀ ਬੇਅਦਬੀ ਦੀ ਗੱਲ ?

17 Jul 2025 5:24 PM
Advertisement