ਕਿਸਾਨ ਜਥੇਬੰਦੀਆਂ ਕੇਂਦਰ ਸਰਕਾਰ ਦੇ ਮਨਸੂਬੇ ਕਦੇ ਸਫ਼ਲ ਨਹੀਂ ਹੋਣ ਦੇਣਗੀਆਂ: ਸਤਵੰਤ ਸਿੰਘ ਸੰਧੂ

ਏਜੰਸੀ

ਖ਼ਬਰਾਂ, ਪੰਜਾਬ

ਕਿਸਾਨ ਜਥੇਬੰਦੀਆਂ ਕੇਂਦਰ ਸਰਕਾਰ ਦੇ ਮਨਸੂਬੇ ਕਦੇ ਸਫ਼ਲ ਨਹੀਂ ਹੋਣ ਦੇਣਗੀਆਂ: ਸਤਵੰਤ ਸਿੰਘ ਸੰਧੂ

image

ਨਵੀਂ ਦਿੱਲੀ, 9 ਦਸੰਬਰ (ਸੁਖਰਾਜ ਸਿੰਘ): ਸਿੱਖ ਸਟੂਡੈਂਟ ਫੈਡਰੇਸ਼ਨ (ਗਰੇਵਾਲ) ਜਿਲ੍ਹਾ ਫ਼ਾਜ਼ਿਲਕਾ ਦੇ ਜਨਰਲ ਸਕੱਤਰ ਸਤਵੰਤ ਸਿੰਘ ਸੰਧੂ ਮੁਰਕਵਾਲਾ ਨੇ ਕਿਹਾ ਕਿ ਕਿਸਾਨ ਮੋਰਚੇ ਦੀ ਡਟਵੀਂ ਹਮਾਇਤ ਕੀਤੀ, ਨਾਲ ਹੀ ਮੋਦੀ ਸਰਕਾਰ ਵੱਲੋਂ ਕਿਸਾਨ ਮਾਰੂ ਤਿੰਨ ਕਾਲੇ ਕਾਨੂੰਨਾਂ ਸਬੰਧੀ ਸਖ਼ਤ ਸ਼ਬਦਾਂ ਵਿਚ ਨਿੰਦਾ ਤੇ ਨਿਖ਼ੇਧੀ ਕਰਦਿਆਂ ਕਿਸਾਨ ਜਥੇਬੰਦੀਆਂ ਵੱਲੋਂ ਬੀਤੇ ਦਿਨੀਂ ਭਾਰਤ ਬੰਦ ਨੂੰ ਸਫ਼ਲ ਕਰਾਰ ਦਿੱਤਾ।
ਸ. ਸੰਧੂ ਨੇ ਕਿਹਾ ਕੇ ਕਿਸਾਨ ਆਗੂ ਕੇਂਦਰ ਦੀ ਮੋਦੀ ਸਰਕਾਰ ਨੂੰ ਮੂੰਹ ਤੋੜਵਾਂ ਜੁਵਾਬ ਦੇਣ ਲਈ ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਦੇ ਨਾਲ ਲਗਦੇ ਬਾਰਡਰਾਂ ਉੱਪਰ ਵੱਡਾ ਸੰਘਰਸ਼ ਕੀਤਾ ਜਾ ਰਿਹਾ ਹੈ ਜੋ ਇਕ ਸ਼ਲਾਘਾਯੋਗ ਕਦਮ ਹੈ ਜਿਸ ਤੋਂ ਬੁਖਲਾਟ ਵਿੱਚ ਆਈ ਕੇਂਦਰ ਸਰਕਾਰ ਨੂੰ ਸਹਿਣ ਨਹੀਂ ਹੋ ਰਿਹਾ ਅਤੇ ਕਿਸਾਨਾਂ ਨੂੰ ਦਬਾਉਣ ਲਈ ਵੱਖ-ਵੱਖ ਪ੍ਰਕਾਰ ਦੇ ਹੱਥਕੰਡੇ ਅਪਨਾਉਣ ਦੀ ਕੌਝੀਆਂ ਹਰਕਤਾਂ ਕਰਨ ਵਿਚ ਰੁਝੀ ਹੋਈ ਹੈ।
ਉਨ੍ਹਾਂ ਕਿਹਾ ਕਿ ਕਿਸਾਨ ਜੱਥੇਬੰਦੀਆਂ ਕੇਂਦਰ ਸਰਕਾਰ ਦੇ ਮਨਸੂਬੇ ਸਫ਼ਲ ਨਹੀਂ ਹੋਣ ਦੇਣਗੀਆਂ ਅਤੇ ਸਿੱਖ ਸਟੂਡੈਂਟ ਫ਼ੈਡਰੇਸ਼ਨ (ਗਰੇਵਾਲ) ਦੇ ਸਮੂੰਹ ਅਹੁਦੇਦਾਰ ਕਿਸਾਨੀ ਸੰਘਰਸ਼ ਵਿੱਚ ਆਪਣਾ ਪੂਰਾ-ਪੂਰਾ ਸਮਰਥਣ ਕਰਦੀ ਹੈ। ਸਤਵੰਤ ਸਿੰਘ ਸੰਧੂ ਮੁਰਕਵਾਲਾ ਨੇ ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਵੱਲੋਂ ਕਿਸਾਨ ਭਰਾਵਾਂ ਲਈ ਦਿੱਲੀ ਦੀ ਸਰਹੱਦ 'ਤੇ ਦਿਨ-ਰਾਤ ਚਲਾਏ ਜਾ ਰਹੇ ਲੰਗਰਾਂ ਦੀ ਸੇਵਾ, ਦੁਵਾਈਆਂ ਅਤੇ ਹੋਰ ਜਰੂਰਤਮੰਦ ਵਸਤੂਆਂ ਦਾ ਲੋੜ ਅਨੁਸਾਰ ਪ੍ਰਬੰਧ ਕਰਨਾ ਸ਼ਲਾਘਾਯੋਗ ਕਦਮ ਹੈ।