ਤਿੰਨ ਦਿਨਾਂ ਦੇ ਅੰਦਰ ਕੋਵਿਡ-19 ਲਈ ਦਿਸ਼ਾ ਨਿਰਦੇਸ਼ਾਂ ਨੂੰ ਲਾਗੂ ਕਰਨ ਬਾਰੇ ਹਲਫ਼ੀਆ ਬਿਆਨ ਦੇਣ ਲਈ ਕਿਹ

ਏਜੰਸੀ

ਖ਼ਬਰਾਂ, ਪੰਜਾਬ

ਤਿੰਨ ਦਿਨਾਂ ਦੇ ਅੰਦਰ ਕੋਵਿਡ-19 ਲਈ ਦਿਸ਼ਾ ਨਿਰਦੇਸ਼ਾਂ ਨੂੰ ਲਾਗੂ ਕਰਨ ਬਾਰੇ ਹਲਫ਼ੀਆ ਬਿਆਨ ਦੇਣ ਲਈ ਕਿਹਾ

image

ਨਵੀਂ ਦਿੱਲੀ, 9 ਦਸੰਬਰ : ਸੁਪਰੀਮ ਕੋਰਟ ਨੇ ਬੁਧਵਾਰ ਨੂੰ ਕੇਂਦਰ ਅਤੇ ਰਾਜਾਂ ਦੇ ਕੋਵਿਡ -19 ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਨਾਲ ਜੁੜੇ ਵਿਸ਼ੇ 'ਤੇ ਦੇਸ਼ ਭਰ ਦੇ ਹਸਪਤਾਲਾਂ ਅਤੇ ਨਰਸਿੰਗ ਹੋਮਜ਼ ਵਿਚ ਅੱਗ ਸੁਰੱਖਿਆ ਦਿਸ਼ਾ-ਨਿਰਦੇਸ਼ਾਂ ਨੂੰ ਲਾਗੂ ਕਰਨ ਸਣੇ ਕਈ ਮੁੱਦਿਆਂ 'ਤੇ ਵਿਸਤਾਰ ਜਵਾਬ ਦੇਣ ਨੂੰ ਕਿਹਾ।
ਸੁਪਰੀਮ ਕੋਰਟ ਕੋਵਿਡ -19 ਦੇ ਮਰੀਜ਼ਾਂ ਨੂੰ ਹਸਪਤਾਲਾਂ ਵਿਚ ਸਹੀ ਇਲਾਜ ਅਤੇ ਲਾਸ਼ਾਂ ਨੂੰ ਸਤਿਕਾਰਤ ਢੰਗ ਨਾਲ ਰੱਖਣ ਬਾਰੇ ਖ਼ੁਦ ਨੋਟਿਸ ਲੈਂਦੇ ਹੋਏ ਸੁਣਵਾਈ ਕਰ ਰਹੀ ਹੈ।
ਅਦਾਲਤ ਨੇ ਗੁਜਰਾਤ ਦੇ ਰਾਜਕੋਟ ਦੇ ਇਕ ਵਿਸ਼ੇਸ਼ ਕੋਵਿਡ -19 ਹਸਪਤਾਲ ਵਿਚ ਅੱਗ ਲੱਗਣ ਦੀ ਤਾਜ਼ਾ ਘਟਨਾ ਦਾ ਨੋਟਿਸ ਲਿਆ। ਉਸ ਘਟਨਾ ਵਿਚ ਬਹੁਤ ਸਾਰੇ ਮਰੀਜ਼ਾਂ ਦੀ ਮੌਤ ਹੋ ਗਈ ਸੀ ਅਤੇ ਇਸ ਘਟਨਾ ਕਾਰਨ ਦੇਸ਼ ਭਰ ਦੇ ਹਸਪਤਾਲਾਂ ਵਿਚ ਅੱਗ ਤੋਂ ਬਚਾਅ ਦੇ ਉਚਿਤ ਉਪਾਵਾਂ ਦੀ ਘਾਟ ਦਾ ਮੁੱਦਾ ਉਠਿਆ ਸੀ।
ਜਸਟਿਸ ਅਸ਼ੋਕ ਭੂਸ਼ਣ ਦੀ ਅਗਵਾਈ ਵਾਲੇ ਬੈਂਚ ਨੇ ਕੇਂਦਰ ਅਤੇ ਗੁਜਰਾਤ ਸਰਕਾਰ ਵਲੋਂ ਪੇਸ਼ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੂੰ ਕਿਹਾ ਕਿ ਉਹ ਕੋਵਿਡ -19 ਬਾਰੇ ਦਿਸ਼ਾ-ਨਿਰਦੇਸ਼ਾਂ ਨੂੰ ਲਾਗੂ ਕਰਨ ਅਤੇ ਹਸਪਤਾਲਾਂ ਅਤੇ ਨਰਸਿੰਗ ਹੋਮਜ਼ ਵਿਚ ਅੱਗ ਬੁਝਾਊ ਉਪਾਅ ਨੂੰ ਤਿੰਨ ਦਿਨਾਂ ਦੇ ਅੰਦਰ-ਅੰਦਰ ਲਾਗੂ ਕਰਨ ਨੂੰ ਲੈ ਕੇ ਹਲਫ਼ੀਆ ਬਿਆਨ ਦੇਣ ਲਈ ਕਿਹਾ।
ਜਸਟਿਸ ਆਰ. ਐੱਸ. ਰੈਡੀ ਅਤੇ ਜਸਟਿਸ ਐਮ.ਆਰ. ਸ਼ਾਹ ਵੀ ਬੈਂਚ ਦਾ ਇੱਕ ਹਿੱਸਾ ਸਨ। ਬੈਂਚ ਨੇ ਰਾਜਾਂ ਨੂੰ ਸ਼ੁਕਰਵਾਰ ਤਕ ਹਲਫ਼ਨਾਮਾ ਪੇਸ਼ ਕਰਨ ਲਈ ਕਿਹਾ ਤਾਂ ਜੋ ਉਹ ਇਨ੍ਹਾਂ ਮੁੱਦਿਆਂ 'ਤੇ ਚੁਕੇ ਗਏ ਕਦਮਾਂ ਬਾਰੇ ਉਨ੍ਹਾਂ ਨੂੰ ਜਾਣੂ ਕਰਵਾ ਸਕਣ। ਇਸ ਦੇ ਨਾਲ, ਬੈਂਚ ਨੇ ਇਸ ਕੇਸ ਦੀ ਸੁਣਵਾਈ ਦੀ ਅਗਲੀ ਤਰੀਕ 14 ਦਸੰਬਰ ਨਿਰਧਾਰਤ ਕੀਤੀ ਹੈ। (ਪੀਟੀਆਈ)