Jalandhar Fire News: ਅੱਗ ਵਿਚ ਝੁਲਸਣ ਕਾਰਨ ਪਿਓ-ਪੁੱਤ ਦੀ ਮੌਤ; ਇਕ ਦੀ ਹਾਲਤ ਗੰਭੀਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਜਸ਼ਨ ਸਿੰਘ (17) ਤੇ ਹਰਪਾਲ ਸਿੰਘ (45) ਵਜੋਂ ਹੋਈ ਪਛਾਣ

Jalandhar Fire News father and son died

Jalandhar Fire News: ਨਵੀਂ ਦਾਣਾ ਮੰਡੀ ਨਾਲ ਲੱਗਦੇ ਸਤਨਾਮ ਨਗਰ 'ਚ ਸ਼ੁਕਰਵਾਰ ਸਵੇਰੇ ਅੱਗ 'ਚ ਝੁਲਸਣ ਕਾਰਨ ਪਿਓ-ਪੁੱਤ ਦੀ ਮੌਤ ਹੋ ਗਈ। ਜਦਕਿ ਤੀਜੇ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਥਾਣਾ-2 ਦੀ ਪੁਲਿਸ ਸਮੇਤ ਫੋਰੈਂਸਿਕ ਟੀਮ ਜਾਂਚ ਲਈ ਮੌਕੇ 'ਤੇ ਪਹੁੰਚ ਗਈ ਹੈ।

ਫਾਇਰ ਬ੍ਰਿਗੇਡ ਅਧਿਕਾਰੀ ਏਡੀਐਫਓ ਜਸਵੰਤ ਸਿੰਘ ਨੇ ਦਸਿਆ ਕਿ ਉਨ੍ਹਾਂ ਨੂੰ ਕਰੀਬ 12:15 ਵਜੇ ਕੰਟਰੋਲ ਰੂਮ ਤੋਂ ਸੂਚਨਾ ਮਿਲੀ ਸੀ ਕਿ ਉਕਤ ਥਾਂ ’ਤੇ ਅੱਗ ਲੱਗੀ ਹੈ। ਜਿਸ ਤੋਂ ਤੁਰੰਤ ਬਾਅਦ ਉਹ ਅਪਣੀ ਟੀਮ ਨਾਲ ਮੌਕੇ 'ਤੇ ਪਹੁੰਚ ਗਏ। ਫਾਇਰ ਬ੍ਰਿਗੇਡ ਦਫਤਰ ਤੋਂ ਕਰੀਬ 2 ਗੱਡੀਆਂ ਨੂੰ ਰਵਾਨਾ ਕੀਤਾ ਗਿਆ।

ਆਸ-ਪਾਸ ਦੇ ਲੋਕਾਂ ਅਨੁਸਾਰ ਘਰ ਦੇ ਅੰਦਰ ਜਿੰਮ ਦਾ ਸਾਮਾਨ ਪੈਕ ਕੀਤਾ ਹੋਇਆ ਸੀ। ਜਿਸ ਕਾਰਨ ਕਾਫੀ ਸਾਮਾਨ ਸੜ ਕੇ ਸੁਆਹ ਹੋ ਗਿਆ। ਮ੍ਰਿਤਕਾਂ ਦੀ ਪਛਾਣ ਪੁੱਤਰ ਜਸ਼ਨ ਸਿੰਘ (17) ਅਤੇ ਪਿਤਾ ਹਰਪਾਲ ਸਿੰਘ (45) ਵਜੋਂ ਹੋਈ ਹੈ, ਜਿਨ੍ਹਾਂ ਦੀਆਂ ਲਾਸ਼ਾਂ ਨੂੰ ਪੁਲਿਸ ਨੇ ਪੋਸਟਮਾਰਟਮ ਲਈ ਭੇਜ ਦਿਤਾ ਹੈ।

ਜਸਵੰਤ ਸਿੰਘ ਨੇ ਦਸਿਆ ਕਿ ਮੌਕੇ 'ਤੇ ਪਹੁੰਚਦਿਆਂ ਹੀ ਬਚਾਅ ਕਾਰਜ ਸ਼ੁਰੂ ਕਰ ਦਿਤਾ ਗਿਆ। ਇਮਾਰਤ ਦੇ ਅੰਦਰ ਪਲਾਸਟਿਕ ਦੇ ਡੰਬਲ ਬਣਾਉਣ ਦਾ ਕੰਮ ਚੱਲ ਰਿਹਾ ਸੀ ਜਿਥੇ ਅੱਗ ਲੱਗੀ। ਘਟਨਾ ਦੇ ਸਮੇਂ ਕਰੀਬ 3 ਲੋਕ ਅੰਦਰ ਸਨ। ਸਾਰਿਆਂ ਨੂੰ ਤੁਰੰਤ ਇਮਾਰਤ ਤੋਂ ਬਾਹਰ ਕੱਢਿਆ ਗਿਆ ਅਤੇ ਇਲਾਜ ਲਈ ਤੁਰੰਤ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਫਿਲਹਾਲ ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਘਟਨਾ ਪਿੱਛੇ ਕੀ ਕਾਰਨ ਸੀ।