Sukhbir Singh Badal: ਸੁਖਬੀਰ ਸਿੰਘ ਬਾਦਲ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਪੁੱਜ ਕੇ ਦੂਜੇ ਦਿਨ ਦੀ ਸੇਵਾ ਕੀਤੀ ਸ਼ੁਰੂ
Sukhbir Singh Badal: ਸੁਖਬੀਰ ਸਿੰਘ ਬਾਦਲ ਨੂੰ ਉਨ੍ਹਾਂ ਦੇ ਅਕਾਲੀ ਸਰਕਾਰ ਵੇਲੇ ਕੀਤੇ ਗੁਨਾਹਾਂ ਲਈ ਧਾਰਮਿਕ ਸੇਵਾ ਲਗਾਈ ਗਈ ਹੈ।
Sukhbir Singh Badal reached Takht Sri Damdama Sahib and started the second day service
 		 		
Sukhbir Singh Badal: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ 2 ਦਸੰਬਰ ਨੂੰ ਸੁਖਬੀਰ ਸਿੰਘ ਬਾਦਲ ਨੂੰ ਉਨ੍ਹਾਂ ਦੇ ਅਕਾਲੀ ਸਰਕਾਰ ਵੇਲੇ ਕੀਤੇ ਗੁਨਾਹਾਂ ਲਈ ਧਾਰਮਿਕ ਸੇਵਾ ਲਗਾਈ ਗਈ ਹੈ। ਸੁਖਬੀਰ ਸਿੰਘ ਬਾਦਲ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਪੁੱਜ ਕੇ ਦੂਜੇ ਦਿਨ ਦੀ ਸੇਵਾ ਸ਼ੁਰੂ ਕਰ ਦਿੱਤੀ ਹੈ। ਉਹ ਇਕ ਘੰਟਾ ਨੀਲਾ ਚੋਲਾ ਪਹਿਨ ਕੇ ਗਲ ’ਚ ਗੁਰਬਾਣੀ ਦੀ ਪਾਵਨ ਤੁਕ ਵਾਲੀ ਤਖ਼ਤੀ ਪਾ ਕੇ ਅਤੇ ਹੱਥ ’ਚ ਬਰਛਾ ਫੜ ਕੇ ਪਹਿਰੇਦਾਰ ਦੀ ਸੇਵਾ ਨਿਭਾਉਣਗੇ, ਇਸ ਤੋਂ ਬਾਅਦ ਉਬ ਗੁਰਬਾਣੀ ਸਰਵਣ ਕਰਕੇ ਲੰਗਰ ਹਾਲ ਵਿਖੇ ਜੂਠੇ ਭਾਂਡੇ ਮਾਂਜਣ ਦੀ ਸੇਵਾ ਨਿਭਾਉਣਗੇ।