Zirakpur News: ਆਵਾਰਾ ਕੱਤਿਆਂ ਨੇ ਚਾਰ ਸਾਲਾ ਬੱਚੇ ਦਾ ਗੁਪਤ ਅੰਗ ਨੋਚਿਆ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Zirakpur News: ਗੰਭੀਰ ਹਾਲਤ ਵਿਚ ਜ਼ਖ਼ਮੀ ਬੱਚੇ ਦਾ ਪੀਜੀਆਈ ਵਿਖੇ ਚੱਲ ਰਿਹਾ ਇਲਾਜ

Stray dog scratched the private parts of a four-year-old child in Zirakpur

Stray dog scratched the private parts of a four-year-old child in Zirakpur: ਜ਼ੀਰਕਪੁਰ ਦੇ ਭਬਾਤ ਖੇਤਰ ਵਿੱਚ ਸਥਿਤ ਮੰਨਤ ਇਨਕਲੇਵ ਫੇਜ਼-2 ਕਾਲੋਨੀ ਵਿਖੇ ਆਵਾਰਾ ਕੁੱਤਿਆਂ ਨੇ ਹਮਲਾ ਕਰਕੇ ਇੱਕ ਚਾਰ ਸਾਲਾ ਮਾਸੂਮ ਬੱਚੇ ਦਾ ਗੁਪਤ ਅੰਗ ਬੁਰੀ ਤਰ੍ਹਾਂ ਨੋਚ ਦਿੱਤਾ। ਬੱਚੇ ਨੂੰ ਗੰਭੀਰ ਹਾਲਤ ਵਿੱਚ ਜ਼ੀਰਕਪੁਰ ਦੇ ਨਿੱਜੀ ਜੇਪੀ ਹਸਪਤਾਲ ਵਿਖੇ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਬੱਚੇ ਦੀ ਗੰਭੀਰ ਹਾਲਤ ਨੂੰ ਵੇਖਦੇ ਹੋਏ ਚੰਡੀਗੜ੍ਹ ਸੈਕਟਰ 16 ਦੇ ਸਰਕਾਰੀ ਹਸਪਤਾਲ ਵਿਖੇ ਰੈਫਰ ਕਰ ਦਿੱਤਾ ਪਰ ਉੱਥੇ ਵੀ ਬੱਚੇ ਦਾ ਇਲਾਜ ਉਪਲਬਧ ਨਾ ਹੋਣ ਕਾਰਨ ਪੀਜੀਆਈ ਵਿਖੇ ਰੈਫਰ ਕਰ ਦਿੱਤਾ।

ਇਹ ਵੀ ਪੜ੍ਹੋ: Jagraon News: ਮਲੇਸ਼ੀਆ ਸੱਦ ਚਾਚੇ ਨੇ ਕੀਤਾ ਭਤੀਜੇ ਦਾ ਕਤਲ

ਪੀਜੀਆਈ ਵਿਖੇ ਬੱਚੇ ਦਾ ਇਲਾਜ ਕਰਨ ਤੋਂ ਬਾਅਦ ਘਰ ਭੇਜ ਦਿੱਤਾ ਹੈ ਅਤੇ ਹੁਣ ਬੱਚੇ ਦੀ 15 ਦਸੰਬਰ ਨੂੰ ਆਪ੍ਰੇਸ਼ਨ ਕੀਤਾ ਜਾਵੇਗਾ। ਘਟਣਾ ਦਾ ਪਤਾ ਲੱਗਣ 'ਤੇ ਕਾਲੋਨੀ ਵਾਸੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ: Amritsar News: ਅੰਮ੍ਰਿਤਸਰ 'ਚ ਪਾਕਿਸਤਾਨੀ ਡਰੋਨ ਸਮੇਤ 3.5 ਕਰੋੜ ਰੁਪਏ ਦੀ ਹੈਰੋਇਨ ਬਰਾਮਦ

ਕਾਲੋਨੀ ਵਾਸਿਆਂ ਦਾ ਕਹਿਣਾ ਹੈ ਕਿ ਉਨ੍ਹਾਂ ਵਲੋਂ ਆਪਣੇ ਵਾਰਡ ਕੌਂਸਲਰ ਸਮੇਤ ਜ਼ੀਰਕਪੁਰ ਨਗਰ ਕੌਂਸ਼ਲ ਦੇ ਅਧਿਕਾਰੀਆਂ ਨੂੰ ਕਾਲੋਨੀ ਵਿੱਚ ਆਵਾਰਾ ਕੁੱਤਿਆਂ ਖਾਸਕਰ ਹਲਕੇ ਹੋਏ ਕੁੱਤਿਆਂ ਦੀ ਜਾਣਕਾਰੀ ਦਿਤੀ ਸੀ ਪਰ ਉਨ੍ਹਾਂ ਵਲੋਂ ਇਸ ਸਬੰਧੀ ਕੋਈ ਧਿਆਨ ਨਾ ਦਿੱਤੇ ਜਾਣ ਕਾਰਨ ਉਨ੍ਹਾਂ ਦੀ ਕਾਲੋਨੀ ਵਿੱਚ ਇੰਨੀ ਵੱਡੀ ਘਟਨਾ ਵਾਪਰ ਗਈ ਹੈ। ਉਨ੍ਹਾਂ ਦੱਸਿਆ ਕਿ ਪੀੜਤ ਬੱਚੇ ਦੇ ਪਰਿਵਾਰ ਵਲੋਂ ਵੀ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਲਿਖਤੀ ਸ਼ਿਕਾਇਤ ਦਿਤੀ ਗਈ ਹੈ।