ਸਤਿੰਦਰ ਪਾਲ ਸਿੰਘ ਗਿੱਲ ਪੰਜਾਬ ਜੈਨਕੋ ਦੇ ਚੇਅਰਮੈਨ ਨਿਯੁਕਤ
ਊਰਜਾ ਸ੍ਰੋਤ ਵਿਭਾਗ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ
Satinder Pal Singh Gill
ਚੰਡੀਗੜ੍ਹ:
PIC
ਚੰਡੀਗੜ੍ਹ:ਪੰਜਾਬ ਸਰਕਾਰ ਨੇ ਸਤਿੰਦਰ ਪਾਲ ਸਿੰਘ ਗਿੱਲ ਨੂੰ ਪੰਜਾਬ ਜੈਨਕੋ ਲਿਮਟਿਡ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਸਰਕਾਰੀ ਬੁਲਾਰੇ ਅਨੁਸਾਰ ਨਵੀਂ ਤੇ ਨਵਿਆਉਣ ਊਰਜਾ ਸ੍ਰੋਤ ਵਿਭਾਗ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਗਈ ਹੈ।ਬੁਲਾਰੇ ਨੇ ਅੱਗੇ ਦੱਸਿਆ ਕਿ ਸ੍ਰੀ ਗਿੱਲ ਦੀ ਨਿਯੁਕਤੀ ਦੀਆਂ ਸੇਵਾ ਸ਼ਰਤਾਂ ਵਿੱਤ ਵਿਭਾਗ ਦੇ ਡਾਇਰੈਕਟੋਰੇਟ ਆਫ ਪੰਜਾਬ ਐਂਟਰਪ੍ਰਾਇਜਜ਼ ਐਂਡ ਡਿਸਇਨਵੈਸਟਮੈਂਟ ਵੱਲੋਂ ਸਮੇਂ ਸਮੇਂ 'ਤੇ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਅਨੁਸਾਰ ਹੋਣਗੀਆਂ।