ਅੱਜ ਫਿਰ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਇਨ੍ਹਾਂ ਮੁੱਦਿਆਂ 'ਤੇ ਹੋਵੇਗੀ ਚਰਚਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕੱਲ੍ਹ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਦੂਜਾ ਅਤੇ ਆਖਰੀ ਦਿਨ ਹੋਵੇਗਾ, ਜਿਸ ਕਾਰਨ ਇਹ ਮੀਟਿੰਗ ਹੋ ਰਹੀ ਹੈ।

PUNJAB CABINET 

 

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਅੱਜ ਕੈਬਨਿਟ ਦੀ ਅਹਿਮ ਮੀਟਿੰਗ ਹੋਵੇਗੀ। ਇਸ ਦੌਰਾਨ ਬਿਜਲੀ ਸਮਝੌਤਿਆਂ ਨੂੰ ਰੱਦ ਕਰਨ, ਬੀ.ਐਸ.ਐਫ (BSF) ਦੇ ਅਧਿਕਾਰ ਖੇਤਰ ਅਤੇ ਖੇਤੀਬਾੜੀ ਸਬੰਧੀ ਕਾਨੂੰਨਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਦੱਸ ਦੇਈਏ ਕਿ ਕੱਲ੍ਹ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਦੂਜਾ ਅਤੇ ਆਖਰੀ ਦਿਨ ਹੋਵੇਗਾ, ਜਿਸ ਕਾਰਨ ਇਹ ਮੀਟਿੰਗ ਹੋ ਰਹੀ ਹੈ।