ਅੱਜ ਹੋਵੇਗੀ ਕਿਸਾਨਾਂ ਦੀ ਘਰ ਵਾਪਸੀ, ਪੂਰੀ ਰਾਤ ਚੱਲਿਆ ਟੈਂਟ ਤੇ ਸਮਾਨ ਸਮੇਟਣ ਦਾ ਕੰਮ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

3 ਦਸੰਬਰ ਨੂੰ ਕਿਸਾਨ ਜਥੇਬੰਦੀਆਂ ਅੰਮ੍ਰਿਤਸਰ ਸ੍ਰੀ ਦਰਬਾਰ ਸਾਹਿਬ ਹੋਣਗੀਆਂ ਨਤਮਸਤਕ

PHOTO

 

 ਨਵੀਂ ਦਿੱਲੀ: ਮੋਦੀ ਸਰਕਾਰ ਵਲੋਂ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਮੰਨ ਲਏ ਜਾਣ ਤੋਂ ਬਾਅਦ ਕਿਸਾਨ ਜਥੇਬੰਦੀਆਂ ਵੱਲੋਂ ਘਰ ਵਾਪਸੀ ਦਾ ਐਲਾਨ ਕਰ ਦਿੱਤਾ ਗਿਆ ਹੈ। ਘਰ ਵਾਪਸੀ ਦੇ ਐਲਾਨ ਤੋਂ ਬਾਅਦ ਕਿਸਾਨਾਂ ਵਲੋਂ ਪ੍ਰਦਰਸ਼ਨ ਵਾਲੀਆਂ ਥਾਵਾਂ ਖਾਲੀ ਕਰਨ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ।

 

 

ਕਿਸਾਨਾਂ ਨੇ ਦਿੱਲੀ ਦੇ ਬਾਰਡਰਾਂ ਤੋਂ ਟੈਂਟ ਪੁੱਟਣੇ ਸ਼ੁਰੂ ਕਰ ਦਿੱਤੇ ਗਏ ਹਨ।  ਜ਼ਿਕਰਯੋਗ ਹੈ ਕਿ ਕਿਸਾਨ ਜਥੇਬੰਦੀਆਂ ਵਲੋਂ 11 ਦਸੰਬਰ ਨੂੰ ਘਰ ਵਾਪਸੀ ਦੀ ਗੱਲ ਕਹੀ ਗਈ ਸੀ, ਪਰ ਕਿਸਾਨ ਆਗੂ ਰੁਲਦੂ ਸਿੰਘ ਨੇ ਦੱਸਿਆ ਕਿ ਲੀਡਰਸ਼ਿਪ ਕੱਲ੍ਹ ਰਵਾਨਾ ਹੋਵੇਗੀ, ਪਰ ਤਿੰਨੋਂ ਬਾਰਡਰਾਂ ਤੋਂ ਕੁਝ ਕਿਸਾਨ ਅੱਜ ਰਵਾਨਾ ਹੋਣਗੇ।

 

 

 

ਦੱਸ ਦੇਈਏ ਕਿ 32 ਕਿਸਾਨ ਜਥੇਬੰਦੀਆਂ ਨੇ ਐਲਾਨ ਕਰਦਿਆਂ ਕਿਹਾ ਕਿ 11 ਦਸੰਬਰ ਨੂੰ ਸਿੰਘੂ ਬਾਰਡਰ ਤੇ ਟਿਕਰੀ ਬਾਰਡਰ ਤੋਂ ਸਵੇਰੇ 9 ਵਜੇ   ਕਿਸਾਨ ਆਪਣੇ ਘਰਾਂ ਨੂੰ ਵਾਪਸੀ ਕਰਨਗੇ। 

 

3 ਦਸੰਬਰ ਨੂੰ 32 ਕਿਸਾਨ ਜਥੇਬੰਦੀਆਂ ਅੰਮ੍ਰਿਤਸਰ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣਗੀਆਂ ਤੇ 15 ਦਸੰਬਰ ਨੂੰ ਪੰਜਾਬ ’ਚ ਚੱਲ ਰਹੇ ਸਾਰੇ ਮੋਰਚੇ ਖ਼ਤਮ ਕੀਤਾ ਜਾਣਗੇ।