ਅਕਾਲੀ ਆਗੂਆਂ ਨੇ ਵਿਰੋਧ ਕਰ ਰਹੇ ਕਿਸਾਨਾਂ ‘ਤੇ ਚੜਾਈ ਗੱਡੀ, ਗੱਡੀ ‘ਚ ਬੈਠ ਕੀਤੇ ਹਵਾਈ ਫਾਇਰ
ਸਾਬਕਾ ਕੇਂਦਰੀ ਮੰਤਰੀ ਅਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਦਾ ਅੱਜ ਫਿਰੋਜ਼ਪੁਰ ਵਿਖੇ ਕਿਸਾਨਾਂ ਵਲੋਂ ਜ਼ਬਰਦਸਤ ਵਿਰੋਧ ਕੀਤਾ ਗਿਆ।
ਫਿਰੋਜ਼ਪੁਰ (ਮਲਕੀਅਤ ਸਿੰਘ): ਸਾਬਕਾ ਕੇਂਦਰੀ ਮੰਤਰੀ ਅਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਦਾ ਅੱਜ ਫਿਰੋਜ਼ਪੁਰ ਵਿਖੇ ਕਿਸਾਨਾਂ ਵਲੋਂ ਜ਼ਬਰਦਸਤ ਵਿਰੋਧ ਕੀਤਾ ਗਿਆ। ਅਕਾਲੀ ਆਗੂਆਂ ਵਲੋਂ ਗੱਡੀ ਵਿਚ ਬੈਠ ਕੇ ਵਿਰੋਧ ਕਰ ਰਹੇ ਕਿਸਾਨਾਂ ਉੱਤੇ ਫਾਇਰਿੰਗ ਕੀਤੀ ਗਈ। ਇਸ ਘਟਨਾ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਅਕਾਲੀ ਆਗੂਆਂ ਨੇ ਉਹਨਾਂ ਉੱਤੇ ਗੱਡੀ ਚੜਾਉਣ ਦੀ ਕੋਸ਼ਿਸ਼ ਵੀ ਕੀਤੀ।
ਹੋਰ ਪੜ੍ਹੋ: ਉਚੇਰੀ ਪੜ੍ਹਾਈ ਕਰਨ ਲਈ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਭੇਤਭਰੇ ਹਾਲਾਤਾਂ ਵਿੱਚ ਮੌਤ
ਅਕਾਲੀ ਆਗੂ ਵਲੋਂ ਗੋਲੀ ਚਲਾਉਣ ਦੀ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿਚ ਉਹਨਾਂ ਨੂੰ ਫਇਰਿੰਗ ਕਰਦੇ ਦੇਖਿਆ ਜਾ ਸਕਦਾ ਹੈ। ਇਸ ਦੌਰਾਨ ਵੱਡੀ ਗਿਣਤੀ ਵਿਚ ਕਿਸਾਨ ਪਹੁੰਚੇ ਹੋਏ ਸਨ। ਕਿਸਾਨਾਂ ਨੇ ਦੱਸਿਆ ਕਿ ਅਕਾਲੀ ਆਗੂਆਂ ਨੇ ਕਈ ਕਿਲੋਮੀਟਰ ਤੱਕ ਗੱਡੀ ਦੇ ਬੋਨਟ ‘ਤੇ ਬਿਠਾ ਕਿਸਾਨਾਂ ਨੂੰ ਘੜੀਸਿਆ। ਦੱਸਿਆ ਜਾ ਰਿਹਾ ਹੈ ਕਿ ਇਹ ਗੱਡੀ ਅਕਾਲੀ ਆਗੂ ਨੋਨੀ ਮਾਨ ਦੀ ਸੀ। ਕਿਸਾਨ ਆਗੂ ਹਰਨੇਕ ਮਹਿਮਾ ਨੇ ਵੀ ਅਪਣੇ ਸੋਸ਼ਲ ਮੀਡੀਆ ’ਤੇ ਦਾਅਵਾ ਕੀਤਾ ਹੈ ਕਿ ਅਕਾਲੀ ਆਗੂ ਵਰਦੇਵ ਸਿੰਘ ਨੋਨੀ ਮਾਨ ਵੱਲੋਂ ਕਿਸਾਨਾਂ 'ਤੇ ਫਾਇਰਿੰਗ ਕੀਤੀ ਗਈ।
ਹੋਰ ਪੜ੍ਹੋ: ਕੈਪਟਨ ਵਾਂਗ ਮੋਦੀ ਸਰਕਾਰ ਦੀ ਕਠਪੁਤਲੀ ਬਣੇ ਮੁੱਖ ਮੰਤਰੀ ਚੰਨੀ: ਹਰਪਾਲ ਸਿੰਘ ਚੀਮਾ
ਕਿਸਾਨਾਂ ਦਾ ਕਹਿਣਾ ਹੈ ਕਿ ਅਕਾਲੀ ਦਲ ਸਿਰਫ ਲਾਰਿਆਂ ਦੀ ਰਾਜਨੀਤੀ ਕਰਨਾ ਜਾਣਦੀ ਹੈ। ਉਹਨਾਂ ਕਿਹਾ ਕਿ ਬਾਦਲ ਪਰਿਵਾਰ ਨੇ ਸਿੱਧ ਕਰ ਦਿੱਤਾ ਹੈ ਕਿ ਉਹ ਮੁੱਦਿਆਂ ਦੀ ਰਾਜਨੀਤੀ ਨਹੀਂ ਕਰਦੇ। ਕਿਸਾਨਾਂ ਦਾ ਕਹਿਣਾ ਸੀ ਕਿ ਪ੍ਰਸ਼ਾਸਨ ਨੇ ਕਿਸਾਨਾਂ ਦੀ ਹਰਸਿਮਰਤ ਕੌਰ ਬਾਦਲ ਨਾਲ ਮੁਲਾਕਾਤ ਕਰਵਾਉਣ ਦਾ ਭਰੋਸਾ ਦਿੱਤਾ ਸੀ ਪਰ ਬਾਅਦ ਵਿਚ ਮੁਲਾਕਾਤ ਨਹੀਂ ਕਰਵਾਈ ਗਈ।
ਹੋਰ ਪੜ੍ਹੋ: Fact Check: ਗੁਜਰਾਤ ਦੀ ਪੁਰਾਣੀ ਤਸਵੀਰ ਨੂੰ ਹਾਲੀਆ ਚੇੱਨਈ ਮੀਂਹ ਨਾਲ ਜੋੜ ਕੀਤਾ ਜਾ ਰਿਹਾ ਵਾਇਰਲ
ਕਿਸਾਨਾਂ ਨੇ ਕਿਹਾ ਕਿ ਅਸੀਂ ਬੀਬੀ ਬਾਦਲ ਕੋਲੋਂ ਸਵਾਲਾਂ ਦੇ ਜਵਾਬ ਚਾਹੁੰਦੇ ਸਨ। ਕਿਸਾਨਾਂ ਦਾ ਕਹਿਣਾ ਹੈ ਕਿ ਅਕਾਲੀ ਦਲ ਨੇ ਅੱਜ ਲਖੀਮਪੁਰ ਕਾਂਡ ਰਚਾਇਆ ਹੈ। ਫਿਰੋਜ਼ਪੁਰ ਨੂੰ ਦੂਜਾ ਲਖੀਮਪੁਰ ਖੀਰੀ ਬਣਾਉਣ ਦੀ ਕੋਸ਼ਿਸ਼ ਕੀਤੀ ਗਈ। ਉਹਨਾਂ ਕਿਹਾ ਕਿ ਅਕਾਲੀ ਦਲ ਨੂੰ ਇਸ ਦੇ ਨਤੀਜੇ ਭੁਗਤਣੇ ਪੈਣਗੇ।