ਜੀਰੀ ਵੇਚ ਕੇ ਘਰ ਜਾ ਰਹੇ ਵਿਅਕਤੀ ਨਾਲ ਵਾਪਰਿਆ ਹਾਦਸਾ, ਟਰੈਕਟਰ ਪਲਟਣ ਕਾਰਨ ਹੋਈ ਦਰਦਨਾਕ ਮੌਤ

ਏਜੰਸੀ

ਖ਼ਬਰਾਂ, ਪੰਜਾਬ

ਪੁਲਿਸ ਨੇ ਮ੍ਰਿਤਕ ਦੀ ਪਤਨੀ ਰਾਜਦੀਪ ਕੌਰ ਦੇ ਬਿਆਨ ’ਤੇ 174 ਦੀ ਕਾਰਵਾਈ ਕਰਦਿਆਂ ਮ੍ਰਿਤਕ ਦੇਹ ਵਾਰਿਸਾਂ ਨੂੰ ਸੌਂਪ ਦਿੱਤੀ।

An accident happened to a person who was going home after selling cumin

 

ਬੁਢਲਾਡਾ: ਫਸਲ ਵੇਚ ਕੇ ਘਰ ਆ ਰਹੇ ਕਿਸਾਨ ਦੀ ਟਰੈਕਟਰ ਪਲਟਣ ਨਾਲ ਮੌਤ ਹੋ ਜਾਣ ਦਾ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਗੁਰਦੀਪ ਸਿੰਘ (40) ਬੁਢਲਾਡਾ ਮੰਡੀ ’ਚ ਜੀਰੀ ਵੇਚਣ ਤੋਂ ਬਾਅਦ ਆਪਣੇ ਪਿੰਡ ਮੰਢਾਲੀ ਜਾ ਰਿਹਾ ਸੀ ਕਿ ਅਚਾਨਕ ਪਿੰਡ ਬਰ੍ਹੇ ਨਜ਼ਦੀਕ ਟਰੈਕਟਰ ਪਲਟਣ ਕਾਰਨ ਗੁਰਦੀਪ ਸਿੰਘ ਦੀ ਮੌਤ ਹੋ ਗਈ।

ਇਸ ਦੌਰਾਨ ਟਰੈਕਟਰ ਚਾਲਕ ਖੁਸ਼ਦੀਪ ਸਿੰਘ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ। ਜ਼ਖ਼ਮੀ ਹਾਲਤ ’ਚ ਉਸ ਨੂੰ ਸਰਕਾਰੀ ਹਸਪਤਾਲ ’ਚ ਲਿਆਂਦਾ ਗਿਆ। ਪੁਲਿਸ ਨੇ ਮ੍ਰਿਤਕ ਦੀ ਪਤਨੀ ਰਾਜਦੀਪ ਕੌਰ ਦੇ ਬਿਆਨ ’ਤੇ 174 ਦੀ ਕਾਰਵਾਈ ਕਰਦਿਆਂ ਮ੍ਰਿਤਕ ਦੇਹ ਵਾਰਿਸਾਂ ਨੂੰ ਸੌਂਪ ਦਿੱਤੀ।