ਆਪ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਦੂਜੀ ਲਿਸਟ, ਦੇਖੋ ਕਿਹੜੇ ਉਮੀਦਵਾਰਾਂ ਨੂੰ ਕਿੱਥੋਂ ਮਿਲੀ ਟਿਕਟ
30 ਉਮੀਦਵਾਰਾਂ ਦੀ ਟਿਕਟ ਦਾ ਕੀਤਾ ਐਲਾਨ
ਚੰਡੀਗੜ੍ਹ - ਪੰਜਾਬ ਵਿਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਰ ਪਾਰਟੀ ਸਰਗਰਮ ਹੈ ਤੇ ਸਾਰੀਆਂ ਪਾਰਟੀਆਂ ਅਪਣੇ ਉਮੀਦਵਾਰਾਂ ਦੀ ਸੂਚੀ ਦਾ ਐਲਾਨ ਕਰ ਰਹੀਆਂ ਹਨ। ਅੱਜ ਆਮ ਆਦਮੀ ਪਾਰਟੀ ਵੱਲੋਂ 30 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਹੁਣ ਤੱਕ ‘ਆਪ’ ਵੱਲੋਂ 40 ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ।
ਪਠਾਨਕੋਟ ਤੋਂ ਵਿਭੂਤੀ ਸ਼ਰਮਾ, ਗੁਰਦਾਸਪੁਰ ਤੋਂ ਰਮਨ ਬਹਿਲ, ਦੀਨਾਨਗਰ ਤੋਂ ਸ਼ਮਸ਼ੇਰ ਸਿੰਘ, ਕਾਦੀਆਂ ਤੋਂ ਜਗਰੂਪ ਸਿੰਘ ਸੇਖਵਾਂ, ਬਟਾਲਾ ਤੋਂ ਸ਼ੈਰੀ ਕਲਸੀ, ਫਤਿਹਗੜ੍ਹ ਚੂੜੀਆਂ ਤੋਂ ਬਲਬੀਰ ਸਿੰਘ ਪੰਨੂੰ, ਕੁੰਵਰ ਵਿਜੇ ਪ੍ਰਤਾਪ ਨੂੰ ਅੰਮ੍ਰਿਤਸਰ ਉਤਰੀ ਤੋਂ, ਅੰਮ੍ਰਿਤਸਰ ਦੱਖਣੀ ਤੋਂ ਡਾ. ਇੰਦਰਬੀਰ ਸਿੰਘ ਨਿੱਝਰ, ਪੱਟੀ ਤੋਂ ਲਾਲਜੀਤ ਸਿੰਘ ਭੁੱਲਰ, ਡੀ. ਸੀ. ਪੀ. ਬਲਕਾਰ ਸਿੰਘ, ਸ਼ਾਮ ਚੁਰਾਸੀ ਤੋਂ ਡਾ. ਰਵਜੋਤ, ਨਵਾਂਸ਼ਹਿਰ ਤੋਂ ਲਲਿਤ ਮੋਹਾਨ, ਖਰੜ ਤੋਂ ਅਨਮੋਲ ਗਗਨ ਨੂੰ, ਲੁਧਿਆਣਾ ਪੂਰਬੀ ਤੋਂ ਦਲਜੀਤ ਸਿੰਘ ਭੋਲਾ ਗਰੇਵਾਲ, ਆਤਮ ਨਗਰ ਤੋਂ ਕੁਲਵੰਤ ਸਿੰਘ ਸਿੱਧੂ ਨੂੰ ਟਿਕਟ ਦਿੱਤੀ ਗਈ ਹੈ।
ਇਸ ਤੋਂ ਇਲਾਵਾ ਪਾਇਲ ਤੋਂ ਮਨਵਿੰਦਰ ਸਿੰਘ ਗਿਆਸਪੁਰਾ, ਜੀਰਾ ਤੋਂ ਨਰੇਸ਼ ਕਟਾਰੀਆ, ਸ੍ਰੀ ਮੁਕਤਸਰ ਸਾਹਿਬ ਤੋਂ ਜਗਦੀਪ ਸਿੰਘ ਕਾਕਾ ਬਰਾੜ, ਫਰੀਦਕੋਟ ਤੋਂ ਗੁਰਦਿੱਤ ਸਿੰਘ ਸੇਖੋਂ, ਰਾਮਪੁਰਾ ਫੂਲ ਤੋਂ ਬਲਕਾਰ ਸਿੰਘ ਸਿੱਧੂ, ਰਾਜਪੁਰਾ ਤੋਂ ਨੀਨਾ ਮਿੱਤਲ, ਸਨੌਰ ਤੋਂ ਹਰਮੀਤ ਸਿੰਘ ਪਠਾਨਮਾਜਰਾ, ਸਮਾਣਾ ਤੋਂ ਚੇਤਨ ਸਿੰਘ ਚੌਡਾਮਾਜਰਾ, ਲੁਧਿਆਣਾ ਉੱਤਰੀ ਤੋਂ ਮਦਨ ਲਾਲ ਬੱਗਾ, ਗਿੱਲ ਤੋਂ ਜੀਵਨ ਸਿੰਘ ਸੰਗੋਵਾਲ, ਲੰਬੀ ਤੋਂ ਗੁਰਮੀਤ ਸਿੰਘ ਖੁੱਡੀਆਂ, ਘਨੌਰ ਤੋਂ ਗੁਰਲਾਲ ਘਨੌਰ, ਭਦੌੜ ਤੋਂ ਲਾਭ ਸਿੰਘ ਉਗੋਕੇ, ਭੋਆ ਤੋਂ ਲਾਲ ਚੰਦ ਕਟਾਰੂਚੱਕ ਤੇ ਜੰਡਿਆਲਾ ਤੋਂ ਹਰਭਜਨ ਸਿੰਘ ਈ. ਟੀ. ਓ. ਨੂੰ ਉਮੀਦਵਾਰ ਐਲਾਨਿਆ ਗਿਆ ਹੈ।