MP Amritpal Singh ਦੀ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਸੁਪਰੀਮ ਕੋਰਟ ਨੇ ਕੀਤਾ ਇਨਕਾਰ
ਐਨ.ਐਸ.ਏ. ਨੂੰ ਖਾਰਜ ਕਰਨ ਲਈ ਅੰਮ੍ਰਿਤਪਾਲ ਸਿੰਘ ਨੇ ਸੁਪਰੀਮ ਕੋਰਟ ’ਚ ਪਾਈ ਸੀ ਪਟੀਸ਼ਨ
Supreme Court refuses to hear MP Amritpal Singh's petition
ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਪੰਜਾਬ ਦੇ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਵੱਲੋਂ ਐਨ.ਐਸ. ਏ. ਨੂੰ ਖਾਰਜ ਕਰਨ ਲਈ ਪਾਈ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਐਨ.ਐਸ.ਏ. ਤਹਿਤ 2023 ਤੋਂ ਅਸਮ ਦੀ ਡਿਬਰੂਗੜ੍ਹ ਜੇਲ੍ਹ ’ਚ ਬੰਦ ਹਨ ਅਤੇ ਉਨ੍ਹਾਂ ਵੱਲੋਂ ਐਨ.ਐਸ. ਏ. ਨੂੰ ਖਾਰਜ ਕਰਨ ਲਈ ਸੁਪਰੀਮ ਕੋਰਟ ਵਿਚ ਇਕ ਪਟੀਸ਼ਨ ਦਾਖਲ ਕੀਤੀ ਗਈ ਸੀ।
ਜਸਟਿਸ ਅਰਵਿੰਦ ਕੁਮਾਰ ਅਤੇ ਐਨ.ਵੀ. ਅੰਜਾਰੀਆ ਦੇ ਬੈਂਚ ਨੇ ਅੰਮ੍ਰਿਤਪਾਲ ਸਿੰਘ ਨੂੰ ਉਸੇ ਰਾਹਤ ਲਈ ਅਧਿਕਾਰ ਖੇਤਰ ਵਾਲੀ ਹਾਈ ਕੋਰਟ ਵਿਚ ਜਾਣ ਦੀ ਆਗਿਆ ਦੇ ਦਿੱਤੀ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਉਹ ਹਾਈ ਕੋਰਟ ਨੂੰ ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ’ਤੇ ਛੇ ਹਫ਼ਤਿਆਂ ਦੇ ਅੰਦਰ ਫ਼ੈਸਲਾ ਕਰਨ ਦਾ ਹੁਕਮ ਦੇਵੇਗੀ।