Mohali Encounter News: ਪੰਜਾਬੀ ਗੀਤਕਾਰ ਬੰਟੀ ਬੈਂਸ 'ਤੇ ਗੋਲੀਬਾਰੀ ਕਰਨ ਵਾਲੇ ਦਾ ਐਨਕਾਊਂਟਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Mohali Encounter News: ਪੁਲਿਸ ਦੀ ਕਾਰਵਾਈ ਦੌਰਾਨ ਗੈਂਗਸਟਰ ਲੱਕੀ ਪਟਿਆਲ ਦਾ ਗੁਰਗਾ ਜ਼ਖ਼ਮੀ

Mohali Encounter News in punjabi

Mohali Encounter News in punjabi : ਮੋਹਾਲੀ ਦੇ ਖਰੜ ਨੇੜੇ ਪੰਜਾਬ ਪੁਲਿਸ ਅਤੇ ਗੈਂਗਸਟਰ ਲੱਕੀ ਪਟਿਆਲ ਦੇ ਗੁਰਗੇ ਵਿਚਾਲੇ ਮੁਠਭੇੜ ਹੋਈ ਹੈ। ਮੁਲਜ਼ਮ ਮੋਟਰਸਾਈਕਲ 'ਤੇ ਸਵਾਰ ਸੀ। ਪੁਲਿਸ ਟੀਮ ਨੇ ਉਸ ਨੂੰ ਰੁਕਣ ਦਾ ਇਸ਼ਾਰਾ ਕੀਤਾ, ਪਰ ਉਸ ਨੇ ਗੋਲੀ ਚਲਾ ਦਿੱਤੀ। ਪੁਲਿਸ ਦੀ ਜਵਾਬੀ ਗੋਲੀਬਾਰੀ ਵਿੱਚ ਗੈਂਗਸਟਰ ਨੂੰ ਗੋਲੀ ਲੱਗ ਗਈ। ਜ਼ਖ਼ਮੀ ਗੈਂਗਸਟਰ ਰਣਬੀਰ ਰਾਣਾ ਨੂੰ ਹਸਪਤਾਲ ਲਿਜਾਇਆ ਗਿਆ।

ਪੁਲਿਸ ਟੀਮ ਨੇ ਗੈਂਗਸਟਰ ਦੇ ਇੱਕ ਸਾਥੀ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਦੋਵੇਂ ਗੈਂਗਸਟਰ ਲੱਕੀ ਪਟਿਆਲ ਦੇ ਸ਼ੂਟਰ ਦੱਸੇ ਜਾ ਰਹੇ ਹਨ। ਮੁਲਜ਼ਮ ਪੰਜਾਬੀ ਗੀਤਕਾਰ ਬੰਟੀ ਬੈਂਸ ਤੇ ਪਿਛਲੇ ਹਫ਼ਤੇ ਚੰਡੀਗੜ੍ਹ ਦੇ ਸੈਕਟਰ 38 ਵਿੱਚ ਇੱਕ ਵਪਾਰੀ ਦੇ ਘਰ ਦੇ ਬਾਹਰ ਹੋਈ ਗੋਲੀਬਾਰੀ ਮਾਮਲੇ ਵਿਚ ਲੋੜੀਂਦੇ ਸਨ। ਸੀਨੀਅਰ ਪੁਲਿਸ ਅਧਿਕਾਰੀ ਇਸ ਘਟਨਾ ਦੀ ਜਾਂਚ ਕਰ ਰਹੇ ਹਨ।